ਵਿਆਹ ਦੇ ਬਹਾਨੇ ਕੁੜੀ ਨਾਲ 2 ਸਾਲ ਤੱਕ ਜਬਰ-ਜ਼ਿਨਾਹ ਕਰਦਾ ਰਿਹਾ ਨੌਜਵਾਨ, ਅਖੀਰ ਕੁੜੀ ਨੇ ਖੋਲ੍ਹ ਦਿੱਤਾ ਸੱਚ

11/25/2022 3:04:32 PM

ਬਠਿੰਡਾ (ਵਰਮਾ) : 19 ਸਾਲਾ ਕੁੜੀ ਨੇ ਦੋਸ਼ ਲਾਇਆ ਹੈ ਕਿ ਸ਼ਹਿਰ ਦੇ ਇਕ ਡੇਅਰੀ ਸੰਚਾਲਕ ਦਾ 21 ਸਾਲਾ ਮੁੰਡਾ ਵਿਆਹ ਦਾ ਝਾਂਸਾ ਦੇ ਕੇ ਪਿਛਲੇ ਦੋ ਸਾਲਾਂ ਤੋਂ ਉਸ ਨਾਲ ਜਬਰ-ਜ਼ਨਾਹ ਕਰਦਾ ਆ ਰਿਹਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਪੀੜਤਾ ਨੇ ਦੋਸ਼ ਲਾਇਆ ਕਿ ਦੋ ਸਾਲ ਪਹਿਲਾਂ ਕੁੜੀ ਨੇ ਉਸ ਨੂੰ ਆਪਣੇ ਪਰਿਵਾਰ ਨਾਲ ਮਿਲਾਉਣ ਲਈ ਘਰ ਬੁਲਾਇਆ ਤੇ ਵਿਆਹ ਦੀ ਗੱਲ ਕੀਤੀ। ਉਹ ਉਸ ਦੇ ਘਰ ਗਈ ਇਸ ਦੌਰਾਨ ਘਰ 'ਚ ਕੋਈ ਵੀ ਮੌਜੂਦ ਨਹੀਂ ਸੀ ਅਤੇ ਉਸ ਨੇ ਮੇਰੇ ਨਾਲ ਜਬਰ-ਜ਼ਿਨਾਹ ਕੀਤਾ। ਕੁੜੀ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਉਸ ਨੂੰ ਧਮਕੀ ਦਿੱਤੀ ਕਿ ਜੇਕਰ ਉਸ ਨੇ ਕਿਸੇ ਨੂੰ ਵੀ ਇਹ ਗੱਲ ਦੱਸੀ ਤਾਂ ਉਹ ਉਸਦੇ ਪਰਿਵਾਰ ਨੂੰ ਤਬਾਹ ਕਰ ਦੇਵੇਗਾ। ਉਸ ਨੇ ਕਿਹਾ ਕਿ ਪਿਛਲੇ 2 ਸਾਲ ਤੋਂ ਉਸ ਨਾਲ ਅਜਿਹਾ ਹੁੰਦਾ ਆ ਰਿਹਾ ਹੈ ਪਰ ਉਸ ਮਜਬੂਰੀ ਕਾਰਨ ਚੁੱਧ ਬੈਠੀ ਸੀ। ਇਸ ਸਬੰਧੀ ਬੱਸ ਸਟੈਂਡ ਚੌਕੀ ਵਿਖੇ ਸ਼ਿਕਾਇਤ ਵੀ ਦਿੱਤੀ ਗਈ ਪਰ ਕੋਈ ਕਾਰਵਾਈ ਨਹੀਂ ਹੋਈ।

ਇਹ ਵੀ ਪੜ੍ਹੋ- ਵਿਆਹ ਦੇ 10 ਮਹੀਨਿਆਂ ਬਾਅਦ ਹੀ ਟੁੱਟੇ ਸੁਫ਼ਨੇ, ਫੌਜੀ ਪਤੀ ਤੋਂ ਦੁਖੀ ਹੋ ਗਰਭਵਤੀ ਪਤਨੀ ਨੇ ਕੀਤੀ ਖ਼ੁਦਕੁਸ਼ੀ

ਪੀੜਤ ਕੁੜੀ ਨੇ ਕਿਹਾ ਕਿ ਉਹ ਇਨਸਾਫ਼ ਲਈ ਕੋਈ ਵੀ ਲੜਾਈ ਲੜਨ ਲਈ ਤਿਆਰ ਹੈ ਤੇ ਮੁਲਜ਼ਮ ਨੂੰ ਕਿਸੇ ਵੀ ਕੀਮਤ ’ਤੇ ਛੱਡਿਆ ਨਹੀਂ ਜਾਵੇਗਾ। ਇਸ ਸਬੰਧੀ ਚੌਕੀ ਇੰਚਾਰਜ ਪਰਵਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਸ਼ਿਕਾਇਤ ਮਿਲੀ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਦੋਵਾਂ ਧਿਰਾਂ ਨੂੰ ਸ਼ੁੱਕਰਵਾਰ ਦਾ ਸਮਾਂ ਦਿੱਤਾ ਗਿਆ ਹੈ ਤੇ ਉਸ ਤੋਂ ਬਾਅਦ ਹੀ ਕੁੜੀ ਦਾ ਮੈਡੀਕਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੁੜੀ ਨਾਲ ਕੋਈ ਜਬਰ-ਜ਼ਿਨਾਹ ਹੁੰਦਾ ਹੈ ਤਾਂ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਜਿਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੁੰਡੇ ਨਾਲ ਗੱਲ ਕਰਨ ’ਤੇ ਉਸ ਨੇ ਦੱਸਿਆ ਕਿ ਉਸ ’ਤੇ ਝੂਠੇ ਦੋਸ਼ ਲਾਏ ਜਾ ਰਹੇ ਹਨ। ਉਸ ਨੇ ਮੰਨਿਆ ਕਿ ਉਸ ਦੀ ਲੜਕੀ ਨਾਲ ਦੋਸਤੀ ਸੀ ਪਰ ਜਬਰ-ਜ਼ਿਨਾਹ ਵਰਗਾ ਕੁਝ ਨਹੀਂ ਹੈ। ਉਸ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

Simran Bhutto

This news is Content Editor Simran Bhutto