LPG ਗਾਹਕਾਂ ਲਈ ਲਾਗੂ ਹੋਏ 5 ਵੱਡੇ ਬਦਲਾਅ, ਸਿਲੰਡਰ ਦੀਆਂ ਕੀਮਤਾਂ ਤੋਂ ਲੈ ਕੇ ਬੁਕਿੰਗ ਤੱਕ ਜਾਣੋ ਸਭ ਕੁਝ
Saturday, Apr 04, 2026 - 01:50 PM (IST)
ਬਿਜ਼ਨੈੱਸ ਡੈਸਕ : ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਦੇ ਨਾਲ ਹੀ 1 ਅਪ੍ਰੈਲ ਤੋਂ ਆਮ ਆਦਮੀ ਦੀ ਜੇਬ 'ਤੇ ਅਸਰ ਪਾਉਣ ਵਾਲੇ ਕਈ ਨਵੇਂ ਨਿਯਮ ਲਾਗੂ ਹੋ ਗਏ ਹਨ। ਐਲ.ਪੀ.ਜੀ. (LPG) ਸਿਲੰਡਰ ਨਾਲ ਜੁੜੇ 5 ਮਹੱਤਵਪੂਰਨ ਬਦਲਾਅ ਅੱਜ ਤੋਂ ਲਾਗੂ ਹੋ ਚੁੱਕੇ ਹਨ, ਜੋ ਘਰੇਲੂ ਉਪਭੋਗਤਾਵਾਂ ਦੇ ਨਾਲ-ਨਾਲ ਛੋਟੇ ਕਾਰੋਬਾਰੀਆਂ ਨੂੰ ਵੀ ਪ੍ਰਭਾਵਿਤ ਕਰਨਗੇ।
ਇਹ ਵੀ ਪੜ੍ਹੋ : ਮਹਿੰਗਾਈ ਦਾ ਵੱਡਾ ਝਟਕਾ: 51 ਰੁਪਏ ਮਹਿੰਗਾ ਹੋ ਗਿਆ LPG ਗੈਸ ਸਿਲੰਡਰ, ਜਾਣੋ ਨਵੇਂ ਰੇਟ
ਜਾਣੋ ਕਿਹੜੇ ਹਨ ਉਹ 5 ਮੁੱਖ ਬਦਲਾਅ:
1. ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ
ਨਵੇਂ ਨਿਯਮਾਂ ਅਨੁਸਾਰ, 19 ਕਿਲੋ ਵਾਲੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 195.50 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਹੁਣ ਇਸ ਦੀ ਕੀਮਤ 2,078.50 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ 5 ਕਿਲੋ ਵਾਲੇ ਛੋਟੇ ਸਿਲੰਡਰ ਦੀ ਕੀਮਤ ਵੀ 51 ਰੁਪਏ ਵਧ ਕੇ ਕਰੀਬ 700 ਰੁਪਏ ਤੱਕ ਪਹੁੰਚ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ 14.2 ਕਿਲੋ ਵਾਲੇ ਘਰੇਲੂ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਅਤੇ ਇਹ ਦਿੱਲੀ ਵਿੱਚ 913 ਰੁਪਏ 'ਤੇ ਸਥਿਰ ਹੈ।
ਇਹ ਵੀ ਪੜ੍ਹੋ : ਪੈਟਰੋਲ ਪੰਪ 'ਤੇ ਮਿਲੇਗਾ LPG ਗੈਸ ਸਿਲੰਡਰ ਤੇ ਕੇਰੋਸਿਨ, ਜਾਣੋ ਕੀਮਤਾਂ
2. ਬੁਕਿੰਗ ਦੇ ਸਮੇਂ ਵਿੱਚ ਬਦਲਾਅ
ਹੁਣ ਘਰੇਲੂ ਗੈਸ ਸਿਲੰਡਰ ਦੀਆਂ ਦੋ ਬੁਕਿੰਗਾਂ ਵਿਚਕਾਰ ਇੰਤਜ਼ਾਰ ਦੀ ਮਿਆਦ ਵਧਾ ਦਿੱਤੀ ਗਈ ਹੈ। ਸ਼ਹਿਰੀ ਖੇਤਰਾਂ ਵਿੱਚ ਉਪਭੋਗਤਾਵਾਂ ਨੂੰ 25 ਦਿਨ ਅਤੇ ਪੇਂਡੂ ਖੇਤਰਾਂ ਵਿੱਚ 45 ਦਿਨ ਦਾ ਇੰਤਜ਼ਾਰ ਕਰਨਾ ਪਵੇਗਾ। ਸਰਕਾਰ ਅਨੁਸਾਰ ਇਹ ਕਦਮ ਜਮ੍ਹਾਂਖੋਰੀ ਨੂੰ ਰੋਕਣ ਅਤੇ ਸਪਲਾਈ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ।
ਇਹ ਵੀ ਪੜ੍ਹੋ : ਮਹੀਨੇ ਦੇ ਪਹਿਲੇ ਦਿਨ ਲੱਗ ਗਏ ਝਟਕੇ , ਜਾਣੋ ਕੀ ਹੋਇਆ ਸਸਤਾ ਤੇ ਕੀ ਮਹਿੰਗਾ
3. PNG ਕਨੈਕਸ਼ਨ ਲੈਣਾ ਹੋਇਆ ਲਾਜ਼ਮੀ
ਜਿਨ੍ਹਾਂ ਖੇਤਰਾਂ ਵਿੱਚ ਪਾਈਪਲਾਈਨ ਗੈਸ (PNG) ਦੀ ਸਹੂਲਤ ਉਪਲਬਧ ਹੈ, ਉੱਥੇ ਸਰਕਾਰ ਨੇ 24 ਜੂਨ ਤੱਕ PNG ਕਨੈਕਸ਼ਨ ਲੈਣਾ ਲਾਜ਼ਮੀ ਕਰ ਦਿੱਤਾ ਹੈ। ਜੇਕਰ ਤੈਅ ਸਮੇਂ ਤੱਕ ਕਨੈਕਸ਼ਨ ਨਹੀਂ ਲਿਆ ਜਾਂਦਾ, ਤਾਂ ਐਲ.ਪੀ.ਜੀ. ਸਪਲਾਈ ਬੰਦ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : Gold ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ: ਟੁੱਟ ਸਕਦਾ ਹੈ 46 ਸਾਲਾਂ ਦਾ ਰਿਕਾਰਡ, ਜਾਣੋ ਕੀ ਹੈ ਨਵਾਂ ਟਾਰਗੇਟ
4. ਬਾਇਓਮੈਟ੍ਰਿਕ e-KYC ਜ਼ਰੂਰੀ
ਸਬਸਿਡੀ ਵਿੱਚ ਪਾਰਦਰਸ਼ਤਾ ਲਿਆਉਣ ਲਈ ਬਾਇਓਮੈਟ੍ਰਿਕ e-KYC ਲਾਜ਼ਮੀ ਕਰ ਦਿੱਤੀ ਗਈ ਹੈ। ਗਾਹਕ ਮੋਬਾਈਲ ਐਪ ਰਾਹੀਂ ਘਰ ਬੈਠੇ ਹੀ ਇਹ ਪ੍ਰਕਿਰਿਆ ਪੂਰੀ ਕਰ ਸਕਦੇ ਹਨ। ਕੇ.ਵਾਈ.ਸੀ. (KYC) ਨਾ ਹੋਣ ਦੀ ਸੂਰਤ ਵਿੱਚ ਸਿਲੰਡਰ ਦੀ ਬੁਕਿੰਗ ਪ੍ਰਭਾਵਿਤ ਹੋ ਸਕਦੀ ਹੈ।
ਇਹ ਵੀ ਪੜ੍ਹੋ : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਮਾਰਚ 'ਚ 12% ਤੱਕ ਟੁੱਟੇ ਭਾਅ, ਜਾਣੋ ਹੁਣ ਕੀ ਹਨ ਨਵੇਂ ਰੇਟ
5. ਦੇਸ਼ ਦਾ ਪਹਿਲਾ LPG ATM ਸ਼ੁਰੂ
ਭਾਰਤ ਪੈਟਰੋਲੀਅਮ ਨੇ ਗੁਰੂਗ੍ਰਾਮ ਵਿੱਚ ਦੇਸ਼ ਦਾ ਪਹਿਲਾ 24x7 LPG ATM ਸ਼ੁਰੂ ਕੀਤਾ ਹੈ। ਇਸ ਰਾਹੀਂ ਗਾਹਕ ਕਿਸੇ ਵੀ ਸਮੇਂ ਆਸਾਨੀ ਨਾਲ ਸਿਲੰਡਰ ਲੈ ਸਕਣਗੇ। ਆਉਣ ਵਾਲੇ ਸਮੇਂ ਵਿੱਚ ਇਸ ਸਹੂਲਤ ਨੂੰ ਪੂਰੇ ਦੇਸ਼ ਵਿੱਚ ਲਾਗੂ ਕਰਨ ਦੀ ਯੋਜਨਾ ਹੈ।
ਇਹ ਵੀ ਪੜ੍ਹੋ : ਹੁਣ ਬਿਨਾਂ OTP ਤੋਂ ਹੋਵੇਗੀ ਬੈਂਕ ਵੈਰੀਫਿਕੇਸ਼ਨ, ਬੈਂਕ ਲੈ ਕੇ ਆ ਰਹੇ ਹਨ ਨਵੀਂ ਤਕਨਾਲੋਜੀ
ਇਹ ਵੀ ਪੜ੍ਹੋ : ਵਿੱਤੀ ਨਵੇਂ ਸਾਲ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ ਸੋਨਾ-ਚਾਂਦੀ, ਜਾਣੋ 24-22-18K ਦੇ ਭਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
Related News
LPG ਸੰਕਟ ਦਰਮਿਆਨ ਸਰਕਾਰ ਦੇ 2 ਵੱਡੇ ਫੈਸਲੇ: ਹੁਣ ਪੈਟਰੋਲ ਪੰਪਾਂ ''ਤੇ ਮਿਲੇਗੀ ਰਸੋਈ ਗੈਸ ਤੇ ਕੇਰੋਸਿਨ, ਜਾਣੋ ਕੀਮਤਾਂ
