ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ
Monday, Jun 17, 2024 - 06:33 PM (IST)
ਬੁਢਲਾਡਾ (ਬਾਂਸਲ) : ਸਥਾਨਕ ਸ਼ਹਿਰ ਦੇ ਅਹਿਮਦਪੁਰ ਫਾਟਕ ਨਜ਼ਦੀਕ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਸ਼ਨਾਖਤ ਨਹੀਂ ਹੋ ਸਕੀ ਹੈ। ਰੇਲਵੇ ਪੁਲਸ ਚੌਕੀ ਦੇ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ 72 ਘੰਟਿਆਂ ਲਈ ਰੱਖ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੇ ਕਾਲੇ ਰੰਗ ਟੀ-ਸ਼ਰਟ ਪਹਿਨੀ ਹੋਈ ਹੈ ਅਤੇ ਉਸਦੀ ਉਮਰ ਕਰੀਬ 25-30 ਸਾਲ ਜਾਪਦੀ ਹੈ।