ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਗ੍ਰਿਫਤਾਰ

Monday, Jun 24, 2024 - 06:03 PM (IST)

ਬਠਿੰਡਾ (ਸੁਖਵਿੰਦਰ) : ਪੁਲਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਚੋਰੀ ਕੀਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਥਾਣਾ ਕੈਨਾਲ ਕਲੋਨੀ ਦੇ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਸੁਖਵਿੰਦਰ ਸਿੰਘ ਚੋਰੀਆ ਕਰਨ ਦਾ ਆਦਿ ਹੈ ਅਤੇ ਵਾਹਨ ਚੋਰੀ ਕਰਕੇ ਅੱਗੇ ਵੇਚਦਾ ਹੈ। ਪੁਲਸ ਵਲੋਂ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। 

ਇਸੇ ਤਰ੍ਹਾਂ ਮੌੜ ਪੁਲਸ ਵਲੋਂ ਮੌੜ ਮੰਡੀ ਤੋਂ ਸੰਦੀਪ ਸਿੰਘ ਵਾਸੀ ਮੌੜ ਮੰਡੀ ਅਤੇ ਸੁਰਜੀਤ ਸਿੰਘ ਵਾਸੀ ਸੰਦੋਹਾ ਨੂੰ ਗ੍ਰਿਫਤਾਰ ਕਰਕੇ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਸ ਵਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Gurminder Singh

Content Editor

Related News