ਬੈਂਕਾਂ ਦੀ ਕੱਲ ਤੋਂ ਦੋ ਦਿਨਾਂ ਹੜਤਾਲ, ਇਨ੍ਹਾਂ ਖਾਤਾਧਾਰਕਾਂ ਨੂੰ ਹੋ ਸਕਦੀ ਹੈ ਪ੍ਰੇਸ਼ਾਨੀ

Sunday, Mar 14, 2021 - 09:49 AM (IST)

ਬੈਂਕਾਂ ਦੀ ਕੱਲ ਤੋਂ ਦੋ ਦਿਨਾਂ ਹੜਤਾਲ, ਇਨ੍ਹਾਂ ਖਾਤਾਧਾਰਕਾਂ ਨੂੰ ਹੋ ਸਕਦੀ ਹੈ ਪ੍ਰੇਸ਼ਾਨੀ

ਨਵੀਂ ਦਿੱਲੀ- ਸਰਕਾਰੀ ਬੈਂਕ ਮੁਲਾਜ਼ਮਾਂ ਦੀ ਹੜਤਾਲ ਕਾਰਨ ਸੋਮਵਾਰ ਅਤੇ ਮੰਗਲਵਾਰ ਨੂੰ ਐੱਸ. ਬੀ. ਆਈ. ਸਣੇ ਹੋਰ ਸਰਕਾਰੀ ਬੈਂਕਾਂ ਵਿਚ ਕੰਮਕਾਜ ਪ੍ਰਭਾਵਿਤ ਹੋ ਸਕਦਾ ਹੈ। ਨੌਂ ਸੰਗਠਨਾਂ ਦੀ ਸੰਸਥਾ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਸ (ਯੂ. ਐੱਫ. ਬੀ. ਯੂ.) ਨੇ ਦੋ ਸਰਕਾਰੀ ਬੈਂਕਾਂ ਦੇ ਪ੍ਰਸਤਾਵਿਤ ਨਿੱਜੀਕਰਨ ਦੇ ਵਿਰੋਧ ਵਿਚ ਕੱਲ (15 ਮਾਰਚ) ਤੋਂ ਦੋ ਦਿਨਾਂ ਹੜਤਾਲ ਦੀ ਘੋਸ਼ਣਾ ਕੀਤੀ ਹੈ।

ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.), ਕੇਨਰਾ ਬੈਂਕ ਸਣੇ ਬਹੁਤੇ ਬੈਂਕਾਂ ਨੇ ਆਪਣੇ ਖਾਤਾਧਾਰਕਾਂ ਨੂੰ ਸ਼ਾਖਾਵਾਂ ਅਤੇ ਦਫ਼ਤਰਾਂ ਦੇ ਕੰਮਕਾਜ 'ਤੇ ਪੈਣ ਵਾਲੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ ਹੈ। ਬੈਂਕਾਂ ਨੇ ਇਹ ਵੀ ਕਿਹਾ ਹੈ ਕਿ ਪ੍ਰਸਤਾਵਿਤ ਹੜਤਾਲ ਦੇ ਦਿਨਾਂ ਦੌਰਾਨ ਉਹ ਸ਼ਾਖਾਵਾਂ ਤੇ ਦਫਤਰਾਂ ਦੇ ਸੁਚਾਰੂ ਢੰਗ ਨਾਲ ਕੰਮ ਕਰਨ ਲਈ ਜ਼ਰੂਰੀ ਕਦਮ ਚੁੱਕ ਰਹੇ ਹਨ।

ਇਹ ਵੀ ਪੜ੍ਹੋ- ਨਿਯਮ! ਇਨ੍ਹਾਂ 15 ਸਾਲ ਪੁਰਾਣੇ ਵਾਹਨਾਂ ਦਾ ਰਜਿਸਟ੍ਰੇਸ਼ਨ ਨਹੀਂ ਹੋਵੇਗਾ ਰੀਨਿਊ

ਸਰਬ ਭਾਰਤੀ ਬੈਂਕ ਕਰਮਚਾਰੀ ਸੰਗਠਨ (ਏ. ਆਈ. ਬੀ. ਈ. ਏ.) ਦੇ ਜਨਰਲ ਸੱਕਤਰ ਸੀ. ਐੱਚ. ਵੈਂਕਟਾਚਲਮ ਦਾ ਦਾਅਵਾ ਹੈ ਕਿ ਹੜਤਾਲ ਵਿਚ ਲਗਭਗ 10 ਲੱਖ ਬੈਂਕ ਕਰਮਚਾਰੀ ਅਤੇ ਅਧਿਕਾਰੀ ਹਿੱਸਾ ਲੈਣਗੇ। ਜਨਤਕ ਖੇਤਰ ਦੇ ਬੈਂਕਾਂ ਦਾ ਨਿੱਜੀਕਰਨ ਕਰਨ ਦੇ ਸਰਕਾਰ ਦੇ ਕਦਮ ਦੇ ਵਿਰੋਧ ਵਿਚ ਬੈਂਕ ਕਰਮਚਾਰੀ ਸੰਗਠਨਾਂ ਨੇ ਹੜਤਾਲ ਬੁਲਾਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ 2021 ਵਿਚ ਜਨਤਕ ਖੇਤਰ ਦੇ ਦੋ ਬੈਂਕਾਂ (ਪੀ. ਐੱਸ. ਬੀ.) ਦੇ ਨਿੱਜੀਕਰਨ ਦੀ ਘੋਸ਼ਣਾ ਕੀਤੀ ਸੀ।

ਇਹ ਵੀ ਪੜ੍ਹੋ- ਸੈਕਸ਼ਨ 80ਸੀ : ਇਨ੍ਹਾਂ ਸਕੀਮਾਂ 'ਚ ਨਿਵੇਸ਼ ਨਾਲ ਬਚਾ ਸਕਦੇ ਹੋ ਇਨਕਮ ਟੈਕਸ

ਬੈਂਕਾਂ ਦੀ ਪ੍ਰਸਤਾਵਿਤ ਹੜਤਾਲ ਬਾਰੇ ਕੁਮੈਂਟ ਬਾਕਸ ਵਿਚ ਦਿਓ ਟਿਪਣੀ


author

Sanjeev

Content Editor

Related News