ਭਾਰੀ ਮੀਂਹ ਕਾਰਨ ਘਰ ਦੀ ਛੱਤ ਡਿੱਗੀ, ਜਾਨੀ ਨੁਕਸਾਨ ਹੋਣ ਤੋਂ ਟਲਿਆ

07/31/2022 5:33:16 PM

ਬੁਢਲਾਡਾ (ਬਾਂਸਲ) : ਸਥਾਨਕ ਵਾਰਡ ਨੰ. 17 ਅੰਦਰ ਭਾਰੀ ਮੀਂਹ ਕਾਰਨ ਇੱਕ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ ਕਾਰਨ ਕਾਫ਼ੀ ਨੁਕਸਾਨ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਜਗਰੂਪ ਸਿੰਘ ਪੁੱਤਰ ਸੁਖਦੇਵ ਸਿੰਘ, ਜੀਵਨ ਕਾਲੋਨੀ ਦੇ ਅੱਜ ਸਵੇਰੇ ਪਏ ਮੀਂਹ ਕਾਰਨ ਘਰ ਦੀ ਛੱਤ ਅਤੇ ਕੰਧਾਂ ਵੀ ਡਿੱਗ ਪਈਆਂ। ਜਿਸ ਕਾਰਨ ਕਾਫ਼ੀ ਨੁਕਸਾਨ ਹੋ ਗਿਆ। ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਈ। ਘਟਨਾ ਦਾ ਜਾਇਜਾਂ ਲੈਣ ਲਈ ਹਲਕਾ ਵਿਧਾਇਕ ਬੁੱਧ ਰਾਮ ਦੀ ਟੀਮ ਪਹੁੰਚੀ। ਜਿਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦਵਾਇਆ ਕਿ ਉਨ੍ਹਾਂ ਵੱਲੋਂ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸੁਖਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਦੀਪ ਸੋਨੀ ਆਦਿ ਹਾਜ਼ਰ ਸਨ। ਇਸ ਮੌਕੇ ਕੌਂਸਲਰ ਪ੍ਰੇਮ ਗਰਗ, ਟਿੰਕੂ ਪੰਜਾਬ, ਅਨੂਪ ਕੁਮਾਰ ਨੇ ਸਰਕਾਰ ਤੋਂ ਪੀੜ੍ਹਤ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto