ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਫੈਲੀ ਇਹ ਅਫ਼ਵਾਹ, ਸਾਹਮਣੇ ਆਇਆ ਸਪੱਸ਼ਟੀਕਰਨ

05/05/2023 12:06:41 PM

ਰਾਮਾਂ ਮੰਡੀ (ਪਰਮਜੀਤ) : ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਉਨ੍ਹਾਂ ਅਜੇ ਅੰਮ੍ਰਿਤਪਾਨ ਕਰਨ ਬਾਰੇ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਫਿਲਹਾਲ ਉਨ੍ਹਾਂ ਨੇ ਇਸ ’ਤੇ ਵਿਚਾਰ ਨਹੀਂ ਕੀਤਾ ਤੇ ਇਹ ਕਿਸੇ ਵਿਅਕਤੀ ਵੱਲੋਂ ਅਫ਼ਵਾਹ ਫੈਲਾਈ ਗਈ ਹੈ। ਹਾਲਾਂਕਿ ਇਹ ਬਹੁਤ ਜ਼ਿੰਮੇਵਾਰੀ ਵਾਲਾ ਕੰਮ ਹੈ। ਉਨ੍ਹਾਂ ਕਿਸਾਨੀ ਅੰਦੋਲਨ ਵਿਚ ਸਿੱਖਾਂ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਡੇ ਗੁਰੂਆਂ ਦਾ ਦੇਸ਼ ਲਈ ਵੱਡਾ ਯੋਗਦਾਨ ਰਿਹਾ ਹੈ ਤੇ ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ।

ਇਹ ਵੀ ਪੜ੍ਹੋ- ਪਟਿਆਲਾ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ PRTC ਠੇਕੇਦਾਰ ਦਾ ਗੋਲ਼ੀਆਂ ਮਾਰ ਕੇ ਕਤਲ

ਟਿਕੈਤ ਨੇ ਆਖਿਆ ਕਿ ਉਹ ਗੁਰੂਆਂ ਦਾ ਓਟ ਆਸਰਾ ਲੈ ਕੇ ਦੇਸ਼ ਦੇ ਕਿਸਾਨਾਂ ਦੀਆਂ ਮੰਗਾਂ ਲਈ ਲੜਾਈ ਲੜ ਰਹੇ ਹਨ ਅਤੇ ਇਹ ਲੜਾਈ ਭਵਿੱਖ ਵਿਚ ਵੀ ਜਾਰੀ ਰਹੇਗੀ। ਜਿਸ ਤਰ੍ਹਾਂ ਕਿਸਾਨੀ ਅੰਦੋਲਨ ਦੀ ਜਿੱਤ ਵਿਚ ਦੇਸ਼ ਭਰ ਦੇ ਕਿਸਾਨਾਂ ਦਾ ਯੋਗਦਾਨ ਰਿਹਾ ਹੈ, ਇਸ ਤਰ੍ਹਾਂ ਰਹਿੰਦੀਆਂ ਕਿਸਾਨੀ ਮੰਗਾਂ ਮਨਵਾਉਣ ਲਈ ਸਰਕਾਰ ’ਤੇ ਦਬਾਅ ਬਣਾਇਆ ਜਾਵੇਗਾ। 

ਇਹ ਵੀ ਪੜ੍ਹੋ- ਸ. ਬਾਦਲ ਦੇ ਭੋਗ ਸਮਾਗਮ 'ਚ ਬੋਲੇ ਅਮਿਤ ਸ਼ਾਹ, ਸਿੱਖ ਪੰਥ ਨੇ ਆਪਣਾ ਇਕ ਸੱਚਾ ਸਿਪਾਹੀ ਖੋਹਿਆ

ਟਿਕੈਤ ਨੇ ਕਿਹਾ ਕਿ ਦੇਸ਼ ਦੀ ਆਰਥਿਕਤਾ ਕਾਫ਼ੀ ਹੱਦ ਤਕ ਖੇਤੀਬਾੜੀ ਨਾਲ ਜੁੜੀ ਹੋਈ ਹੈ। ਜੇਕਰ ਖੇਤੀ ਵਿਚ ਖੜੋਤ ਆਵੇਗੀ ਤਾਂ ਸਾਰੇ ਕੰਮਾਂ ਵਿਚ ਖੜੋਤ ਪੈਦਾ ਹੋ ਜਾਵੇਗੀ। ਇਸ ਮੌਕੇ ਉਨ੍ਹਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਪੰਜਾਬ ਦੇ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ ਵੀ ਹਾਜ਼ਰ ਸਨ।

 ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

Simran Bhutto

This news is Content Editor Simran Bhutto