ਪੰਜ ਤੱਤਾਂ 'ਚ ਵਲੀਨ ਹੋਏ Ratan Tata, ਤੋਪਾਂ ਨਾਲ ਦਿੱਤੀ ਗਈ ਸਲਾਮੀ

Thursday, Oct 10, 2024 - 04:57 PM (IST)

ਪੰਜ ਤੱਤਾਂ 'ਚ ਵਲੀਨ ਹੋਏ Ratan Tata, ਤੋਪਾਂ ਨਾਲ ਦਿੱਤੀ ਗਈ ਸਲਾਮੀ

ਮੁੰਬਈ - ਭਾਰਤ ਦੇ ਉੱਘੇ ਕਾਰੋਬਾਰੀ ਰਤਨ ਟਾਟਾ ਦਾ 9 ਅਕਤੂਬਰ ਦੀ ਰਾਤ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ 86 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਸੀ। ਵੀਰਵਾਰ ਦੀ ਸਵੇਰ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ NCPA ਦੇ ਲਾਨ ਵਿਚ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ। 10 ਅਕਤੂਬਰ ਦੀ ਸ਼ਾਮ ਸਮੇਂ ਰਤਨ ਟਾਟਾ ਦਾ ਵਰਲੀ ਦੇ ਸ਼ਮਸ਼ਾਨਘਾਟ ਵਿਚ ਸਰਕਾਰੀ ਸਨਮਾਨਾਂ ਨਾਲ ਇਲੈਕਟ੍ਰਾਨਿਕ ਅੰਤਿ੍ਮ ਸੰਸਕਾਰ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਮਰਹੂਮ ਰਤਨ ਟਾਟਾ ਨੂੰ ਹਮੇਸ਼ਾ ਸੁਨਹਿਰੀ ਅੱਖਰਾਂ ਵਿਚ ਯਾਦ ਰੱਖਿਆ ਜਾਵੇਗਾ।  

PunjabKesari

ਸਵਰਗੀ ਰਤਨ ਟਾਟਾ ਨੂੰ ਉਨ੍ਹਾਂ ਦੇ ਯੋਗਦਾਨ ਅਤੇ ਪ੍ਰਾਪਤੀਆਂ ਲਈ ਭਾਰਤ ਦੇ ਸਰਵਉੱਚ ਨਾਗਰਿਕ ਪੁਰਸਕਾਰਾਂ, ਪਦਮ ਭੂਸ਼ਣ (2000) ਅਤੇ ਪਦਮ ਵਿਭੂਸ਼ਣ (2008) ਨਾਲ ਸਨਮਾਨਿਤ ਕੀਤਾ ਗਿਆ ਹੈ। ਰਤਨ ਟਾਟਾ ਪਾਰਸੀ ਭਾਈਚਾਰੇ ਨਾਲ ਸਬੰਧਤ ਸਨ। 

ਮਹਾਰਾਸ਼ਟਰ ਵਿੱਚ ਇੱਕ ਦਿਨ ਦਾ ਸਰਕਾਰੀ ਸੋਗ

ਰਤਨ ਟਾਟਾ ਦੇ ਦਿਹਾਂਤ 'ਤੇ ਮਹਾਰਾਸ਼ਟਰ ਸਰਕਾਰ ਨੇ ਸੂਬੇ 'ਚ ਇਕ ਦਿਨ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸੂਬੇ ਦੇ ਸਰਕਾਰੀ ਦਫਤਰਾਂ 'ਚ ਤਿਰੰਗਾ ਅੱਧਾ ਝੁਕਿਆ ਰਹੇਗਾ। ਮਹਾਰਾਸ਼ਟਰ ਵਿੱਚ ਅੱਜ ਕੋਈ ਮਨੋਰੰਜਨ ਪ੍ਰੋਗਰਾਮ ਨਹੀਂ ਆਯੋਜਿਤ ਕੀਤਾ ਜਾਵੇਗਾ।


author

Harinder Kaur

Content Editor

Related News