ਬਰੇਟਾ ''ਚ ਆਰਥਿਕ ਤੰਗੀ ਤੋਂ ਪਰੇਸ਼ਾਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
05/28/2023 12:21:38 PM

ਬਰੇਟਾ (ਸਿੰਗਲਾ) : ਪਿੰਡ ਖੁਡਾਲ ਕਲਾਂ ਵਿਖੇ ਇਕ ਨੌਜਵਾਨ ਵੱਲੋਂ ਆਰਥਿਕ ਤੰਗੀ ਤੇ ਦਿਮਾਗੀ ਪ੍ਰੇਸ਼ਾਨੀ ਦੇ ਕਾਰਨ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਸਤਪਾਲ ਸਿੰਘ (33) ਆਰਥਿਕ ਤੰਗੀ ਦੇ ਕਾਰਨ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ , ਜਿਸ ਦੇ ਕਾਰਨ ਉਸਨੇ ਘਰ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ- ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤੇ ਮੁੰਡਿਆਂ ਨਾਲ ਵਾਪਰਿਆ ਭਾਣਾ, 17 ਸਾਲਾ ਮੁੰਡੇ ਦੀ ਹੋਈ ਮੌਤ
ਪੁਲਸ ਦੇ ਜਾਂਚ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਤਰਸੇਮ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਮ੍ਰਿਤਕ ਆਪਣੇ ਪਿੱਛੇ ਮਾਤਾ-ਪਿਤਾ ਤੇ ਪਤਨੀ ਤੋਂ ਇਲਾਵਾ ਇਕ ਮੁੰਡਾ ਛੱਡ ਗਿਆ ਹੈ।
ਇਹ ਵੀ ਪੜ੍ਹੋ- 8 ਸਾਲਾ ਸਾਨਵੀ ਨੇ ਸਰ ਕੀਤੀ ਆਸਟ੍ਰੇਲੀਆ ਦੀ ਮਾਊਂਟ ਕਿਸਕਿਆਸਕੋ ਚੋਟੀ, ਲਹਿਰਾਇਆ ਤਿਰੰਗਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।