ਭਾਜਪਾ ਨੇਤਾਵਾਂ ਦੇ ਘਰ ਧਰਨਿਆਂ ਦਾ ਸਿਲਸਿਲਾ ਜਾਰੀ, ਰਾਕੇਸ਼ ਜੈਨ ਦਾ ਘਰ ਘੇਰਿਆ

10/24/2020 4:54:46 PM

ਬੁਢਲਾਡਾ(ਬਾਂਸਲ): ਖੇਤੀ ਆਰਡੀਨੈਂਸ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਅਤੇ ਘਿਰਾਓ ਕਰਨ ਦਾ ਸਿਲਸਿਲਾ ਜਾਰੀ ਹੈ। ਜਿਸ ਅਧੀਨ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਏਕਤਾ ਵੱਲੋਂ ਭਾਜਪਾ ਦੇ ਮੰਡਲ ਪ੍ਰਧਾਨ ਸੁਖਦਰਸ਼ਨ ਲੀਲਾ ਦੇ ਘਰ ਦੇ ਬਾਹਰ ਦਿੱਤੇ ਧਰਨੇ ਤੋਂ ਬਾਅਦ ਹੁਣ ਬਾਕੀ ਭਾਜਪਾ ਨੇਤਾਵਾਂ ਦੇ ਘਰਾਂ ਦੇ ਬਾਹਰ ਵੀ ਧਰਨੇ ਲਾਉਣ ਦਾ ਫੈਸਲਾ ਕੀਤਾ ਹੈ।

ਜਿਸ ਅਧੀਨ ਅੱਜ ਪੰਜਾਬ ਭਾਜਪਾ ਸੂਬਾ ਕਮੇਟੀ ਮੈਂਬਰ ਰਾਕੇਸ਼ ਜੈਨ ਦੇ ਘਰ ਦੇ ਬਾਹਰ ਧਰਨਾ ਦੇ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਤੇ ਵੱਡੀ ਗਿਣਤੀ 'ਚ ਔਰਤਾਂ ਵੀ ਸ਼ਾਮਲ ਸਨ। ਉੱਥੇ ਪੁਲਸ ਵੱਲੋਂ ਰਾਕੇਸ਼ ਜੈਨ ਦੇ ਘਰ ਦੇ ਬਾਹਰ ਨਾਕਾਬੰਦੀ ਕਰਕੇ ਅਣਸੁਖਾਵੀਂ ਘਟਨਾ ਵਾਪਰਨ ਦੇ ਮੱਦੇਨਜਰ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ।


Aarti dhillon

Content Editor

Related News