ਔਰਤਾਂ ਨੂੰ ਬੰਧਕ ਬਣਾ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ ਲੁੱਟੀ

08/21/2023 1:57:42 PM

ਬਠਿੰਡਾ (ਸੁਖਵਿੰਦਰ) : ਸਥਾਨਕ ਨਾਰਥ ਅਸਟੇਟ ਇਲਾਕੇ ’ਚ ਬੀਤੀ ਰਾਤ 2 ਨਕਾਬਪੋਸ਼ ਲੁਟੇਰਿਆਂ ਨੇ ਇਕ ਪਰਿਵਾਰ ਦੀਆਂ 3 ਔਰਤਾਂ ਨੂੰ ਚਾਕੂ ਦਿਖਾ ਕੇ ਬੰਧਕ ਬਣਾ ਲਿਆ ਅਤੇ ਉਨ੍ਹਾਂ ਦੇ ਘਰੋਂ ਲੱਖਾਂ ਰੁਪਏ ਦੇ ਗਹਿਣੇ, ਨਕਦੀ ਤੇ ਹੋਰ ਸਾਮਾਨ ਲੁੱਟ ਲਿਆ ਤੇ ਘਰ ਦੇ ਵਿਹੜੇ ’ਚ ਖੜ੍ਹੀ ਸਕੂਟਰੀ ਲੈ ਕੇ ਫ਼ਰਾਰ ਹੋ ਗਏ। ਘਟਨਾ ਨੂੰ ਲੈ ਕੇ ਆਸ-ਪਾਸ ਦੇ ਇਲਾਕੇ ’ਚ ਡਰ ਦਾ ਮਾਹੌਲ ਹੈ।

 

ਇਹ ਵੀ ਪੜ੍ਹੋ :  ਨਵਜੋਤ ਸਿੱਧੂ ਨੂੰ ਕਾਂਗਰਸ ਵਰਕਿੰਗ ਕਮੇਟੀ ’ਚ ਜਗ੍ਹਾ ਨਾ ਮਿਲਣ 'ਤੇ ਛਿੜੀ ਨਵੀਂ ਚਰਚਾ

ਸੂਚਨਾ ਮਿਲਣ ’ਤੇ ਥਾਣਾ ਕੈਂਟ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਰਾਕੇਸ਼ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਉਹ ਕਿਸੇ ਕੰਮ ਕਾਰਨ ਘਰੋਂ ਬਾਹਰ ਗਿਆ ਹੋਇਆ ਸੀ। ਉਸ ਦੀ ਪਤਨੀ ਮੋਨਿਕਾ ਰਾਣੀ, ਧੀ ਅਤੇ ਸਾਲੀ ਜੈਤੋ ਵਿਖੇ ਕਿਸੇ ਸਮਾਗਮ ਤੋਂ ਵਾਪਸ ਆਏ ਸਨ ਅਤੇ ਤਿੰਨੋਂ ਘਰ ’ਚ ਮੌਜੂਦ ਸਨ। ਰਾਤ 2 ਵਜੇ ਦੇ ਕਰੀਬ ਤੇਜ਼ਧਾਰ ਹਥਿਆਰਾਂ ਨਾਲ ਲੈਸ ਦੋ ਨਕਾਬਪੋਸ਼ ਲੁਟੇਰੇ ਉਨ੍ਹਾਂ ਦੇ ਘਰ ’ਚ ਦਾਖ਼ਲ ਹੋਏ ਅਤੇ ਚਾਕੂ ਦਿਖਾ ਕੇ ਔਰਤਾਂ ਨੂੰ ਬੰਧਕ ਬਣਾ ਲਿਆ। ਔਰਤਾਂ ਦੇ ਮੂੰਹ ’ਤੇ ਟੇਪ ਲਗਾ ਦਿੱਤੀ ਗਈ ਅਤੇ ਉਨ੍ਹਾਂ ਦੇ ਹੱਥ ਆਦਿ ਬੰਨ੍ਹ ਦਿੱਤੇ। ਇਸ ਤੋਂ ਬਾਅਦ ਲੁਟੇਰਿਆਂ ਨੇ ਉਨ੍ਹਾਂ ਦੇ ਘਰੋਂ ਕਰੀਬ 10 ਤੋਲੇ ਸੋਨੇ ਦੇ ਗਹਿਣੇ, ਕੁਝ ਨਕਦੀ, ਮੋਬਾਇਲ ਫ਼ੋਨ, ਲੈਪਟਾਪ ਆਦਿ ਲੁੱਟ ਲਿਆ।

ਇਹ ਵੀ ਪੜ੍ਹੋ :  ਪੰਜਾਬ-ਹਿਮਾਚਲ ਦੀ ਹੱਦ ’ਤੇ ਬੇਖ਼ੌਫ਼ ਚੱਲ ਰਿਹੈ ਕਾਲਾ ਧੰਦਾ, 1000 ਰੁ. 'ਚ ਹੁੰਦੈ ਜਿਸਮ ਦਾ ਸੌਦਾ

ਉਕਤ ਵਾਰਦਾਤ ਦੌਰਾਨ ਲੁਟੇਰੇ ਗਲੀ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਵੀ ਕੈਦ ਹੋ ਗਏ। ਸੂਚਨਾ ਮਿਲਣ ’ਤੇ ਥਾਣਾ ਕੈਂਟ ਦੇ ਇੰਚਾਰਜ ਰਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਕੀਤੀ। ਰਵਿੰਦਰ ਸਿੰਘ ਨੇ ਦੱਸਿਆ ਕਿ ਅਜਿਹਾ ਲੱਗਦਾ ਹੈ ਕਿ ਲੁਟੇਰਿਆਂ ਨੂੰ ਪਤਾ ਸੀ ਕਿ ਘਰ ’ਚ ਕੋਈ ਵੀ ਮਰਦ ਮੌਜੂਦ ਨਹੀਂ ਸੀ। ਉਨ੍ਹਾਂ ਦੱਸਿਆ ਕਿ ਸੀ. ਸੀ. ਟੀ. ਵੀ. ਫੁਟੇਜ ਨੂੰ ਸਕੈਨ ਕਰਨ ਤੋਂ ਇਲਾਵਾ ਹੋਰ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।
 


Harnek Seechewal

Content Editor

Related News