ਮਿੱਟੀ ਦੀ ਭਰੇ ਟਰੈਕਟਰ ਟਰਾਲੀ ਨੇ ਸਾਈਕਲ ਸਵਾਰ ਦਰੜਿਆ, ਹੋਈ ਦਰਦਨਾਕ ਮੌਤ
Sunday, Jun 04, 2023 - 06:25 PM (IST)

ਬਠਿੰਡਾ (ਸੁਖਵਿੰਦਰ) : ਬੀੜ ਰੋਡ ’ਤੇ ਮਿੱਟੀ ਦੇ ਭਰੇ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਸਾਈਕਲ ਸਵਾਰ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ ਜਿਸ ਕਾਰਨ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੀੜ ਰੋਡ ’ਤੇ ਮਿੱਟੀ ਦੇ ਭਰੀ ਟਰੈਕਟਰ-ਟਰਾਲੀ ਨੇ ਸਾਈਕਲ ਸਵਾਰ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰ ਵਿੱਕੀ ਕੁਮਾਰ ਮੌਕੇ ’ਤੇ ਪਹੁੰਚੇ ਅਤੇ ਗੰਭੀਰ ਹਾਲਤ ਵਿਚ ਨੌਜਵਾਨ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ,ਜਿੱਥੇ ਉਸ ਨੂੰ ਨਿੱਜੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਜਿੱਥੇ ਉਸਦੀ ਮੌਤ ਹੋ ਗਈ।
ਮ੍ਰਿਤਕ ਦੀ ਸ਼ਨਾਖਤ ਕਾਸ਼ੀਰਾਮ 65 ਪੁੱਤਰ ਕਪੂਰ ਰਾਮ ਵਾਸੀ ਗੋਪਾਲ ਨਗਰ ਵਜੋਂ ਹੋਈ ਹੈ। ਇਕ ਹੋਰ ਹਾਦਸੇ ਵਿਚ ਨਰੰਗ ਰੋਡ ’ਤੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਕਾਗਜ ਚੁਗਣ ਵਾਲਾ ਵਿਅਕਤੀ ਜ਼ਖਮੀ ਹੋ ਗਿਆ। ਸੂਚਨਾ ਮਿਲਣ ’ਤੇ ਸੰਸਥਾ ਵਰਕਰ ਮੌਕੇ ’ਤੇ ਪਹੁੰਚੇ ਅਤੇ ਜ਼ਖਮੀ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਜ਼ਖਮੀ ਦੀ ਪਹਿਚਾਣ ਕਮਲੇਸ਼ ਕੁਮਾਰ ਵਾਸੀ ਗਿੱਦੜਵਾਹਾ ਵਜੋਂ ਹੋਈ।