ਕੁੰਭ ਰਾਸ਼ੀ ਵਾਲੇ ਖ਼ਰਚਿਆਂ ਦੇ ਦਬਾਅ 'ਚ ਆ ਕੇ ਮਹਿਸੂਸ ਕਰਨਗੇ ਤੰਗੀ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ
Wednesday, May 29, 2024 - 04:04 AM (IST)
ਮੇਖ : ਸਫਲਤਾ ਸਾਥ ਦੇਵੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਵੱਡੇ ਲੋਕਾਂ ਦੇ ਰੁਖ ’ਚ ਨਰਮੀ ਅਤੇ ਲਿਹਾਜ਼ਦਾਰੀ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ, ਮੁਸ਼ਕਲ ਹਟੇਗੀ, ਤੇਜ ਪ੍ਰਭਾਵ, ਦਬਦਬਾ ਬਣਿਆ ਰਹੇਗਾ, ਅਰਥ ਦਸ਼ਾ ਵੀ ਠੀਕ-ਠਾਕ।
ਮਿਥੁਨ : ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖਣਾ ਜ਼ਰੂਰੀ, ਪੇਟ ’ਚ ਖਰਾਬੀ ਅਤੇ ਰੇਸ਼ਾ, ਨਜ਼ਲਾ, ਜ਼ੁਕਾਮ ਦਾ ਡਰ ਵੀ ਰਹਿ ਸਕਦਾ ਹੈ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ, ਇਰਾਦਿਆਂ ’ਚ ਸਫਲਤਾ ਮਿਲੇਗੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ-ਜਿਹੀ ਸੋਚ ਰਹੇਗੀ।
ਸਿੰਘ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਕਿਉਂਕਿ ਉਹ ਆਪ ਨੂੰ ਘੇਰਨ, ਆਪ ਦੀ ਲੱਤ ਖਿੱਚਣ ਲਈ ਯਤਨਸ਼ੀਲ ਰਹਿਣਗੇ।
ਕੰਨਿਆ : ਕਿਸੇ ਉਲਝੀ ਰੁਕੀ ਸਮੱਸਿਆ ਨੂੰ ਸੈਟਲ ਕਰਨ ਲਈ ਸੰਤਾਨ ਦਾ ਸਹਿਯੋਗ ਕੀਤਾ ਜਾ ਸਕਦਾ ਹੈ, ਧਾਰਮਿਕ ਕੰਮਾਂ ’ਚ ਧਿਆਨ।
ਤੁਲਾ : ਯਤਨ ਕਰਨ ’ਤੇ ਪ੍ਰਾਪਰਟੀ ਦੇ ਕਿਸੇ ਕੰਮ ’ਚੋਂ ਕੋਈ ਰੁਕਾਵਟ-ਮੁਸ਼ਕਲ ਹਟ ਸਕਦੀ ਹੈ ਪਰ ਡਿੱਗਣ-ਫਿਸਲਣ ਦਾ ਡਰ ਰਹੇਗਾ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਕੰਮਕਾਜੀ ਤੌਰ ’ਤੇ ਵੀ ਆਪ ਐਕਟਿਵ ਬਣੇ ਰਹੋਗੇ।
ਧਨ : ਗੱਡੀਆਂ ਦੀ ਸੇਲ-ਪਰਚੇਜ਼ ਦੇ ਕੰਮ ਨਾਲ ਜੁੜੇ ਲੋਕਾਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲ ਸਕਦੀ ਹੈ।
ਮਕਰ : ਕੰਮਕਾਜ ਦੀ ਦਸ਼ਾ ਚੰਗੀ, ਕੰਮਕਾਜੀ ਟੂਰਿੰਗ ਪਲਾਨ ਕਰਨਾ ਵੀ ਲਾਭਕਾਰੀ ਰਹੇਗਾ, ਜਿਹੜੇ ਕੰਮ ਲਈ ਸੋਚੋਗੇ, ਉਸ ’ਚ ਸਫਲਤਾ ਮਿਲੇਗੀ।
ਕੁੰਭ : ਖਰਚਿਆਂ ਦੇ ਪ੍ਰੈਸ਼ਰ ਕਰ ਕੇ ਆਰਥਿਕ ਤੌਰ ’ਤੇ ਆਪ ਕੁਝ ਤੰਗੀ ਮਹਿਸੂਸ ਕਰ ਸਕਦੇ ਹੋ, ਤੁਹਾਡੀ ਪੇਮੈਂਟ ਵੀ ਕਿਧਰੇ ਫਸ ਨਾ ਜਾਵੇ।
ਮੀਨ : ਲੋਹਾ-ਲੋਹਾ ਮਸ਼ੀਨਰੀ, ਹਾਰਡ-ਵੇਅਰ, ਸਰੀਆ, ਟਿੰਬਰ, ਕੰਸਟ੍ਰਕਸ਼ਨ, ਮਟੀਰੀਅਲ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
29 ਮਈ 2024, ਬੁੱਧਵਾਰ
ਜੇਠ ਵਦੀ ਤਿੱਥੀ ਛੱਠ (ਦੁਪਹਿਰ 1.40 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮਕਰ ’ਚ
ਮੰਗਲ ਮੀਨ ’ਚ
ਬੁੱਧ ਮੇਖ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਜੇਠ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 8 (ਜੇਠ), ਹਿਜਰੀ ਸਾਲ 1445, ਮਹੀਨਾ : ਜ਼ਿਲਕਾਦ, ਤਰੀਕ: 20, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ ਸ਼ਾਮ 7.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਸਵੇਰੇ 8.39 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ: ਏਂਦਰ (ਰਾਤ 11.34 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਮਕਰ ਰਾਸ਼ੀ ’ਤੇ (ਰਾਤ 8.06 ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਰਾਤ 8.06 ’ਤੇ) ਭਦਰਾ ਰਹੇਗੀ, (ਦੁਪਹਿਰ 1.40 ਤੋਂ ਲੈ ਕੇ 29-30 ਮੱਧ ਰਾਤ 12.42 ਤਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)