ਚਿੱਟਾ ਸਪਲਾਈ ਕਰਨ ਦੇ ਦੋਸ਼ਾਂ ’ਚ ਔਰਤ ਸਮੇਤ 2 ਗ੍ਰਿਫਤਾਰ
Tuesday, Aug 13, 2024 - 06:14 PM (IST)
ਬਠਿੰਡਾ (ਸੁਖਵਿੰਦਰ) : ਇਕ ਨੌਜਵਾਨ ਨੂੰ ਚਿੱਟਾ ਸਪਲਾਈ ਕਰਨ ਦੇ ਦੋਸ਼ਾਂ ’ਚ ਸਦਰ ਬਠਿੰਡਾ ਪੁਲਸ ਵੱਲੋਂ ਇਕ ਔਰਤ ਸਮੇਤ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਅਨਮੋਲ ਸਿੰਘ ਵਾਸੀ ਦੀਪਾ ਬੰਗੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦਾ ਭਰਾ ਮਨਪ੍ਰੀਤ ਸਿੰਘ ਨਸ਼ਾ ਕਰਨ ਦਾ ਆਦਿ ਹੈ। ਉਸਦਾ ਭਰਾ ਮੁਲਜ਼ਮ ਸੀਮਾ ਰਾਣੀ ਅਤੇ ਬਲਵਿੰਦਰ ਸਿੰਘ ਵਾਸੀ ਬੀੜ ਤਲਾਬ ਤੋਂ ਚਿੱਟਾ ਲੈ ਕੇ ਆਇਆ ਜਿਸ ਨੂੰ ਖਾਣ ਨਾਲ ਉਸਦੇ ਭਰਾ ਦੀ ਸਿਹਤ ਵਿਗੜ ਗਈ।
ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਵੱਲੋਂ ਮਨਪ੍ਰੀਤ ਸਿੰਘ ਨੂੰ ਏਮਜ਼ ਹਸਪਤਾਲ ’ਚ ਦਾਖਲ ਕਰਵਾਇਆ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਉਕਤ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ।