ਪਰਾਲੀ ਨੂੰ ਅੱਗ ਨਾ ਲਾਉਣ ਵਾਲੇ 4 ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਵਿਧਾਨ ਸਭਾ ਸਪੀਕਰ ਸੰਧਵਾਂ ਨੇ ਕੀਤੀ ਸਨਮਾਨਿਤ

11/22/2022 12:02:10 PM

ਗੋਨਿਆਣਾ (ਗੋਰਾ ਲਾਲ) : ਨਜ਼ਦੀਕੀ ਪਿੰਡ ਹਰਰਾਏਪੁਰ ਦੇ ਗੁਰਦੁਆਰਾ ਜੰਡ ਸਾਹਿਬ ਪਾਤਸ਼ਾਹੀ ਸੱਤਵੀਂ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਪਹੁੰਚੇ ਜਿਨ੍ਹਾਂ ਨੇ ਖੇਤਾਂ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਚਾਰ ਜ਼ਿਲ੍ਹਿਆਂ ਦੇ ਸੈਂਕੜੇ ਕਿਸਾਨਾਂ ਨੂੰ ਸਨਮਾਨਿਤ ਕੀਤਾ। ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਸਰਕਾਰ ਨੇ ਇਹ ਫ਼ੈਸਲਾ ਕੀਤਾ ਸੀ ਕਿ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਾਈ, ਨੂੰ ਸੂਬੇ ਦੇ ਵੱਖ-ਵੱਖ ਖੇਤਰਾਂ ਵਿਚ ਜਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅਜਿਹੇ ਪ੍ਰੋਗਰਾਮ ਸੂਬੇ ਵਿਚ ਕਈ ਹੋਰ ਥਾਵਾਂ ’ਤੇ ਵੀ ਕਰਵਾਏ ਜਾਣਗੇ, ਜਿਸ ਵਿਚ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਨਾ ਸਾੜਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਮਾਂ ਦੇ ਤਸ਼ੱਦਦ ਤੋਂ ਡਰਦੀ 11 ਸਾਲਾ ਧੀ ਨੇ ਚੁੱਕਿਆ ਵੱਡਾ ਕਦਮ, ਜੋ ਕੀਤਾ ਸੁਣ ਨਹੀਂ ਹੋਵੇਗਾ ਯਕੀਨ

ਇਸ ਮੌਕੇ ਉਨ੍ਹਾਂ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਅਤੇ ਜੰਗਲ ਲਾਉਣ ਦਾ ਫ਼ੈਸਲਾ ਕਰਕੇ ਪੰਜਾਬ ਦੀ ਵਾਤਾਵਰਣ ਸ਼ੁੱਧਤਾ ਹਿੱਤ ਵਡਮੁੱਲਾ ਪੈਤੜਾਂ ਲਿਆ ਹੈ, ਜਿਸ ਨੂੰ ਭਾਈ ਘਨੱਈਆਂ ਕੈਂਸਰ ਰੋਕ ਸੇਵਾ ਸੁਸਾਇਟੀ ਫਰੀਦਕੋਟ ਦੇ ਸਹਿਯੋਗ ਨਾਲ ਬਠਿੰਡਾ, ਮਾਨਸਾ, ਬਰਨਾਲਾ ਸ਼੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਨੂੰ ਪ੍ਰਸ਼ੰਸਾ ਪੱਤਰ ਵੀ ਦਿੱਤੇ ਅਤੇ ਵੱਖ-ਵੱਖ ਕਿਸਮ ਦੇ ਪੌਦੇ ਵੀ ਕਿਸਾਨਾਂ ਨੂੰ ਵੰਡੇ। ਇਸ ਮੌਕੇ ਉਨ੍ਹਾਂ ਗੁਰਦੁਆਰਾ ਸਾਹਿਬ ਦੇ ਮੈਦਾਨ ਵਿਚ ਕੁਝ ਪੌਦੇ ਵੀ ਲਾਏ। ਇਸ ਮੌਕੇ ਸੇਖਵਤ ਅਹਿਮਦ ਪੇਰੇ ਡਿਪਟੀ ਕਮਿਸ਼ਨਰ ਬਠਿੰਡਾ, ਗੁਰਪ੍ਰੀਤ ਸਿੰਘ ਫੌਜੀ, ਗੁਰਪ੍ਰੀਤ ਸਿੰਘ ਦਬੜੀਖਾਨਾ, ਦਰਸ਼ਨ ਸਿੰਘ ਰਾਮਪੁਰਾਫੂਲ, ਨਿਰਮਲ ਸਿੰਘ ਮੌਜੀਆਂ, ਵਰਿੰਦਰ ਕੁਮਾਰ ਚੀਫ ਐਗਰੀਕਲਚਰ ਬਰਨਾਲਾ, ਸੁਖਜੀਤ ਸਿੰਘ, ਗੁਰਿੰਦਰ ਸਿੰਘ ਆਦਿ ਨੇ ਆਪੋ ਆਪਣੇ ਵਿਚਾਰਾਂ ਰਾਹੀ ਕਿਸਾਨਾਂ ਨੂੰ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕੀਤਾ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

Simran Bhutto

This news is Content Editor Simran Bhutto