ਬਠਿੰਡਾ ''ਚ ਔਰਤ ਦੀਆਂ ਵਾਲੀਆਂ ਖੋਹ ਕੇ ਭੱਜੇ ਨੌਜਵਾਨ ਦਾ ਲੋਕਾਂ ਨੇ ਚਾੜਿਆ ਕੁਟਾਪਾ, ਕੀਤਾ ਪੁਲਸ ਹਵਾਲੇ
Sunday, Jun 04, 2023 - 11:40 AM (IST)

ਬਠਿੰਡਾ (ਸੁਖਵਿੰਦਰ) : ਸ਼ਨੀਵਾਰ ਨੂੰ ਲਾਲ ਸਿੰਘ ਬਸਤੀ ਵਿਚ ਇਕ ਔਰਤ ਦੇ ਕੰਨ ਵਿਚੋਂ ਸੋਨੇ ਦੀਆਂ ਵਾਲੀਆਂ ਪੁੱਟ ਕੇ ਭੱਜ ਰਹੇ ਨੌਜਵਾਨ ਨੂੰ ਲੋਕਾਂ ਨੇ ਕਾਬੂ ਕਰ ਉਸਦਾ ਕੁੱਟਾਪਾ ਚਾੜਿਆ। ਪਤਾ ਲੱਗਾ ਹੈ ਕਿ ਉਕਤ ਨੌਜਵਾਨ ਦਾ ਇਕ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ। ਉਕਤ ਨੌਜਵਾਨ ਕੋਲੋਂ ਔਰਤ ਦੇ ਦੋਵੇਂ ਕੰਨਾਂ ਦੀਆਂ ਵਾਲੀਆਂ ਵੀ ਬਰਾਮਦ ਹੋਈਆਂ ਅਤੇ ਬਾਅਦ ’ਚ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ। ਜ਼ਿਕਰਯੋਗ ਹੈ ਕਿ ਸ਼ਹਿਰ ’ਚ ਚੋਰੀ ਦੀਆਂ ਘਟਨਾਵਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਖਾਸਕਰ ਔਰਤਾਂ ’ਚ ਡਰ ਦਾ ਮਾਹੌਲ ਹੈ।
ਇਹ ਵੀ ਪੜ੍ਹੋ- ਫਿਰੋਜ਼ਪੁਰ 'ਚ ਵਾਪਰਿਆ ਦਰਦਨਾਕ ਹਾਦਸਾ, ਡਿਊਟੀ ਤੋਂ ਪਰਤ ਰਹੀ ਮਹਿਲਾ ਪ੍ਰੋਫੈਸਰ ਨੂੰ ਟਰੈਕਟਰ-ਟਰਾਲੀ ਨੇ ਦਰੜਿਆ
ਸ਼ਨੀਵਾਰ ਨੂੰ ਇਕ ਔਰਤ ਲਾਲ ਸਿੰਘ ਬਸਤੀ ਨੇੜੇ ਜਾ ਰਹੀ ਸੀ ਤਾਂ ਝਪਟਮਾਰਾਂ ਨੇ ਉਸ ਦੇ ਦੋਵੇਂ ਕੰਨਾਂ ਦੀਆਂ ਵਾਲੀਆਂ ਖਿੱਚ ਲਈਆਂ। ਪਤਾ ਲੱਗਣ ’ਤੇ ਲੋਕਾਂ ਨੇ ਉਕਤ ਮੁਲਜ਼ਮ ਦਾ ਪਿੱਛਾ ਕੀਤਾ ਅਤੇ ਉਸ ਨੂੰ ਕਾਬੂ ਕਰ ਲਿਆ ਅਤੇ ਉਸ ਕੋਲੋਂ ਕੰਨਾਂ ਦੀਆਂ ਵਾਲੀਆਂ ਵੀ ਬਰਾਮਦ ਕਰ ਲਈਆਂ। ਇਸ ਦੌਰਾਨ ਲੋਕਾਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਬਾਅਦ ਵਿਚ ਉਸ ਨੂੰ ਥਾਣਾ ਕੈਨਾਲ ਕਾਲੋਨੀ ਦੇ ਹਵਾਲੇ ਕਰ ਦਿੱਤਾ ਗਿਆ। ਲੋਕਾਂ ਨੇ ਦੱਸਿਆ ਕਿ ਮੁਲਜ਼ਮ ਦਾ ਇਕ ਹੋਰ ਸਾਥੀ ਵੀ ਉਸ ਦੇ ਨਾਲ ਸੀ, ਜਿਸ ਦਾ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਖੋਹ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ ਕੈਬਨਿਟ ’ਚ ਪਹਿਲੀ ਵਾਰ ਜਿੱਤਣ ਵਾਲੇ ਵਿਧਾਇਕਾਂ ਦਾ ਬੋਲਬਾਲਾ, ਦੂਜੀ ਵਾਰ ਜਿੱਤਣ ਵਾਲੇ ਕਰ ਰਹੇ ਇੰਤਜ਼ਾਰ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।