ਸੁਹਰਿਆਂ ਨੇ ਜ਼ਬਰਦਸਤੀ ਆਪਣੇ ਕੋਲ ਰੱਖਿਆ ਬੱਚਾ, ਮਾਂ ਨੇ ਥਾਣੇ ਅੱਗੇ ਧਰਨਾ ਲਾ ਬੱਚਾ ਵਾਪਸ ਲੈਣ ਦੀ ਲਾਈ ਗੁਹਾਰ

Sunday, Mar 12, 2023 - 10:45 AM (IST)

ਸੁਹਰਿਆਂ ਨੇ ਜ਼ਬਰਦਸਤੀ ਆਪਣੇ ਕੋਲ ਰੱਖਿਆ ਬੱਚਾ, ਮਾਂ ਨੇ ਥਾਣੇ ਅੱਗੇ ਧਰਨਾ ਲਾ ਬੱਚਾ ਵਾਪਸ ਲੈਣ ਦੀ ਲਾਈ ਗੁਹਾਰ

ਬਠਿੰਡਾ (ਜ.ਬ.) : ਆਪਣੇ ਸਹੁਰਿਆਂ ਤੋਂ ਤੰਗ ਆ ਕਿ ਪਰਸਰਾਮ ਨਗਰ ਦੀ ਰਹਿਣ ਵਾਲੀ ਇਕ ਵਿਆਹੁਤਾ ਨੇ ਆਪਣੇ ਬੱਚੇ ਨੂੰ ਸਹੁਰਿਆਂ ਤੋਂ ਵਾਪਸ ਲੈਣ ਲਈ ਮਹਿਲਾ ਥਾਣੇ ਅੱਗੇ ਧਰਨਾ ਦਿੱਤਾ। ਵਿਆਹੁਤਾ ਨੇ ਦੋਸ਼ ਲਾਇਆ ਕਿ ਉਸ ਦੇ ਸਹੁਰੇ ਪਰਿਵਾਰ ਵਾਲੇ ਉਸ ਨੂੰ ਬੱਚਾ ਵਾਪਸ ਨਹੀਂ ਦੇ ਰਹੇ ਹਨ ਅਤੇ ਉਨ੍ਹਾਂ ਨੇ ਬੱਚੇ ਨੂੰ ਜ਼ਬਰਦਸਤੀ ਆਪਣੇ ਘਰ ਰੱਖਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਪੀੜਤਾ ਕੋਮਲ ਅਤੇ ਉਸਦੇ ਦੋ ਸਾਥੀਆਂ ਖ਼ਿਲਾਫ਼ ਉਸ ਦੇ ਸਹੁਰੇ ਪਰਿਵਾਰ ਵੱਲੋਂ 1 ਮਾਰਚ ਨੂੰ ਤਲਵੰਡੀ ਸਾਬੋ ਵਿਖੇ ਉਨ੍ਹਾਂ ਦੇ ਘਰ ’ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦੇ ਦੋਸ਼ ’ਚ ਪਰਚਾ ਦਰਜ ਕਰਵਾਇਆ ਸੀ। ਕੋਮਲ ਨੇ ਦੱਸਿਆ ਕਿ ਸਹੁਰਿਆਂ ਨੇ ਉਸਦੇ ਬੱਚੇ ਨੂੰ ਆਪਣੇ ਕੋਲ ਰੱਖਿਆ ਅਤੇ ਉਨ੍ਹਾਂ ਖ਼ਿਲਾਫ਼ ਪਰਚਾ ਵੀ ਦਰਜ ਕਰਵਾ ਦਿੱਤਾ।

ਇਹ ਵੀ ਪੜ੍ਹੋ- ਪਤਨੀ ਦੇ ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਪਰਿਵਾਰ, ਦੁਖ਼ੀ ਹੋ ਕੇ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਸ਼ਨੀਵਾਰ ਨੂੰ ਕੋਮਲ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਾਬਕਾ ਕੌਂਸਲਰ ਵਿਜੇ ਕੁਮਾਰ ਨੂੰ ਨਾਲ ਲੈ ਕੇ ਮਹਿਲਾ ਥਾਣੇ ਪਹੁੰਚੀ ਅਤੇ ਪੁਲਸ ਨੂੰ ਬੱਚੇ ਨੂੰ ਵਾਪਸ ਲੈਣ ਦੀ ਗੁਹਾਰ ਲਗਾਈ। ਉਸ ਨੇ ਦੋਸ਼ ਲਾਇਆ ਕਿ ਪੁਲਸ ਨੇ ਉਸ ਦੀ ਕੋਈ ਮਦਦ ਨਹੀਂ ਕੀਤੀ, ਜਿਸ ਕਾਰਨ ਉਸਨੂੰ ਥਾਣੇ ਅੱਗੇ ਧਰਨੇ ’ਤੇ ਬੈਠਣ ਲਈ ਮਜਬੂਰ ਹੋਣਾ ਪਿਆ। ਇਸ ਸਬੰਧੀ ਵਿਜੇ ਕੁਮਾਰ ਨੇ ਦੱਸਿਆ ਕਿ ਉਹ ਉਸ ਦੇ ਨਾਲ ਥਾਣੇ ਗਿਆ ਸੀ, ਕਿਉਂਕਿ ਉਕਤ ਕੁੜੀ ਉਸ ਦੀ ਗੁਆਂਢੀ ਸੀ। ਉਨ੍ਹਾਂ ਕਿਹਾ ਕਿ ਕੁੜੀ ’ਤੇ ਕੁੱਟਮਾਰ ਦਾ ਮਾਮਲਾ ਦਰਜ ਹੋਣਾ ਵੱਖ ਮਾਮਲਾ ਹੈ ਪਰ ਉਕਤ ਕੁੜੀ ਨੂੰ ਬੱਚਾ ਵਾਪਸ ਮਿਲਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਬੇਅਦਬੀ ਕਾਂਡ : ਡੇਰਾ ਸੱਚਾ ਸੌਦਾ ਦੇ ਤਿੰਨ ਕਮੇਟੀ ਮੈਂਬਰਾਂ ਖ਼ਿਲਾਫ਼ ਚਲਾਨ ਪੇਸ਼

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News