ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
Tuesday, Dec 31, 2024 - 06:33 PM (IST)
ਬਠਿੰਡਾ (ਸੁਖਵਿੰਦਰ) : ਬਠਿੰਡਾ-ਮਾਨਸਾ ਰੋਡ ’ਤੇ ਮੋਟਰਸਾਈਕਲ ਅਤੇ ਟਰੱਕ ਦੀ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਠਿੰਡਾ-ਮਾਨਸਾ ਰੋਡ ’ਤੇ ਗ੍ਰੋਥ ਸੈਂਟਰ ਨਜ਼ਦੀਕ ਟਰੱਕ ਅਤੇ ਮੋਟਰਸਾਈਕਲ ਸਵਾਰ ਦੀ ਟੱਕਰ ਹੋ ਗਈ। ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ।
ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਸੰਦੀਪ ਗਿੱਲ, ਵਿੱਕੀ ਕੁਮਾਰ ਮੌਕੇ ’ਤੇ ਪਹੁੰਚੇ ਅਤੇ ਜ਼ਖਮੀ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕੁਲਵੰਤ ਸਿੰਘ ਪੁੱਤਰ ਸੀਤਾ ਸਿੰਘ ਵਾਸੀ ਤੁੰਗਵਾਲੀ ਵਜੋਂ ਹੋਈ ਹੈ।