ਕਮਰੇ ’ਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ
Friday, Jun 21, 2024 - 06:20 PM (IST)
ਬਠਿੰਡਾ (ਸੁਖਵਿੰਦਰ) : ਸਥਾਨਕ ਅਰਜੁਨ ਨਗਰ ਸਥਿਤ ਇਕ ਘਰ ਵਿਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਸੂਚਨਾ ਮਿਲਣ ’ਤੇ ਥਾਣਾ ਕੈਨਾਲ ਦੀ ਪੁਲਸ ਅਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਟੀਮ ਰਜਿੰਦਰ ਕੁਮਾਰ ਮੌਕੇ ’ਤੇ ਪਹੁੰਚੇ । ਮ੍ਰਿਤਕ ਦੇ ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਮ੍ਰਿਤਕ ਆਪਣੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਉਕਤ ਕਮਰੇ ’ਚ ਇਕੱਲਾ ਰਹਿੰਦਾ ਸੀ ਅਤੇ ਸ਼ਰਾਬ ਦਾ ਆਦੀ ਵੀ ਸੀ। ਮ੍ਰਿਤਕ ਦੀ ਪਛਾਣ ਕਾਲੂ ਮੰਡਲ ਪੁੱਤਰ ਸੁੱਖੂ ਮੰਡਲ ਵਾਸੀ ਅਰਜੁਨ ਨਗਰ ਵਜੋਂ ਹੋਈ ਹੈ। ਪੁਲਸ ਕਾਰਵਾਈ ਤੋਂ ਬਾਅਦ ਜਥੇਬੰਦੀ ਦੇ ਮੈਂਬਰਾਂ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ।