ਮਾਨਸਾ ''ਚ ਪੁਲਸ ਨੇ ਕੱਢਿਆ ਫਲੈਗ ਮਾਰਚ, ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ

03/20/2023 5:18:03 PM

ਬੁਢਲਾਡਾ/ਬਰੇਟਾ (ਬਾਂਸਲ) : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਦੇ ਮਾਮਲੇ 'ਚ ਪੰਜਾਬ ਪੁਲਸ ਵੱਲੋਂ ਸੂਬੇ ਭਰ 'ਚ ਚਲਾਏ ਜਾ ਰਹੇ ਆਪ੍ਰੇਸ਼ਨ ਕਾਰਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਸਰਕਾਰ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸੇ ਲੜੀ ਤਹਿਤ ਸ਼ਹਿਰ 'ਚ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸ਼ਹਿਰ 'ਚ ਅੱਜ ਸਵੇਰ ਵੇਲੇ ਹੀ ਡੀ. ਐੱਸ. ਪੀ. ਨਵਨੀਤ ਕੌਰ ਗਿੱਲ ਦੀ ਅਗਵਾਈ ਹੇਠ ਬੁਢਲਾਡਾ ਬਰੇਟਾ ਸ਼ਹਿਰਾਂ ਅੰਦਰ ਫਲੈਗ ਮਾਰਚ ਕੱਢਿਆ ਗਿਆ। 

ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀਕਾਂਡ : ਅਦਾਲਤ ਨੇ ਸੁਮੇਧ ਸੈਣੀ ਤੇ ਉਮਰਾਨੰਗਲ ਦੀ ਅਗਾਊਂ ਜ਼ਮਾਨਤ ਦਾ ਫ਼ੈਸਲਾ ਰੱਖਿਆ ਸੁਰੱਖਿਅਤ

ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ। ਉਨ੍ਹਾਂ ਆਖਿਾ ਕਿ ਅਮਨ-ਕਾਨੂੰਨ ਦੀ ਵਿਵਸਥਾ ਨੂੰ ਵਿਗੜਣ ਨਹੀਂ ਦਿੱਤਾ ਜਾਵੇਗਾ ਤੇ ਸਥਿਤੀ ਪੂਰੀ ਤਰ੍ਹਾਂ ਪੁਲਿਸ ਦੇ ਕੰਟਰੋਲ ਹੇਠ ਹੈ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਐੱਸ. ਐੱਚ. ਓ. ਸਿਟੀ ਸੁਖਜੀਤ ਸਿੰਘ, ਐੱਸ. ਐੱਚ. ਓ. ਸਦਰ ਰੁਪਪੰਦਰ ਕੌਰ, ਐੱਸ. ਐੱਚ. ਓ. ਬਰੇਟਾ ਗੁਰਦਰਸ਼ਨ ਸਿੰਘ, ਐੱਸ. ਐੱਚ. ਓ. ਬੋਹਾ ਭੁਪਿੰਦਰ ਸਿੰਘ, ਕੁਲਰੀਆਂ ਇੰਚਾਰਜ ਦਰਸ਼ਨ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਮੁੱਖ ਮੁਨਸ਼ੀ ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਮਲੋਟ ’ਚ ਵੱਡੀ ਵਾਰਦਾਤ, ਕੁੜੀ ਦੇ ਪ੍ਰੇਮ ਵਿਆਹ ਤੋਂ ਖ਼ਫ਼ਾ ਪਰਿਵਾਰ ਨੇ ਨੌਜਵਾਨ ਨੂੰ ਦਿੱਤੀ ਰੂਹ ਕੰਬਾਊ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News