ਮਾਨਸਾ ਪੁਲਸ ਨੂੰ ਮਿਲੀ ਕਾਮਯਾਬੀ, ਹੈਰਇਨ ਬਰਾਮਦਗੀ ਮਾਮਲੇ ''ਚ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫ਼ਤਾਰ
Thursday, Mar 09, 2023 - 05:32 PM (IST)

ਬੁਢਲਾਡਾ (ਬਾਂਸਲ) : ਜ਼ਿਲ੍ਹੇ ਨੂੰ ਨਸ਼ਾ ਮੁਕਤ ਬਨਾਉਣ ਲਈ ਐੱਸ. ਐੱਸ. ਪੀ. ਮਾਨਸਾ ਡਾ. ਨਾਨਕ ਸਿੰਘ ਵੱਲੋਂ ਸ਼ੁਰੂ ਕੀਤੀ ਮੁਹਿੰਮ ਅਧੀਨ ਸਥਾਨਕ ਸਿਟੀ ਪੁਲਸ ਵੱਲੋਂ ਨਸ਼ੇ ਦੇ ਸੌਦਾਗਰਾਂ ਦੀ ਲੜੀ ਨੂੰ ਤੋੜਦਿਆਂ 35 ਗ੍ਰਾਮ ਹੈਰੋਇਨ ਅਤੇ ਚਿੱਟਾ ਬਰਾਮਦਗੀ ਮਾਮਲੇ 'ਚ ਨਸ਼ਾ ਤਸਕਰ ਨੂੰ ਡਰੱਗ ਮਨੀ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਨਵਨੀਤ ਕੌਰ ਗਿੱਲ ਨੇ ਦੱਸਿਆ ਕਿ ਪਿਛਲੇ ਦਿਨੀਂ 3 ਮੋਟਰਸਾਈਕਲ ਸਵਾਰਾਂ ਨੂੰ ਸ਼ੱਕ ਦੀ ਪਨਾਹ 'ਤੇ ਰੋਕਦਿਆਂ 30 ਗ੍ਰਾਮ ਹੈਰੋਇਨ ਸਮੇਤ ਇੱਕ ਔਰਤ ਅਤੇ 2 ਵਿਅਕਤੀਆਂ ਨੂੰ ਕਾਬੂ ਕੀਤਾ ਸੀ। ਜਿਸ ਦੀ ਜਾਂਚ ਨੂੰ ਅੱਗੇ ਤੋਰਦਿਆਂ ਜਾਂਚ ਅਧਿਕਾਰੀ ਭੁਪਿੰਦਰ ਸਿੰਘ ਨੇ ਇਨ੍ਹਾਂ ਵੱਲੋਂ ਪੁੱਛਗਿੱਛ ਦੇ ਆਧਾਰ 'ਤੇ ਬਚਿੱਤਰ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਮੁਲਤਾਨੀਆਂ ਥਾਣਾ ਸਿੰਧਵਾ ਵੇਟ ਲੁਧਿਆਣਾ ਨੂੰ ਨਾਮਜ਼ਦ ਕਰਕੇ 5 ਗ੍ਰਾਮ ਹੈਰੋਇਨ, ਚਿੱਟਾ ਅਤੇ 30 ਹਜ਼ਾਰ ਦੀ ਡਰੱਗ ਮਨੀ ਬਰਾਮਦ ਕਰਦਿਆਂ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ- ਸ੍ਰੀ ਦੁਰਗਿਆਨਾ ਮੰਦਿਰ ਨਤਮਸਤਕ ਹੋਏ ਰਾਸ਼ਟਰਪਤੀ ਦ੍ਰੌਪਦੀ ਮੁਰਮੂ
ਉਨ੍ਹਾਂ ਦੱਸਿਆ ਕਿ ਉਪਰੋਕਤ ਵਿਅਕਤੀ ਖ਼ਿਲਾਫ਼ ਨਸ਼ਿਆਂ ਦੇ ਪਹਿਲਾਂ ਹੀ 10 ਮਾਮਲਾ ਦਰਜ ਪਾਏ ਗਏ ਹਨ। ਇਸ ਮੌਕੇ ਐੱਸ. ਐੱਚ. ਓ. ਸਿਟੀ ਸੁਖਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਸ਼ਹਿਰ 'ਚ ਹੋਈਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਇਨ੍ਹਾਂ ਵਿੱਚੋ ਮੰਦਿਰ ਦੇ ਗੱਲੇ ਵਿੱਚੋ ਚੋਰੀ ਕਰਨ ਵਾਲੇ ਆਸ਼ੀਸ਼ ਪੁੱਤਰ ਸੰਜੇ ਕੁਮਾਰ ਗ੍ਰਿਫ਼ਤਾਰ ਕਰਕੇ ਉਸ ਪਾਸੋ 210 ਰੁਪਏ ਬਰਾਮਦ ਕਰ ਲਏ ਗਏ ਹਨ। ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਅਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਵਾਲੇ ਗੈਰ-ਸਮਾਜਿਕ ਅਨਸਰਾਂ ਨੂੰ ਕਾਬੂ ਕਰਨ ਲਈ ਪੁਲਸ ਦਾ ਸਹਿਯੋਗ ਦੇਣ। ਸ਼ਹਿਰ 'ਚ ਸ਼ੱਕੀ ਵਿਅਕਤੀ ਵਸਤੂਆਂ ਦੀ ਜਾਣਕਾਰੀ ਤੁਰੰਤ ਪੁਲਸ ਨੂੰ ਦਿੱਤੀ ਜਾਵੇ।
ਇਹ ਵੀ ਪੜ੍ਹੋ- ਹੋਲੀ ਮੌਕੇ ਦੋ ਘਰਾਂ 'ਚ ਪਏ ਵੈਣ, ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਏ ਮਾਪਿਆਂ ਦੇ ਦੋ ਪੁੱਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।