ਸਾਲ 2023 ਦੀ ਪਹਿਲੀ ਛਿਮਾਹੀ 'ਚ ਡਿਊਟੀ ਦੌਰਾਨ ਨਸ਼ੇ 'ਚ ਮਿਲੇ 33 ਪਾਇਲਟ ਤੇ 97 ਕੈਬਿਨ ਕਰੂ ਮੈਂਬਰ
Monday, Sep 18, 2023 - 02:04 PM (IST)
ਨਵੀਂ ਦਿੱਲੀ - ਪਿਛਲੇ ਕਈ ਮਹੀਨਿਆਂ 'ਚ ਹਵਾਈ ਜਹਾਜ਼ਾਂ 'ਚ ਹੋ ਰਹੀਆਂ ਗੜਬੜੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ, ਜਿਸ ਕਾਰਨ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹਵਾਈ ਜਹਾਜ਼ ਵਿੱਚ ਸਫ਼ਰ ਕਰਨ ਵਾਲੇ ਸਾਰੇ ਯਾਤਰੀਆਂ ਦੀ ਸੁਰੱਖਿਆਂ ਨੂੰ ਦੇਖਦੇ ਹੋਏ ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਗੰਭੀਰਤਾ ਦਿਖਾਈ ਹੈ। ਇਸ ਦੇ ਨਾਲ ਹੀ ਸਾਰੇ ਲੋਕ ਇਹ ਵੀ ਜਾਣਦੇ ਹਨ ਕਿ ਪਾਇਲਟ ਅਤੇ ਕੈਬਿਨ ਕਰੂ ਮੈਬਰਾਂ ਨੂੰ ਸ਼ਰਾਬ ਜਾਂ ਕਿਸੇ ਹੋਰ ਚੀਜ਼ ਦਾ ਨਸ਼ਾ ਕਰਕੇ ਆਪਣੀਆਂ ਸੇਵਾਵਾਂ ਨਿਭਾਉਣ ਦੀ ਸਖ਼ਤ ਮਨਾਹੀ ਹੈ।
ਇਹ ਵੀ ਪੜ੍ਹੋ : ਤਿਉਹਾਰੀ ਸੀਜ਼ਨ ਤੋਂ ਪਹਿਲਾਂ ਨਿਪਟਾ ਲਓ ਜ਼ਰੂਰੀ ਕੰਮ, ਸਤੰਬਰ ਮਹੀਨੇ ਇਨ੍ਹਾਂ ਤਾਰੀਖ਼ਾਂ ਨੂੰ ਬੰਦ ਰਹਿਣਗੇ ਬੈਂਕ
ਉਡਾਣ ਦੌਰਾਨ ਨਸ਼ੇ ਦੇ ਸੇਵਨ 'ਤੇ ਲਗਾਈਆਂ ਰੋਕਾਂ ਦੇ ਬਾਵਜੂਦ ਇਕ ਹੈਰਾਨ ਕਰਨ ਵਾਲੀ ਗੱਲ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਸਾਲ 2023 ਦੀ ਪਹਿਲੀ ਛਿਮਾਹੀ ਵਿੱਚ ਲਗਭਗ 33 ਪਾਇਲਟ ਅਤੇ 97 ਕੈਬਿਨ-ਕਰੂ ਮੈਂਬਰ ਡਿਊਟੀ ਦੌਰਾਨ ਨਸ਼ੇ ਦੀ ਹਾਲਤ 'ਚ ਪਾਏ ਗਏ ਹਨ। ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਇਹ ਜਾਣਕਾਰੀ ਦਿੱਤੀ। ਡੀਜੀਸੀਏ ਦੇ ਅੰਕੜਿਆਂ ਅਨੁਸਾਰ ਇਸ ਸਾਲ ਦੀ ਪਹਿਲੀ ਛਿਮਾਹੀ ਵਿੱਚ 33 ਪਾਇਲਟ ਅਤੇ 97 ਕੈਬਿਨ ਕਰੂ ਮੈਂਬਰ ਆਪਣੇ ਲਾਜ਼ਮੀ ਅਲਕੋਹਲ ਟੈਸਟ ਵਿੱਚ ਅਸਫਲ ਹੋ ਗਏ। ਸਾਲ 2022 ਦੀ ਪਹਿਲੀ ਛਿਮਾਹੀ ਵਿੱਚ ਡੀਜੀਸੀਏ ਦੇ ਅੰਕੜਿਆਂ ਅਨੁਸਾਰ ਸਿਰਫ਼ 14 ਪਾਇਲਟ ਅਤੇ 54 ਕੈਬਿਨ ਕਰੂ ਮੈਂਬਰ ਡਿਊਟੀ ਦੌਰਾਨ ਨਸ਼ੇ ਦੀ ਹਾਲਚ 'ਚ ਪਾਏ ਗਏ ਸਨ।
ਇਹ ਵੀ ਪੜ੍ਹੋ : ਬੈਂਕ ਦੀ ਨੌਕਰੀ 'ਚੋਂ ਕੱਢਿਆ ਬਾਹਰ, ਪਰੇਸ਼ਾਨ ਨੌਜਵਾਨ ਨੇ ਗਲ਼ ਲਾਈ ਮੌਤ, ਸੁਸਾਈਡ ਨੋਟ 'ਚ ਖੋਲ੍ਹੇ ਵੱਡੇ ਰਾਜ਼
ਇਥੇ ਦੱਸਣ ਵਾਲੀ ਗੱਲ ਇਹ ਹੈ ਕਿ ਪਾਇਲਟ ਅਤੇ ਕੈਬਿਨ-ਕਰੂ ਮੈਂਬਰਾਂ ਦੇ ਅਲਕੋਹਲ ਟੈਸਟ ਫਲਾਈਟ ਤੋਂ ਪਹਿਲਾਂ ਜਾਂ ਬਾਅਦ ਵਿੱਚ ਕੀਤੇ ਜਾਂਦੇ ਹਨ। ਪਾਇਲਟਾਂ ਅਤੇ ਕੈਬਿਨ ਕਰੂ ਮੈਂਬਰਾਂ ਨੂੰ ਉਡਾਣ ਭਰਨ ਤੋਂ ਪਹਿਲਾਂ ਬ੍ਰੀਥਲਾਈਜ਼ਰ ਟੈਸਟ ਕਰਵਾਉਣਾ ਪੈਂਦਾ ਹੈ। ਵਿਦੇਸ਼ਾਂ ਤੋਂ ਭਾਰਤ ਲਈ ਉਡਾਣਾਂ ਚਲਾਉਣ ਵਾਲੇ ਪਾਇਲਟਾਂ ਅਤੇ ਕੈਬਿਨ ਕਰੂ ਮੈਂਬਰਾਂ ਨੂੰ ਫਲਾਈਟ ਤੋਂ ਬਾਅਦ ਬ੍ਰੀਥਲਾਈਜ਼ਰ ਟੈਸਟ ਕਰਵਾਉਣ ਦੀ ਲੋੜ ਹੁੰਦੀ ਹੈ। ਇਹ ਟੈਸਟ ਏਅਰਲਾਈਨ ਦੇ ਡਾਕਟਰਾਂ ਦੁਆਰਾ ਕਰਵਾਏ ਜਾਂਦੇ ਹਨ।
ਇਹ ਵੀ ਪੜ੍ਹੋ : RBI ਨੇ ਗਾਹਕਾਂ ਨੂੰ ਦਿੱਤੀ ਵੱਡੀ ਰਾਹਤ, ਲੋਨ ਨੂੰ ਲੈ ਕੇ ਬੈਂਕਾਂ ਨੂੰ ਜਾਰੀ ਕੀਤੇ ਇਹ ਸਖ਼ਤ ਹੁਕਮ
ਜੇਕਰ ਨਸ਼ੇ ਦਾ ਸੇਵਨ ਕਰਨ ਵਾਲਾ ਕੋਈ ਪਾਇਲਟ ਜਾਂ ਕੈਬਿਨ ਕਰੂ ਮੈਂਬਰ ਪਹਿਲੀ ਵਾਰ ਬ੍ਰੀਥਲਾਈਜ਼ਰ ਟੈਸਟ 'ਚ ਫੇਲ ਹੋ ਜਾਂਦਾ ਹੈ, ਤਾਂ ਨਿਯਮਾਂ ਮੁਤਾਬਕ ਉਸ ਦਾ ਲਾਇਸੈਂਸ 3 ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਜਾਵੇਗਾ। ਜੇਕਰ ਉਹੀ ਪਾਇਲਟ ਜਾਂ ਕੈਬਿਨ ਕਰੂ ਮੈਂਬਰ ਦੂਜੀ ਵਾਰ ਡਿਊਟੀ ਦੌਰਾਨ ਸ਼ਰਾਬੀ ਪਾਇਆ ਗਿਆ ਤਾਂ ਉਸ ਦਾ ਲਾਇਸੈਂਸ 3 ਸਾਲਾਂ ਲਈ ਮੁਅੱਤਲ ਕਰ ਦਿੱਤਾ ਜਾਵੇਗਾ। ਇਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਇਸ ਦੇ ਬਾਵਜੂਦ ਜੇਕਰ ਪਾਇਲਟ ਜਾਂ ਕੈਬਿਨ ਕਰੂ ਮੈਂਬਰ ਦਾ ਅਲਕੋਹਲ ਟੈਸਟ ਤੀਜੀ ਵਾਰ ਫੇਲ ਹੋ ਜਾਂਦਾ ਹੈ, ਤਾਂ ਉਸਦਾ ਲਾਇਸੈਂਸ ਪੱਕੇ ਤੌਰ 'ਤੇ ਰੱਦ ਕਰ ਦਿੱਤਾ ਜਾਂਦਾ ਹੈ। ਉਹ ਇਸ ਡਿਊਟੀ 'ਤੇ ਮੁੜ ਵਾਪਸ ਕਦੇ ਵੀ ਨਹੀਂ ਆ ਸਕਦਾ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਔਰਤਾਂ ਨੂੰ ਦਿੱਤਾ ਵੱਡਾ ਤੋਹਫ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8