ਪੰਜਾਬ ਸਰਕਾਰ ਵੱਲੋਂ ਆਯੁਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਰੇਖੀ ਨਰਸਿੰਗ ਹੋਮ ਸਨਮਾਨਿਤ
01/29/2023 1:40:16 PM

ਮਾਨਸਾ (ਮਿੱਤਲ) : ਆਯੁਸ਼ਮਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਰੇਖੀ ਨਰਸਿੰਗ ਹੋਮ ਮਾਨਸਾ ਨੂੰ ਸਿਹਤ ਤੇ ਪਰਿਵਾਰ ਭਲਾਈ, ਡਾਕਟਰੀ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਗਣਤੰਤਰ ਦਿਵਸ ਮੌਕੇ ਬਹੁਮੰਤਵੀਂ ਖੇਡ ਸਟੇਡੀਅਮ ਮਾਨਸਾ ਵਿਖੇ ਸਨਮਾਨਿਤ ਕੀਤਾ ਗਿਆ ਹੈ। ਵਰਨਣਯੋਗ ਹੈ ਕਿ ਇਸ ਕੜੀ ਤਹਿਤ ਜਿੱਥੇ ਪੂਰੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅੰਦਰ ਵੱਧ ਕੇਸ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ, ਉੱਥੇ ਪੰਜਾਬ ਸਰਕਾਰ ਨੇ ਮਾਨਸਾ ਦੇ ਪ੍ਰਸਿੱਧ ਡਾ. ਰੇਖੀ ਨਰਸਿੰਗ ਹੋਮ ਅਤੇ ਸਰਜੀਕਲ ਸੈਂਟਰ ਵੱਲੋਂ ਵਧੀਆ ਕਾਰਗੁਜਾਰੀ ਦਿਖਾ ਕੇ ਸਭ ਤੋਂ ਵੱਧ ਕੇਸ ਕਰਨ ’ਚ ਪਹਿਲਾ ਸਥਾਨ ਮਿਲਿਆ ਹੈ।
ਇਹ ਵੀ ਪੜ੍ਹੋ- ਚਾਵਾਂ ਨਾਲ ਵਿਆਹੀ ਧੀ ਦੀ ਖ਼ੂਨ ਨਾਲ ਭਿੱਜੀ ਲਾਸ਼ ਦੇਖ ਮਾਪਿਆਂ ਦਾ ਨਿਕਲਿਆ ਤ੍ਰਾਹ, ਸਹੁਰਿਆਂ 'ਤੇ ਲਾਏ ਵੱਡੇ ਦੋਸ਼
ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਦਿਵਸ ਮੌਕੇ ਵਿਸ਼ੇਸ਼ ਐਵਾਰਡ ਨਾਲ ਸਨਮਾਨਿਤ ਕੀਤਾ ਹੈ। ਇਸੇ ਤਹਿਤ ਸਿਹਤ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ’ਚ ਇਸ ਸਬੰਧੀ ਪੱਤਰ ਜਾਰੀ ਕਰਕੇ ਇਨ੍ਹਾਂ ਹਸਪਤਾਲਾਂ ਦੇ ਸੰਚਾਲਕਾਂ ਨੂੰ, ਇਸ ਦਿਵਸ ਮੌਕੇ ਸਨਮਾਨਿਤ ਕਰਨ ਲਈ ਪੱਤਰ ਭੇਜੇ ਗਏ । ਜਿਸ ਨੂੰ ਲੈ ਕੇ ਸਮੁੱਚੇ ਮਾਨਸਾ ਜ਼ਿਲ੍ਹੇ ਵਿਚੋਂ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਸਭ ਤੋਂ ਵੱਡੀ ਅਤੇ ਵਧੀਆ ਕਾਰਗੁਜਾਰੀ ਨਿਭਾਉਣ ਵਾਲੇ ਪ੍ਰਾਈਵੇਟ ਹਸਪਤਾਲਾਂ ’ਚ ਚਕੇਰੀਆਂ ਰੋਡ ਮਾਨਸਾ 'ਤੇ ਸਥਿਤ ਡਾ. ਰੇਖੀ ਸਰਜੀਕਲ ਐਂਡ ਨਰਸਿੰਗ ਹੋਮ ਨੂੰ ਸਨਮਾਨਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਵਰਚੂਅਲ ਸਤਿਸੰਗ 'ਤੇ ਜਾ ਰਹੇ ਡੇਰਾ ਪ੍ਰੇਮੀਆਂ ਦਾ ਇਨਸਾਫ਼ ਮੋਰਚੇ ਵਲੋਂ ਵਿਰੋਧ, ਬੇਅਦਬੀ ਮਾਮਲੇ 'ਤੇ ਚੁੱਕੇ ਸਵਾਲ
ਇਸ ਸਬੰਧੀ ਜਦੋਂ ਰੇਖੀ ਸਰਜੀਕਲ ਐਂਡ ਨਰਸਿੰਗ ਹੋਮ ਦੇ ਸੰਚਾਲਕ ਪ੍ਰਸਿੱਧ ਸਰਜਨ ਡਾ. ਤੇਜਿੰਦਰਪਾਲ ਸਿੰਘ ਰੇਖੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਸਾਨੂੰ ਇਹ ਸਨਮਾਨ ਮਿਲਣ ’ਤੇ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਉਨ੍ਹਾਂ ਵਲੋਂ ਹਰ ਸੰਭਵ ਕੋਸ਼ਿਸ਼ ਦੇ ਚੱਲਦਿਆਂ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਦਾ ਮੁਫ਼ਤ ਇਲਾਜ ਗਿਆ। ਇਸ ਸਬੰਧੀ ਲੋਕਾਂ ਦਾ ਕਹਿਣਾ ਹੈ ਕਿ ਰੇਖੀ ਹਸਪਤਾਲ ਵੱਲੋਂ ਗਰੀਬ ਅਤੇ ਜ਼ਰੂਰਤਮੰਦ ਮਰੀਜਾਂ ਦਾ ਵਧੀਆ ਇਲਾਜ ਕੀਤਾ ਜਾਦਾਂ ਹੈ ਅਤੇ ਇਸ ਹਸਪਤਾਲ ਨੂੰ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕਰਨ ਦਾ ਉਪਰਾਲਾ ਸ਼ਲਾਘਾਯੋਗ ਹੈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਦੇ ਓ. ਐੱਸ. ਡੀ ਡਾ. ਜਤਿੰਦਰ ਕਾਂਸਲ ਪਟਿਆਲਾ, ਜ਼ਿਲ੍ਹਾ ਅਤੇ ਸੈਸ਼ਨ ਜੱਜ ਮਾਨਸਾ ਨਵਜੋਤ ਕੌਰ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਿਲਪਾ ਵਰਮਾ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ, ਆਈ.ਜੀ. ਬਠਿੰਡਾ ਰੇਂਜ ਸੁਰਿੰਦਰਪਾਲ ਸਿੰਘ ਪਰਮਾਰ, ਐਸ.ਐਸ.ਪੀ. ਡਾ. ਨਾਨਕ ਸਿੰਘ ਆਦਿ ਹਾਜ਼ਰ ਸਨ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।