ਬਲਕਰਨ ਸਿੰਘ ਬਰਾੜ ਨੂੰ ਮਿਲੀ ਦੋਹਰੀ ਜ਼ਿੰਮੇਵਾਰੀ, ਬਣੇ ਪ੍ਰਧਾਨ

Saturday, Jul 04, 2026 - 04:22 PM (IST)

ਬਲਕਰਨ ਸਿੰਘ ਬਰਾੜ ਨੂੰ ਮਿਲੀ ਦੋਹਰੀ ਜ਼ਿੰਮੇਵਾਰੀ, ਬਣੇ ਪ੍ਰਧਾਨ

ਬਠਿੰਡਾ : ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਨੌਜਵਾਨ ਆਗੂ ਬਲਕਰਨ ਸਿੰਘ ਬਰਾੜ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਦਿਆਂ ਪਿੰਡ ਦਾਨ ਸਿੰਘ ਵਾਲਾ ਦਾ ਪ੍ਰਧਾਨ ਅਤੇ ਆਈਟੀ ਵਿੰਗ ਸਰਕਲ ਅਬਲੂ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਨਿਯੁਕਤੀ ਤੋਂ ਬਾਅਦ ਬਲਕਰਨ ਸਿੰਘ ਬਰਾੜ ਨੇ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਅਤੇ ਹਲਕਾ ਭੁੱਚੋਂ ਮੰਡੀ ਤੋਂ ਪਾਰਟੀ ਦੇ ਮੁੱਖ ਸੇਵਾਦਾਰ ਡਾ. ਦਲਜੀਤ ਸਿੰਘ ਗੁਰੂ ਦਾ ਭਰੋਸਾ ਜਤਾਉਣ ਲਈ ਧੰਨਵਾਦ ਪ੍ਰਗਟ ਕੀਤਾ।

ਗੌਰਤਲਬ ਹੈ ਕਿ ਬਲਕਰਨ ਸਿੰਘ ਬਰਾੜ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਦਾ ਪਰਿਵਾਰ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੀ ਮਾਤਾ ਵੀ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਬਲਾਕ ਸੰਮਤੀ ਮੈਂਬਰ ਰਹਿ ਚੁੱਕੇ ਹਨ। ਪਾਰਟੀ ਵਰਕਰਾਂ ਨੇ ਉਮੀਦ ਜਤਾਈ ਹੈ ਕਿ ਨੌਜਵਾਨ ਆਗੂ ਬਲਕਰਨ ਸਿੰਘ ਬਰਾੜ ਦੀ ਨਿਯੁਕਤੀ ਨਾਲ ਪਾਰਟੀ ਨੂੰ ਪਿੰਡ ਪੱਧਰ ਅਤੇ ਆਈਟੀ ਵਿੰਗ ਵਿਚ ਹੋਰ ਮਜ਼ਬੂਤੀ ਮਿਲੇਗੀ।


author

Gurminder Singh

Content Editor

Related News