ਰਿਲਾਇੰਸ ਫਾਊਂਡੇਸ਼ਨ ਦੇ ਹਸਪਤਾਲ 'ਚ ਆਏ 8 ਧਮਕੀ ਭਰੇ ਫ਼ੋਨ, ਕਿਹਾ- 3 ਘੰਟਿਆਂ 'ਚ ਪਰਿਵਾਰ ਖ਼ਤਮ ਕਰ ਦੇਵਾਂਗੇ

08/15/2022 4:22:17 PM

ਮੁੰਬਈ - ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਪਰਿਵਾਰ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸੂਤਰਾਂ ਮੁਤਾਬਕ ਐਚਐਨ ਰਿਲਾਇੰਸ ਫਾਊਂਡੇਸ਼ਨ ਹਸਪਤਾਲ ਦੇ ਡਿਸਪਲੇ ਨੰਬਰ 'ਤੇ ਅੱਠ ਧਮਕੀ ਭਰੇ ਫ਼ੋਨ ਕਾਲ ਕੀਤੇ ਗਏ ਸਨ। ਮੁੰਬਈ ਪੁਲਿਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਫੋਨ ਕਰਨ ਵਾਲੇ ਨੇ ਤਿੰਨ ਘੰਟਿਆਂ ਵਿੱਚ ਉਸਦੇ ਪੂਰੇ ਪਰਿਵਾਰ ਨੂੰ ਮਾਰਨ ਦੀ ਧਮਕੀ ਦਿੱਤੀ। ਇਸ ਮਾਮਲੇ ਵਿੱਚ ਦਹਿਸਰ ਇਲਾਕੇ ਤੋਂ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਹਸਪਤਾਲ ਪ੍ਰਬੰਧਕਾਂ ਨੇ ਇਸ ਮਾਮਲੇ ਸਬੰਧੀ ਡੀਬੀ ਮਾਰਗ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਮੁੰਬਈ ਪੁਲਿਸ ਨੇ ਤਿੰਨ ਟੀਮਾਂ ਬਣਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਕਿ ਕਾਲ ਕਰਨ ਵਾਲਾ ਉਹੀ ਹੈ ਅਤੇ ਉਸ ਨੇ ਲਗਾਤਾਰ ਅੱਠ ਕਾਲਾਂ ਕੀਤੀਆਂ ਹਨ। ਇਸ ਤੋਂ ਬਾਅਦ ਕਾਲ ਕਰਨ ਵਾਲੇ ਦੀ ਲੋਕੇਸ਼ਨ ਟਰੇਸ ਕਰਕੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਉਸ ਤੋਂ ਪੁੱਛਗਿੱਛ ਅਜੇ ਜਾਰੀ ਹੈ।

ਇਹ ਵੀ ਪੜ੍ਹੋ : ਤਿਰੰਗੇ ਦੀ ਰੌਸ਼ਨੀ ਨਾਲ ਜਗਮਗਾਇਆ ਮੁਕੇਸ਼ ਅੰਬਾਨੀ ਦਾ ਐਂਟੀਲੀਆ, ਦੇਖਣ ਲਈ ਇਕੱਠੀ ਹੋਈ

ਫੜਿਆ ਗਿਆ ਦੋਸ਼ੀ ਮਾਨਸਿਕ ਤੌਰ 'ਤੇ ਪਰੇਸ਼ਾਨ, ਸੁਰੱਖਿਆ ਸਖਤ

ਪੁਲਿਸ ਨੇ ਕਿਹਾ ਹੈ ਕਿ ਸ਼ੁਰੂਆਤੀ ਪੁੱਛਗਿੱਛ ਦੌਰਾਨ ਫੋਨ ਕਰਨ ਵਾਲਾ ਮਾਨਸਿਕ ਤੌਰ 'ਤੇ ਠੀਕ ਨਹੀਂ ਜਾਪਦਾ ਹੈ। ਹਾਲਾਂਕਿ ਅਜੇ ਉਸ ਤੋਂ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾਣੀ ਬਾਕੀ ਹੈ। ਇਸ ਤੋਂ ਪਹਿਲਾਂ ਅੰਬਾਨੀ ਨੂੰ ਧਮਕੀ ਦੀ ਸ਼ਿਕਾਇਤ ਮਿਲਦੇ ਹੀ ਮੁੰਬਈ ਪੁਲਿਸ ਚੌਕਸ ਹੋ ਗਈ ਸੀ। ਇਸ ਸਬੰਧੀ ਪੁਲਿਸ ਕਮਿਸ਼ਨਰ ਨੂੰ ਵੀ ਜਾਣੂ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਅੰਬਾਨੀ ਪਰਿਵਾਰ ਅਤੇ ਐਂਟੀਲੀਆ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

ਸਾਲ 2021 ਵਿੱਚ ਵੀ ਮਿਲੀਆਂ ਸਨ ਧਮਕੀਆਂ 

ਇਸ ਤੋਂ ਪਹਿਲਾਂ 2021 'ਚ ਮੁੰਬਈ 'ਚ ਮੁਕੇਸ਼ ਅੰਬਾਨੀ ਦੇ ਘਰ ਐਂਟੀਲੀਆ ਦੇ ਬਾਹਰ 20 ਜਿਲੇਟਿਨ ਸਟਿਕਸ ਵਾਲੀ ਕਾਰ ਮਿਲੀ ਸੀ। ਇਸ ਗੱਡੀ ਵਿੱਚ ਇੱਕ ਨੋਟ ਵੀ ਮਿਲਿਆ ਹੈ ਜਿਸ ਵਿੱਚ ਮੁਕੇਸ਼ ਅਤੇ ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਵ੍ਹੀਲਚੇਅਰ 'ਤੇ ਬੈਠੇ-ਬੈਠੇ ਜਦੋਂ 'ਕਜਰਾ ਰੇ...' 'ਤੇ ਨੱਚਣ ਲੱਗ ਗਏ ਰਾਕੇਸ਼ ਝੁਨਝੁਨਵਾਲਾ, ਦੇਖੋ ਵੀਡੀਓ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Harinder Kaur

This news is Content Editor Harinder Kaur