ED ਨੇ ਕੋਲਕਾਤਾ ਦੀ ਇਕ ਕੰਪਨੀ ਦੀ 92 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ

09/11/2019 10:27:37 AM

ਨਵੀਂ ਦਿੱਲੀ – ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਥਿਤ ਬੈਂਕ ਧੋਖਾਦੇਹੀ ਦੇ ਇਕ ਮਾਮਲੇ ਵਿਚ ਕੋਲਕਾਤਾ ਦੀ ਇਕ ਕੰਪਨੀ ਦੀ 92 ਕਰੋੜ ਰੁਪਏ ਦੀ ਜਾਇਦਾਦ ਕੁਰਕ ਕਰ ਲਈ ਹੈ। ਇਸ ਵਿਚ 3 ਲਗਜ਼ਰੀ ਅਪਾਰਟਮੈਂਟ ਸਮੇਤ ਕਈ ਹੋਰ ਜਾਇਦਾਦਾਂ ਸ਼ਾਮਲ ਹਨ।

ਈ. ਡੀ. ਨੇ ਮੰਗਲਵਾਰ ਦੱਸਿਆ ਕਿ ਉਸ ਕੋਲ ਐੱਸ.ਪੀ.ਐੱਸ. ਸਟੀਲ ਰੋਲਿੰਗ ਮਿਲਜ਼ ਲਿਮਟਿਡ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦਾ ਆਰਜ਼ੀ ਹੁਕਮ ਹੈ। ਕੰਪਨੀ ਵਿਰੁੱਧ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਅਧੀਨ ਉਸ ਦੇ ਕਥਿਤ ਬੈਂਕ ਧੋਖਾਦੇਹੀ ਅਤੇ ਮਨੀ ਲਾਂਡਰਿੰਗ ਵਿਚ ਸ਼ਾਮਲ ਹੋਣ ਕਾਰਣ ਕੀਤੀ ਗਈ ਹੈ। ਲਗਭਗ 550 ਕਰੋੜ ਰੁਪਏ ਦੇ ਇਸ ਕਥਿਤ ਬੈਂਕ ਧੋਖਾਦੇਹੀ ਮਾਮਲੇ ਵਿਚ ਸੀ.ਬੀ.ਆਈ. ਦੀ ਐੱਫ.ਆਈ.ਆਰ. ਦੇ ਆਧਾਰ ’ਤੇ ਈ.ਡੀ. ਨੇ ਇਕ ਅਪਰਾਧਿਕ ਮਾਮਲਾ ਦਰਜ ਕੀਤਾ ਹੈ।