ਅੰਮ੍ਰਿਤਪਾਲ ’ਤੇ ਹੋਈ ਕਾਰਵਾਈ ਨੂੰ ਲੈ ਕੇ ਬੋਲੇ ਸੁਖਪਾਲ ਸਿੰਘ ਖਹਿਰਾ
03/20/2023 11:56:07 AM

ਮਾਨਸਾ (ਸੰਦੀਪ ਮਿੱਤਲ) : ਕਾਂਗਰਸ ਪਾਰਟੀ ਦੇ ਬੁਲਾਰੇ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਬੀਤੇ ਦਿਨ ਮੂਸੇਵਾਲਾ ਦੀ ਬਰਸੀ 'ਤੇ ਪਿੰਡ ਮੂਸਾ ਪਹੁੰਚੇ। ਇਸ ਮੌਕੇ ਪੰਜਾਬ ਪੁਲਸ ਵੱਲੋਂ ਅੰਮ੍ਰਿਤਪਾਲ 'ਤੇ ਕੀਤਾ ਜਾ ਰਹੀ ਕਾਰਵਾਈ 'ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਕੋਈ ਐਲਾਨਿਆ ਅੱਤਵਾਦੀ ਨਹੀਂ ਹੈ, ਜਿਸ ਨੂੰ ਫੜਨ ਲਈ ਸਰਕਾਰ ਨੇ ਪੂਰੇ ਸੂਬੇ ’ਚ ਦਹਿਸ਼ਤ ਵਿਚ ਪਾ ਦਿੱਤੀ।
ਇਹ ਵੀ ਪੜ੍ਹੋ- ਲਾਰੈਂਸ ਬਿਸ਼ਨੋਈ ਵੱਲੋਂ ਜੇਲ੍ਹ ’ਚੋਂ ਦਿੱਤੀ ਇੰਟਰਵਿਊ ਤੋਂ ਬਾਅਦ ਐਕਸ਼ਨ ’ਚ ਪੰਜਾਬ ਪੁਲਸ, ਚੁੱਕਿਆ ਸਖ਼ਤ ਕਦਮ
ਉਨ੍ਹਾਂ ਆਖਿਆ ਕਿ ਇੰਟਰਨੈੱਟ ਸੇਵਾਵਾਂ ਬੰਦ ਕਰ ਕੇ ਆਮ ਲੋਕਾਂ ਨੂੰ ਵੀ ਮੁਸ਼ਕਿਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਲਈ ਉਹ ਲੋਕ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦੀ ਗੁਪਤ ਜਾਣਕਾਰੀ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕੀਤਾ।
ਇਹ ਵੀ ਪੜ੍ਹੋ- ਅੱਜ ਦੁਪਹਿਰ ਨੂੰ ਨਹੀਂ ਚੱਲੇਗਾ ਪੰਜਾਬ ਵਿਚ ਇੰਟਰਨੈੱਟ, ਜਾਰੀ ਹੋਏ ਨਵੇਂ ਹੁਕਮ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।