ਟੁੱਟੇ ਹੋਏ ਬੰਨ੍ਹਾਂ ਜਾਂ ਪੁਲ਼ਾਂ 'ਤੇ ਸੈਲਫੀਆਂ ਲੈਣ ਵਾਲੇ ਸਾਵਧਾਨ, ਪ੍ਰਸ਼ਾਸਨ ਵਲੋਂ ਸਖ਼ਤ ਹੁਕਮ ਜਾਰੀ

07/17/2023 5:58:18 PM

ਮਾਨਸਾ (ਜੱਸਲ) : ਜ਼ਿਲ੍ਹਾ ਮੈਜਿਸਟਰੇਟ ਰਿਸ਼ੀਪਾਲ ਸਿੰਘ ਨੇ ਸੀ. ਆਰ. ਪੀ. ਸੀ. ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੇ ਜਿਸ ਵੀ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ, ਟੁੱਟੇ ਹੋਏ ਬੰਨ੍ਹਾਂ, ਨਦੀ ਨਾਲਿਆਂ ਦੇ ਪੁਲ਼ਾਂ ਅਤੇ ਕਿਨਾਰਿਆਂ ’ਤੇ ਮੋਬਾਇਲ ਰਾਹੀਂ ਸੈਲਫੀਆਂ ਲੈਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।

ਇਹ ਵੀ ਪੜ੍ਹੋ : ਥਾਣਾ ਸਿਟੀ ਫਿਰਜ਼ੋਪੁਰ ਵਿਖੇ ਏ. ਐੱਸ. ਆਈ. ਸਣੇ 5 ਪੁਲਸ ਮੁਲਾਜ਼ਮਾਂ 'ਤੇ ਪਰਚਾ ਦਰਜ, ਜਾਣੋ ਪੂਰਾ ਮਾਮਲਾ

ਉਨ੍ਹਾਂ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਜਿਨ੍ਹਾਂ ਇਲਾਕਿਆਂ ਵਿੱਚ ਪਾਣੀ ਭਰਿਆ ਹੋਇਆ ਹੈ, ਆਮ ਲੋਕ ਉੱਥੇ ਪਹੁੰਚ ਕੇ ਆਪਣੇ ਮੋਬਾਇਲ ਰਾਹੀਂ ਸੈਲਫ਼ੀਆਂ ਲੈ ਰਹੇ ਹਨ। ਇਸ ਤਰ੍ਹਾਂ ਕਰਨ ਨਾਲ ਵਿਅਕਤੀ ਦੀ ਜਾਨ ਜਾਣ ਦਾ ਖ਼ਤਰਾ ਬਣ ਜਾਂਦਾ ਹੈ। ਇਸ ਲਈ ਇਸ ਪ੍ਰਵਿਰਤੀ ਨੂੰ ਰੋਕਿਆ ਜਾਣਾ ਅਤਿ-ਜ਼ਰੂਰੀ ਹੈ।

ਇਹ ਵੀ ਪੜ੍ਹੋ : ਜਾਣੋ ਕਿਉਂ ਹੜ੍ਹਾਂ ਦੌਰਾਨ ਵੀ ਨਹੀਂ ਛੱਡਿਆ ਰਾਜਸਥਾਨ ਫੀਡਰ 'ਚ ਪਾਣੀ, ਮੀਤ ਹੇਅਰ ਨੇ ਦੱਸੀ ਅਸਲ ਵਜ੍ਹਾ

ਉਨ੍ਹਾਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਪਹਾੜੀ ਇਲਾਕਿਆਂ ਅਤੇ ਪੰਜਾਬ ਵਿੱਚ ਜ਼ਿਆਦਾ ਮੀਂਹ ਪੈਣ ਕਾਰਨ ਵੱਖ-ਵੱਖ ਦਰਿਆਵਾਂ/ਨਦੀਆਂ, ਡੈਮਾਂ, ਘੱਗਰ ਆਦਿ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਜ਼ਿਲ੍ਹਾ ਮਾਨਸਾ ਦੇ ਉਪ ਮੰਡਲ ਬੁਢਲਾਡਾ ਦੇ ਨਜ਼ਦੀਕ ਚਾਂਦਪੁਰਾ ਵਿਖੇ ਘੱਗਰ ਵਿੱਚ ਪਾੜ ਪੈ ਜਾਣ ਕਾਰਨ ਅਤੇ ਉਪ ਮੰਡਲ ਸਰਦੂਲਗੜ੍ਹ ਵਿਖੇ ਵੀ ਘੱਗਰ ਵਿੱਚ ਪਾੜ ਪੈ ਜਾਣ ਕਾਰਨ ਕੁੱਝ ਪਿੰਡਾਂ ਵਿੱਚ ਪਾਣੀ ਭਰਨ ਕਰਕੇ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਸਭ ਨੂੰ ਵੇਖਦਿਆਂ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਮੋਬਾਇਲ 'ਤੇ ਸੈਲਫ਼ੀਆਂ ਲੈਣ 'ਤੇ ਪਾਬੰਦੀ ਲਾਈ ਗਈ ਹੈ ਅਤੇ ਇਹ ਹੁਕਮ 31 ਜੁਲਾਈ 2023 ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ :  ਡੇਢ ਮਹੀਨਾ ਪਹਿਲਾਂ ਪਤੀ ਤੇ ਹੁਣ ਅਮਰੀਕਾ 'ਚ ਇਕਲੌਤੇ ਪੁੱਤ ਦੀ ਹੋਈ ਮੌਤ, ਪਿੱਛੇ ਵਿਲਕਣ ਲਈ ਰਹਿ ਗਈ ਮਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Harnek Seechewal

Content Editor

Related News