ਮੋਦੀ ਨੇ ਲੋਕ ਸਭਾ ’ਚ ਸੋਨੀਆ ਗਾਂਧੀ ਨਾਲ ਮੁਲਾਕਾਤ ਕਰ ਕੇ ਪੁੱਛਿਆ ਹਾਲਚਾਲ
Friday, Jul 21, 2023 - 06:19 PM (IST)
ਨਵੀਂ ਦਿੱਲੀ (ਯੂ. ਐੱਨ. ਆਈ.) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਵਿਚ ਕਾਂਗਰਸ ਨੇਤਾ ਸੋਨੀਆ ਗਾਂਧੀ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਨੇ ਵੱਖ-ਵੱਖ ਨੇਤਾਵਾਂ ਦਾ ਸਵਾਗਤ ਕੀਤਾ। ਵਿਰੋਧੀ ਨੇਤਾਵਾਂ ਦੇ ਬੈਂਚ ਕੋਲ ਪਹੁੰਚ ਕੇ ਉਨ੍ਹਾਂ ਨੇ ਸੋਨੀਆ ਗਾਂਧੀ ਨਾਲ ਗੱਲ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਸੋਨੀਆ ਗਾਂਧੀ ਨੇ ਵੀ ਖੜ੍ਹੇ ਹੋ ਕੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਵਿਰੋਧੀ ਪਾਰਟੀਆਂ ਦੀ ਬੈਠਕ ’ਚ ਸ਼ਾਮਲ ਹੋਣ ਤੋਂ ਬਾਅਦ ਬੈਂਗਲੂਰੂ ਤੋਂ ਦਿੱਲੀ ਆ ਰਹੇ ਸਨ। ਇਸ ਦੌਰਾਨ ਤਕਨੀਕੀ ਖਰਾਬੀ ਕਾਰਨ ਫਲਾਈਟ ਨੂੰ ਭੋਪਾਲ ’ਚ ਹੰਗਾਮੀ ਉਤਾਰਾ ਕਰਨਾ ਪਿਆ ਸੀ।
ਇਹ ਵੀ ਪੜ੍ਹੋ : ਭਾਰਤ ਦੀ ਰਾਹ 'ਤੇ ਅਮਰੀਕਾ, ਫੈਡਰਲ ਰਿਜ਼ਰਵ ਨੇ ਲਾਂਚ ਕੀਤੀ ਨਵੀਂ ਤਤਕਾਲ-ਭੁਗਤਾਨ ਸੇਵਾ 'FedNow'
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8