ਚੋਰੀ ਦੇ 3 ਮੋਟਰਸਾਈਕਲਾਂ ਸਮੇਤ 2 ਗ੍ਰਿਫ਼ਤਾਰ
Saturday, Feb 15, 2025 - 04:56 PM (IST)
![ਚੋਰੀ ਦੇ 3 ਮੋਟਰਸਾਈਕਲਾਂ ਸਮੇਤ 2 ਗ੍ਰਿਫ਼ਤਾਰ](https://static.jagbani.com/multimedia/2025_1image_17_55_104151979punjabpolice.jpg)
ਬਠਿੰਡਾ (ਸੁਖਵਿੰਦਰ) : ਪੁਲਸ ਵਲੋਂ ਦੋ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਦੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਡੀਐੱਸਪੀ ਹਰਬੰਸ ਸਿੰਘ ਨੇ ਦੱਸਿਆ ਕਿ ਨਰੇਸ਼ ਕੁਮਾਰ ਵਾਸੀ ਬਠਿੰਡਾ ਨੇ ਮੋਟਰਸਾਈਕਲ ਚੋਰੀ ਹੋਣ ਸਬੰਧੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਇਸ ਸਬੰਧੀ ਸੀ.ਸੀ.ਟੀ.ਵੀ ਅਤੇ ਹੋਰ ਪਹਿਲੂਆਂ ਤੋਂ ਜਾਂਚ ਕਰਨ ਤੋਂ ਬਾਅਦ ਪੁਲਸ ਨੇ ਇਸ ਮਾਮਲੇ ਵਿਚ 2 ਮੁਲਜ਼ਮਾਂ ਗੁਰਚਰਨ ਸਿੰਘ ਅਤੇ ਪਰਮਿੰਦਰ ਸਿੰਘ ਨੂੰ ਨਾਮਜ਼ਦ ਕੀਤਾ ਹੈ।
ਬਾਅਦ ਵਿਚ ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਸੰਤਪੁਰਾ ਰੋਡ ਤੋਂ ਕਾਬੂ ਕਰ ਲਿਆ। ਉਕਤ ਮੋਟਰਸਾਈਕਲ ਤੋਂ ਇਲਾਵਾ ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਦੋ ਹੋਰ ਚੋਰੀ ਦੇ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਪੁਲਸ ਮਾਮਲੇ ਦੀ ਅਗਲੀ ਕਾਰਵਾਈ ਕਰ ਰਹੀ ਹੈ।