ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਗ੍ਰਿਫਤਾਰ

Monday, Mar 30, 2026 - 06:16 PM (IST)

ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਗ੍ਰਿਫਤਾਰ

ਬਠਿੰਡਾ (ਸੁਖਵਿੰਦਰ) : ਪੁਲਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਚੋਰੀ ਦੇ 2 ਮੋਟਰਸਾਈਕਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਵਾਸੀ ਮਿੰਨੀ ਸਕੱਤਰੇਤ ਰੋਡ ਨੇ ਕੋਤਵਾਲੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਚੋਰ ਉਸਦਾ ਮੋਟਰਸਾਈਕਲ ਕਰਕੇ ਨੇ ਗਿਆ। ਪੁਲਸ ਵਲੋਂ ਸ਼ਿਕਾਇਤ ਦਰਜ ਕਰਕੇ ਪੜਤਾਲ ਤੋਂ ਬਾਅਦ ਮੁਲਜ਼ਮ ਮਨਪ੍ਰੀਤ ਸਿੰਘ ਵਾਸੀ ਤਰਖਾਣਵਾਲਾਹ ਨੂੰ ਗ੍ਰਿਫਤਾਰ ਕੀਤਾ ਗਿਆ | ਪੁਲਸ ਵਲੋਂ ਮੁਲਜ਼ਮ ਪਾਸੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕਰਕੇ ਉਸ ਖਿਲਾਫ਼ ਮਾਮਲਾ ਦਰਜ ਕੀਤਾ ਹੈ। 

ਇਸੇ ਤਰ੍ਹਾਂ ਸਿਵਲ ਲਾਈਨ ਪੁਲਸ ਵਲੋਂ ਮੁਲਜ਼ਮ ਸੰਦੀਪ ਸਿੰਘ ਵਾਸੀ ਸੰਜੇ ਨਗਰ ਅਤੇ ਅਸ਼ੋਕ ਕੁਮਾਰ ਵਾਸੀ ਬਠਿੰਡਾ ਨੂੰ ਸ਼ੱਕ ਦੇ ਆਧਾਰ ''ਤੇ ਗਿ੍ਫਤਾਰ ਕਰਕੇ ਉਸ ਪਾਸੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਸ ਵਲੋਂ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


author

Gurminder Singh

Content Editor

Related News