ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਮਹਿੰਗਾਈ ਭੱਤੇ ਦੀ ਦਰ ’ਚ ਕੀਤਾ ਵਾਧਾ

Thursday, Mar 31, 2022 - 11:59 AM (IST)

ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਮਹਿੰਗਾਈ ਭੱਤੇ ਦੀ ਦਰ ’ਚ ਕੀਤਾ ਵਾਧਾ

ਨਵੀਂ ਦਿੱਲੀ (ਯੂ. ਐੱਨ. ਆਈ.) – ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਅਤੇ ਪੈਨਸ਼ਨ ਲੈਣ ਵਾਲਿਆਂ ਲਈ ਮਹਿੰਗਾਈ ਰਾਹਤ ਦੀ ਦਰ ਵਿਚ 3 ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਮਹਿੰਗਾਈ ਭੱਤੇ ਦੀ ਦਰ ਵਧ ਕੇ 34 ਫੀਸਦੀ ਹੋ ਗਈ ਹੈ। ਇਹ ਵਾਧਾ ਇਸ ਸਾਲ 1 ਜਨਵਰੀ ਤੋਂ ਲਾਗੂ ਮੰਨਿਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਇਸ ਸੰਬੰਧੀ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਗਈ।

ਬੈਠਕ ਪਿੱਛੋਂ ਜਾਰੀ ਇਕ ਸਰਕਾਰੀ ਬਿਆਨ ਵਿਚ ਕਿਹਾ ਗਿਆ ਕਿ ਮਤੇ ਵਿਚ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ ਅਤੇ ਪੈਨਸ਼ਨ ਲੈਣ ਵਾਲਿਆਂ ਲਈ ਮਹਿੰਗਾਈ ਰਾਹਤ ਦੀ ਵਾਧੂ ਕਿਸ਼ਤ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਸਰਕਾਰ ਦੇ ਇਸ ਫੈਸਲੇ ਨਾਲ ਮੂਲ ਤਨਖਾਹ ਅਤੇ ਪੈਨਸ਼ਨ ਦੇ 31 ਫੀਸਦੀ ਦੀ ਮੌਜੂਦਾ ਦਰ ਵਿਚ 3 ਫੀਸਦੀ ਦਾ ਹੋਰ ਵਾਧਾ ਹੋ ਗਿਆ ਹੈ। ਇਸ ਨਾਲ ਕੇਂਦਰ ਦੇ ਲਗਭਗ 47.68 ਲੱਖ ਮੁਲਾਜ਼ਮਾਂ ਅਤੇ 68.62 ਲੱਖ ਪੈਨਸ਼ਨ ਲੈਣ ਵਾਲਿਆਂ ਨੂੰ ਲਾਭ ਹੋਵੇਗਾ।

ਇਹ ਵੀ ਪੜ੍ਹੋ : ਏਲੋਨ ਮਸਕ ਖ਼ੁਦ ਨੂੰ ਨਹੀਂ ਸਗੋਂ ਪੁਤਿਨ ਨੂੰ ਮੰਨਦੇ ਹਨ ਦੁਨੀਆ ਦਾ ਨੰਬਰ-1 ਵਿਅਕਤੀ, ਜਾਣੋ ਵਜ੍ਹਾ

ਮੋਦੀ ਸਰਕਾਰ ਨੇ 1 ਜਨਵਰੀ 2022 ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਮਹਿੰਗਾਈ ਭੱਤੇ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਰਾਹਤ ਦੀ ਵਾਧੂ ਕਿਸ਼ਤ ਜਾਰੀ ਕਰਨ ਨੂੰ ਦਿੱਤੀ ਮਨਜ਼ੂਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਨੇ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ (ਡੀ.ਏ.) ਅਤੇ ਪੈਨਸ਼ਨਰਾਂ ਲਈ ਮਹਿੰਗਾਈ ਰਾਹਤ (ਡੀ.ਆਰ.) ਦੀ ਵਾਧੂ ਕਿਸ਼ਤ ਜਾਰੀ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜੋ ਕਿ 1 ਜਨਵਰੀ 2022 ਤੋਂ ਲਾਗੂ ਹੋਵੇਗੀ ਅਤੇ ਜਿਸ ਵਿੱਚ ਮੂਲ ਤਨਖ਼ਾਹ/ਪੈਨਸ਼ਨ ਦੇ 31 ਪ੍ਰਤੀਸ਼ਤ ਦੀ ਮੌਜੂਦਾ ਦਰ ਵਿੱਚ ਮੁੱਲ ਵਿੱਚ ਵਾਧੇ ਦੀ ਭਰਪਾਈ ਲਈ 3 ਪ੍ਰਤੀਸ਼ਤ ਦਾ ਵਾਧਾ ਕੀਤਾ ਗਿਆ ਹੈ। ਇਹ ਵਾਧਾ ਪ੍ਰਵਾਨਿਤ ਮਾਪਦੰਡਾਂ ਅਨੁਸਾਰ ਹੈ, ਜੋ ਕਿ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ 'ਤੇ ਆਧਾਰਿਤ ਹੈ।ਖਜ਼ਾਨੇ 'ਤੇ ਸਾਲਾਨਾ 9,544.50 ਕਰੋੜ ਰੁਪਏ ਦਾ ਸੰਯੁਕਤ ਪ੍ਰਭਾਵ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਕਾਰਨ ਪਵੇਗਾ। ਇਸ ਨਾਲ ਕੇਂਦਰ ਸਰਕਾਰ ਦੇ 47.68 ਲੱਖ ਮੁਲਾਜ਼ਮਾਂ ਅਤੇ 68.62 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ।

ਇਹ ਵੀ ਪੜ੍ਹੋ : ਮਹਿੰਗਾਈ ਦਾ ਇੱਕ ਹੋਰ ਝਟਕਾ : ਪੈਰਾਸੀਟਾਮੋਲ ਸਮੇਤ 800 ਦਵਾਈਆਂ ਦੀਆਂ ਕੀਮਤਾਂ 'ਚ ਹੋਇਆ ਵੱਡਾ ਵਾਧਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News