ਪੰਜਾਬ ਪੁਲਸ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ 2 ਵਿਅਕਤੀ ਗ੍ਰਿਫ਼ਤਾਰ, ਅਮਰੀਕਾ ਤੱਕ ਜੁੜੀਆਂ ਤਾਰਾਂ

02/21/2023 8:15:04 PM

ਚੰਡੀਗੜ੍ਹ/ਬਠਿੰਡਾ : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਸ ਨੇ ਕਾਂਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਦੋ ਵਿਅਕਤੀਆਂ ਨੂੰ ਇੱਕ .32 ਬੋਰ ਪਿਸਤੌਲ, ਇੱਕ ਮੈਗਜ਼ੀਨ ਅਤੇ ਚਾਰ ਅਣਚੱਲੇ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਮੁਲਜ਼ਮਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਪ੍ਰਗਟਾਵਾ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤਾ।

ਇਹ ਵੀ ਪੜ੍ਹੋ : ਪ੍ਰੀਪੇਡ ਬਿਜਲੀ ਮੀਟਰ ਯੋਜਨਾ ਨੇ ਵਧਾਈ ਲੋਕਾਂ ਦੀ ਚਿੰਤਾ; ਜਾਣੋ ਕਿਵੇਂ ਕਰਦੈ ਕੰਮ ਤੇ ਕੀ ਹਨ ਮੀਟਰ ਦੇ ਲਾਭ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਦੀਪ ਸਿੰਘ ਉਰਫ ਲਾਡੀ ਵਾਸੀ ਜੈਤੋ, ਫ਼ਰੀਦਕੋਟ ਅਤੇ ਕੁਲਦੀਪ ਸਿੰਘ ਉਰਫ ਕਾਲੀ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ  ਦੋਵੇਂ ਮੁਲਜ਼ਮ ਹਿਸਟਰੀਸ਼ੀਟਰ ਹਨ ਅਤੇ ਪੰਜਾਬ ਪੁਲਸ ਨੂੰ ਫਿਰੌਤੀ ਦੇ ਕੇਸ ਅਤੇ ਹਰਿਆਣਾ ਪੁਲਸ ਨੂੰ ਬੰਦੂਕ ਦੀ ਨੋਕ 'ਤੇ  ਕਾਰ ਖੋਹਣ ਦੇ ਕੇਸ ਵਿੱਚ ਲੋੜੀਂਦੇ ਹਨ। ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਕਾਊਂਟਰ ਇੰਟੈਲੀਜੈਂਸ ਯੂਨਿਟ ਦੀ ਅਗਵਾਈ ਵਿੱਚ ਪੰਜਾਬ ਪੁਲਸ ਟੀਮਾਂ ਨੇ ਅਮਰੀਕਾ ਸਥਿਤ ਨਿਰੰਜਨ ਸਿੰਘ ਉਰਫ ਨਿੱਕ ਦੇ ਨਿਰਦੇਸ਼ਾਂ 'ਤੇ ਮਲੋਟ ਦੇ ਇੱਕ ਵਿਅਕਤੀ ਦੇ ਕਤਲ ਦੀ ਸਾਜ਼ਿਸ਼ ਰਚ ਰਹੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਇਹ ਵੀ ਪੜ੍ਹੋ : ਕਿਸਾਨ ਫਿਰ ਕਰਨਗੇ ਰੇਲਾਂ ਦਾ ਚੱਕਾ ਜਾਮ, ਪੜ੍ਹੋ ਕਦੋਂ ਤੇ ਕਿੱਥੇ ਰੋਕੀਆਂ ਜਾਣਗੀਆਂ ਟਰੇਨਾਂ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਨਿੱਕ ਆਪਣੇ ਰਿਸ਼ਤੇਦਾਰ ਤੋਂ ਬਦਲਾ ਲੈਣਾ ਚਾਹੁੰਦਾ ਸੀ ਅਤੇ ਨਿੱਕ ਨੇ ਉਸ ਨੂੰ ਮਾਰਨ ਲਈ ਲਾਡੀ ਅਤੇ ਕਾਲੀ ਨੂੰ ਪੈਸੇ ਦਿੱਤੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਲਾਡੀ ਕਾਂਟਰੈਕਟ ਕਿਲਿੰਗ ਨੂੰ ਅੰਜਾਮ ਦੇਣ ਲਈ ਮੱਧ ਪ੍ਰਦੇਸ਼ ਤੋਂ ਪਿਸਤੌਲ ਅਤੇ ਅਸਲਾ ਲਿਆਇਆ ਸੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਬਠਿੰਡਾ ਜ਼ੋਨ ਦੇ ਏ.ਆਈ.ਜੀ. ਸਿਮਰਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਮੁਲਜ਼ਮ ਨਿੱਕ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਦੇ ਮੱਦੇਨਜ਼ਰ ਮੱਧ ਪ੍ਰਦੇਸ਼ ਤੋਂ ਹਥਿਆਰ ਖ਼ਰੀਦਣ ਲਈ ਲਾਡੀ ਦੀ ਮਾਂ ਦੇ ਬੈਂਕ ਖਾਤੇ ਵਿੱਚ ਲਗਭਗ 2.50 ਲੱਖ ਰੁਪਏ ਭੇਜੇ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫ. ਆਈ. ਆਰ ਨੰ. 7 ਮਿਤੀ 21-02-2023 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਐਸ. ਐਸ. ਓ. ਸੀ. ਫਾਜ਼ਿਲਕਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪ੍ਰਿੰਸ ਹੈਰੀ ਦਾ ਕੁਆਰਾਪਣ ਭੰਗ ਕਰਨ ਵਾਲੀ 40 ਸਾਲਾ ਜਨਾਨੀ ਆਈ ਸਾਹਮਣੇ, ਦੱਸੀ 2001 ਦੀ ਘਟਨਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News