ਤਲਵੰਡੀ ਸਾਬੋ ''ਚ ਬਿਜਲੀ ਦੇ ਵੱਡੇ ਟਾਵਰ ਲਾਉਣ ਨੂੰ ਲੈ ਕੇ ਆਹਮੋ-ਸਾਹਮਣੇ ਹੋਏ ਕਿਸਾਨ ਤੇ ਪੁਲਸ ਪ੍ਰਸ਼ਾਸਨ

05/02/2023 1:55:54 PM

ਤਲਵੰਡੀ ਸਾਬੋ (ਮੁਨੀਸ਼) : ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਕਿਸਾਨ ਅਤੇ ਪੁਲਸ ਪ੍ਰਸ਼ਾਸਨ ਉਸ ਸਮੇਂ ਆਹਮੋ-ਸਾਹਮਣੇ ਹੋ ਗਏ ਜਦੋਂ ਬੀਤੇ ਦਿਨ ਸਵੇਰ ਸਮੇਂ ਪਿੰਡ ਵਿੱਚ ਪ੍ਰਸ਼ਾਸਨ ਵੱਲੋਂ ਕਥਿਤ ਤੌਰ ’ਤੇ ਕਿਸਾਨ ਦੀ ਬਿਨਾਂ ਸਹਿਮਤੀ ਤੋਂ ਧੱਕੇ ਨਾਲ ਖੇਤਾਂ ਵਿੱਚ ਬਿਜਲੀ ਦੇ ਵੱਡੇ ਟਾਵਰ ਲਾਉਣੇ ਸ਼ੁਰੂ ਕਰ ਦਿੱਤੇ ਗਏ। ਇਸ ਦੌਰਾਨ ਪੁਲਸ ਨੇ ਵਿਰੋਧ ਕਰਨ ਵਾਲੇ 11 ਕਿਸਾਨਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਜਦਕਿ ਬੀ. ਕੇ. ਯੂ. ਉਗਰਾਹਾਂ ਵੱਲੋ ਵਿਰੋਧ ਤੋਂ ਬਾਅਦ ਪੁਲਸ ਨੇ ਜਿਹੜੇ ਕਿਸਾਨ ਗ੍ਰਿਫ਼ਤਾਰ ਕੀਤੇ ਸਨ, ਨੂੰ ਰਿਹਾਅ ਕਰ ਦਿੱਤਾ ਤੇ ਕਿਸਾਨਾਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ- ਵਿਆਹ ਦੀਆਂ ਖ਼ੁਸ਼ੀਆਂ ’ਚ ਪਏ ਵੈਣ, ਪੁੱਤ ਦੀ ਬਰਾਤ ਚੜ੍ਹਨ ਤੋਂ ਕੁੱਝ ਦਿਨ ਪਹਿਲਾਂ ਉੱਠੀ ਪਿਓ ਦੀ ਅਰਥੀ

ਦੱਸਣਾ ਬਣਦਾ ਹੈ ਕਿ ਬੀਤੇ ਦਿਨ ਸਵੇਰੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਪੁਲਸ ਪ੍ਰਸ਼ਾਸਨ ਨੇ ਵੱਡੀ ਗਿਣਤੀ ਵਿੱਚ ਪੁਲਸ ਫੋਰਸ ਤਾਇਨਾਤ ਕਰਕੇ ਕਿਸਾਨਾਂ ਦੇ ਖੇਤਾ ਵਿੱਚ ਬਿਜਲੀ ਦੇ ਵੱਡੇ ਟਾਵਰਾਂ ਵਾਲੇ ਖੰਭੇ ਲਗਾਉਣੇ ਸ਼ੁਰੂ ਕਰ ਦਿੱਤੇ, ਜਿਸ ਦਾ ਪਿੰਡ ਦੇ ਕਿਸਾਨਾਂ ਨੇ ਵਿਰੋਧ ਕੀਤਾ ਤਾਂ ਮੌਕੇ ’ਤੇ ਮੌਜੂਦ ਪੁਲਸ ਮੁਲਾਜ਼ਮਾਂ ਨੇ 11 ਕਿਸਾਨਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ। ਮਾਮਲੇ ਦਾ ਪਤਾ ਲੱਗਦਿਆਂ ਹੀ ਬੀ. ਕੇ. ਯੂ.  ਉਗਰਾਹਾਂ ਦੇ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ, ਬਲਾਕ ਤਲਵੰਡੀ ਸਾਬੋ ਦੇ ਜਰਨਲ ਸਕੱਤਰ ਕਾਲਾ ਸਿੰਘ ਚੱਠੇ ਵਾਲਾ ਦੀ ਅਗਵਾਈ ਵਿੱਚ ਪਿੰਡ ਜੀਵਨ ਸਿੰਘ ਵਾਲਾ ਦੇ ਕਿਸਾਨਾ ਦੇ ਹੱਕ ਲਈ ਖੇਤਾਂ ਵਿਚ ਮੌਕੇ ’ਤੇ ਪਹੁੰਚ ਕੇ ਜੇ. ਸੀ. ਬੀ. ਮਸ਼ੀਨਾਂ ਰੋਕ ਦਿੱਤੀਆਂ ਤੇ ਧਰਨਾ ਲਗਾ ਦਿੱਤਾ।

ਇਹ ਵੀ ਪੜ੍ਹੋ-  ਅਮਰੀਕਾ ਦੀ ਰਿਫਿਊਜ਼ਲ ਨੇ ਚਕਨਾਚੂਰ ਕੀਤੇ ਨੌਜਵਾਨ ਦੇ ਸੁਫ਼ਨੇ, ਅੱਕ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ

ਕਿਸਾਨ ਆਗੂ ਨੇ ਸਭ ਤੋਂ ਪਹਿਲਾ ਪ੍ਰਸ਼ਾਸਨ ਤੋਂ ਹਿਰਾਸਤ ਵਿੱਚ ਲਏ ਗਏ ਕਿਸਾਨ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਤੇ ਪੁਲਸ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਜਿਥੇ ਕਿਸਾਨਾਂ ਨੂੰ ਰਿਹਾਅ ਕੀਤਾ, ਉਥੇ ਹੀ ਅੱਜ ਡੀ. ਸੀ.  ਬਠਿੰਡਾ ਨਾਲ ਪਿੰਡ ਜੀਵਨ ਸਿੰਘ ਵਾਲਾ ਵਿਖੇ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਕਿਸਾਨ ਆਗੂ ਜਗਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ ਜੇਕਰ ਅੱਜ ਦੀ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਂਦੀਆਂ ਹਨ ਤੇ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਂਦਾ ਹੈ ਤਾਂ ਖੰਭੇ ਲਗਾਉਣ ਦਿੱਤੇ ਜਾਣਗੇ ਨਹੀਂ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News