ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
Friday, Mar 27, 2026 - 06:33 PM (IST)
ਬਠਿੰਡਾ (ਸੁਖਵਿੰਦਰ) : ਬੀਤੀ ਰਾਤ ਫੈਕਟਰੀ ਨੇੜੇ ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮਿਲਣ ’ਤੇ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਵਾਲੰਟੀਅਰ ਗੌਤਮ ਸ਼ਰਮਾ, ਅਤੁਲ ਜੈਨ ਅਤੇ ਸੁਮਿਤ ਮਹੇਸ਼ਵਰੀ ਮੌਕੇ ’ਤੇ ਪਹੁੰਚੇ। ਮ੍ਰਿਤਕ ਨੌਜਵਾਨ ਦੀ ਪਛਾਣ ਰਵੀ ਕੁਮਾਰ (33) ਪੁੱਤਰ ਸੁਖਦੇਵ ਵਾਸੀ ਜੋਗੀ ਨਗਰ ਵਜੋਂ ਕੀਤੀ। ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਉਹ ਵਿਆਹਿਆ ਹੋਇਆ ਸੀ ਪਰ ਥੋੜ੍ਹੀ ਦੇਰ ਬਾਅਦ ਤਲਾਕ ਹੋ ਗਿਆ। ਉਹ ਮਾਲਵਾਹਕ ਵਜੋਂ ਕੰਮ ਕਰਦਾ ਸੀ। ਪੁਲਸ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰ ਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।
