ਆਮ ਵਿਅਕਤੀ ਦੀ ਥਾਲੀ ਹੋਈ 7 ਫੀਸਦੀ ਮਹਿੰਗੀ, ਸਬਜ਼ੀਆਂ ਨੇ ਵਿਗਾੜਿਆ ਬਜਟ
Friday, Dec 06, 2024 - 12:41 PM (IST)
ਮੁੰਬਈ (ਭਾਸ਼ਾ) - ਟਮਾਟਰ ਤੇ ਆਲੂ ਦੀਆਂ ਕੀਮਤਾਂ ਵਧਣ ਨਾਲ ਨਵੰਬਰ ਮਹੀਨੇ ’ਚ ਘਰੇਲੂ ਸ਼ਾਕਾਹਾਰੀ ਭੋਜਨ ਸਾਲ ਭਰ ਪਹਿਲਾਂ ਦੀ ਤੁਲਨਾ ’ਚ 7 ਫੀਸਦੀ ਤੱਕ ਮਹਿੰਗਾ ਹੋ ਗਿਆ। ਰੇਟਿੰਗ ਏਜੰਸੀ ਕ੍ਰਿਸਿਲ ਦੀ ਮਹੀਨਾਵਾਰ ‘ਰੋਟੀ ਚਾਵਲ ਦਰ’ ਰਿਪੋਰਟ ਕਹਿੰਦੀ ਹੈ ਕਿ ਨਵੰਬਰ ਮਹੀਨੇ ’ਚ ਸ਼ਾਕਾਹਾਰੀ ਥਾਲੀ ਦੀ ਕੀਮਤ ਸਾਲਾਨਾ ਆਧਾਰ ’ਤੇ 7 ਫੀਸਦੀ ਵਧ ਕੇ 32.7 ਰੁਪਏ ਹੋ ਗਈ। ਉੱਥੇ ਹੀ ਮਾਸਾਹਾਰੀ ਥਾਲੀ ਦੀ ਕੀਮਤ ’ਚ 2 ਫੀਸਦੀ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ : ਪੰਜ ਮਿੰਟ ’ਚ ਪਤਾ ਲੱਗ ਜਾਵੇਗਾ ਕਿ ਦਸਤਖ਼ਤ ਅਸਲੀ ਹਨ ਜਾਂ ਨਕਲੀ
ਸ਼ਾਕਾਹਾਰੀ ਥਾਲੀ ਦੇ ਮਹਿੰਗੇ ਹੋਣ ਦਾ ਮੁੱਖ ਕਾਰਨ ਟਮਾਟਰਾਂ ਦੀਆਂ ਕੀਮਤਾਂ ’ਚ 35 ਫੀਸਦੀ ਤੇ ਆਲੂਆਂ ਦੀਆਂ ਕੀਮਤਾਂ ’ਚ 50 ਫੀਸਦੀ ਦਾ ਵਾਧਾ ਹੈ। ਪਿਛਲੇ ਮਹੀਨੇ ਟਮਾਟਰ ਦੀ ਕੀਮਤ 53 ਰੁਪਏ ਪ੍ਰਤੀ ਕਿੱਲੋ ਤੇ ਆਲੂ ਦੀ ਕੀਮਤ 37 ਰੁਪਏ ਪ੍ਰਤੀ ਕਿੱਲੋ ਤੱਕ ਪਹੁੰਚ ਗਈ ਸੀ। ਇਸ ਤੋਂ ਇਲਾਵਾ ਦਾਲਾਂ ਦੀਆਂ ਕੀਮਤਾਂ ’ਚ ਵੀ 10 ਫੀਸਦੀ ਦਾ ਉਛਾਲ ਦੇਖਣ ਨੂੰ ਮਿਲਿਆ।
ਇਹ ਵੀ ਪੜ੍ਹੋ : ਦੁਨੀਆ ਦੀਆਂ ਸਭ ਤੋਂ ਖਰਾਬ ਏਅਰਲਾਈਨਜ਼ ਦੀ ਸੂਚੀ 'ਚ ਭਾਰਤੀ ਕੰਪਨੀ ਦਾ ਨਾਂ
ਹਾਲਾਂਕਿ ਰਿਪੋਰਟ ’ਚ ਕਿਹਾ ਗਿਆ ਹੈ ਕਿ ਦਸੰਬਰ ਮਹੀਨੇ ’ਚ ਨਵੀਆਂ ਫਸਲਾਂ ਦੀ ਆਮਦ ਕਾਰਨ ਇਨ੍ਹਾਂ ਉਤਪਾਦਾਂ ਦੀਆਂ ਕੀਮਤਾਂ ’ਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਨਵੰਬਰ ’ਚ ਦਰਾਮਦ ਡਿਊਟੀ ਵਧਣ ਕਾਰਨ ਬਨਸਪਤੀ ਤੇਲ ਦੀਆਂ ਕੀਮਤਾਂ ’ਚ ਵੀ 13 ਫੀਸਦੀ ਦਾ ਵਾਧਾ ਹੋਇਆ ਹੈ। ਰਾਹਤ ਦੀ ਗੱਲ ਹੈ ਕਿ ਐੱਲ. ਪੀ. ਜੀ. ਕੀਮਤਾਂ ’ਚ ਕਟੌਤੀ ਕਾਰਨ ਈਂਧਣ ਦੀ ਕੀਮਤ 11 ਫੀਸਦੀ ਘਟੀ ਹੈ। ਇਸ ਨਾਲ ਘਰੇਲੂ ਪਲੇਟ ਦੀ ਲਾਗਤ ’ਤੇ ਦਬਾਅ ਘਟਾਉਣ ’ਚ ਮਦਦ ਮਿਲੀ।
ਇਹ ਵੀ ਪੜ੍ਹੋ : ਕਰਮਚਾਰੀਆਂ ਲਈ ਖ਼ੁਸ਼ਖ਼ਬਰੀ ! ਮੂਲ ਤਨਖਾਹ 'ਚ ਵਾਧੇ ਨੂੰ ਲੈ ਕੇ ਕੀਤਾ ਜਾ ਸਕਦੈ ਇਹ ਐਲਾਨ
ਇਹ ਵੀ ਪੜ੍ਹੋ : 10 ਲੱਖ ਰੁਪਏ ਤੋਂ ਵੀ ਮਹਿੰਗਾ 1 ਸ਼ੇਅਰ, ਖ਼ਰੀਦਣ ਲਈ ਟੁੱਟ ਕੇ ਪਏ ਨਿਵੇਸ਼ਕ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8