ਨੌਜਵਾਨ ''ਤੇ ਹੋਇਆ ਜਾਨਲੇਵਾ ਹਮਲਾ, ਦੋ ਦਿਨਾਂ ''ਚ ਵਾਪਰੀ ਦੂਜੀ ਘਟਨਾ

Friday, Aug 21, 2026 - 05:57 PM (IST)

ਨੌਜਵਾਨ ''ਤੇ ਹੋਇਆ ਜਾਨਲੇਵਾ ਹਮਲਾ, ਦੋ ਦਿਨਾਂ ''ਚ ਵਾਪਰੀ ਦੂਜੀ ਘਟਨਾ

ਬਰੇਟਾ (ਬਾਂਸਲ) : ਇਲਾਕੇ ਵਿਚ ਗੁੰਡਾਗਰਦੀ ਦੀਆਂ ਘਟਨਾਵਾਂ ਥੰਮਣ ਦਾ ਨਾਮ ਨਹੀਂ ਲੈ ਰਹੀਆਂ। ਅੱਜ ਫਿਰ ਇਕ ਨੌਜਵਾਨ 'ਤੇ ਅਣਪਛਾਤੇ ਹਮਲਾਵਰਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਨੌਜਵਾਨ ਹਰਬੰਸ ਸਿੰਘ ਵਾਸੀ ਜੁਗਲਾਣ ਨਾਲ ਦੇ ਪਿੰਡ ਕੁਲਰੀਆਂ 'ਚ ਕੈਫੇ ਦਾ ਕਾਰੋਬਾਰ ਕਰਦਾ ਹੈ ਜਦੋਂ ਉਹ ਹਰ ਰੋਜ਼ ਦੀ ਤਰ੍ਹਾਂ ਸ਼ਾਮ ਸਮੇਂ ਦੁਕਾਨ ਤੋਂ ਆਪਣੇ ਪਿੰਡ ਜੁਗਲਾਣ ਜਾ ਰਿਹਾ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਬੁਢਲਾਡਾ ਦਾਖਲ ਕਰਵਾਇਆ ਗਿਆ। ਜਿਸ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਉਸਨੂੰ ਡਾਕਟਰਾਂ ਵੱਲੋਂ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਗਿਆ। 

ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਲਾਕੇ ਵਿਚ ਪੁਲਸ ਗਸ਼ਤ ਵਧਾਈ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ । ਇਸ ਸਬੰਧੀ ਜਦੋਂ ਬਰੇਟਾ ਪੁਲਸ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਹਮਲਾਵਰਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


author

Gurminder Singh

Content Editor

Related News