ਟੈਲੀਕਾਮ ਕੰਪਨੀਆਂ ਨੂੰ ਝਟਕਾ, TRAI ਨੇ 28 ਦਿਨਾਂ ਦੀ ਵੈਲੀਡਿਟੀ ਵਾਲੇ ਪਲਾਨ ਨੂੰ ਲੈ ਕੇ ਦਿੱਤੇ ਇਹ ਨਿਰਦੇਸ਼

Tuesday, Sep 13, 2022 - 06:36 PM (IST)

ਟੈਲੀਕਾਮ ਕੰਪਨੀਆਂ ਨੂੰ ਝਟਕਾ, TRAI ਨੇ 28 ਦਿਨਾਂ ਦੀ ਵੈਲੀਡਿਟੀ ਵਾਲੇ ਪਲਾਨ ਨੂੰ ਲੈ ਕੇ ਦਿੱਤੇ ਇਹ ਨਿਰਦੇਸ਼

ਨਵੀਂ ਦਿੱਲੀ - ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ (TRAI) ਨੇ ਪ੍ਰੀਪੇਡ ਮੋਬਾਈਲ ਗਾਹਕਾਂ ਦੇ ਹੱਕ ਵਿੱਚ ਵੱਡਾ ਫੈਸਲਾ ਸੁਣਾਇਆ ਹੈ। ਟਰਾਈ ਨੇ ਸੋਮਵਾਰ ਨੂੰ ਸਾਰੀਆਂ ਟੈਲੀਕਾਮ ਕੰਪਨੀਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਮੋਬਾਈਲ ਰੀਚਾਰਜ ਦੀ ਵੈਧਤਾ 28 ਦਿਨਾਂ ਦੀ ਬਜਾਏ 30 ਦਿਨ ਦੇਣ। ਇਸ ਦੇ ਨਾਲ ਹੀ, ਟੈਲੀਕਾਮ ਕੰਪਨੀ ਨੂੰ ਹੁਣ ਆਪਣੇ ਪਲਾਨ 'ਚ ਪੂਰੇ ਮਹੀਨੇ ਦੀ ਵੈਧਤਾ ਵਾਲਾ ਵਿਸ਼ੇਸ਼ ਵਾਊਚਰ, ਕੰਬੋ ਵਾਊਚਰ ਲਿਆਉਣਾ ਹੋਵੇਗਾ। ਟਰਾਈ ਨੇ ਸੱਤ ਮਹੀਨੇ ਪਹਿਲਾਂ ਵੀ ਇਹ ਨਿਰਦੇਸ਼ ਜਾਰੀ ਕੀਤੇ ਸਨ ਪਰ ਟੈਲੀਕਾਮ ਕੰਪਨੀਆਂ ਨੇ ਇਸ ਦੀ ਪਾਲਣਾ ਨਹੀਂ ਕੀਤੀ। ਇਸ ਲਈ ਟਰਾਈ ਨੇ ਸਾਰੀਆਂ ਟੈਲੀਕਾਮ ਕੰਪਨੀਆਂ ਨੂੰ ਫਿਰ ਤੋਂ ਇਹ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : ਬੀਮਾ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਕਰੇਗੀ ਨਿਯਮਾਂ 'ਚ ਬਦਲਾਅ, ਨਵੇਂ ਖਿਡਾਰੀਆਂ ਨੂੰ ਮਿਲਣਗੇ ਮੌਕੇ

ਦੱਸ ਦੇਈਏ ਕਿ ਟੈਲੀਕਾਮ ਕੰਪਨੀਆਂ ਦੇ ਮੌਜੂਦਾ ਪਲਾਨ ਦੀ ਵੈਧਤਾ 28 ਦਿਨਾਂ ਦੀ ਹੁੰਦੀ ਹੈ, ਜਿਸ ਕਾਰਨ ਗਾਹਕਾਂ ਨੂੰ ਸਾਲ ਵਿੱਚ 13 ਵਾਰ ਮਹੀਨਾਵਾਰ ਰੀਚਾਰਜ ਕਰਨਾ ਪੈਂਦਾ ਹੈ। ਟਰਾਈ ਦੇ ਇਸ ਫੈਸਲੇ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਇੱਕ ਸਾਲ ਵਿੱਚ ਗਾਹਕਾਂ ਦੁਆਰਾ ਕੀਤੇ ਜਾਣ ਵਾਲੇ ਰੀਚਾਰਜ ਦੀ ਗਿਣਤੀ ਵਿੱਚ ਕਮੀ ਆਵੇਗੀ। ਅਜਿਹਾ ਕਰਨ ਨਾਲ ਗਾਹਕਾਂ ਨੂੰ ਇੱਕ ਮਹੀਨੇ ਦੇ ਵਾਧੂ ਰੀਚਾਰਜ ਲਈ ਪੈਸੇ ਦੀ ਬਚਤ ਹੋਵੇਗੀ।

60 ਦਿਨਾਂ ਦੇ ਅੰਦਰ ਲਿਆਉਣੀ ਹੋਵੇਗੀ ਯੋਜਨਾ 

ਟਰਾਈ ਨੇ ਟੈਲੀਕਾਮ ਕੰਪਨੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨੋਟੀਫਿਕੇਸ਼ਨ ਅਨੁਸਾਰ, ਸਾਰੇ ਟੈਲੀਕਾਮ ਸੇਵਾ ਪ੍ਰਦਾਤਾਵਾਂ ਨੂੰ 30 ਦਿਨਾਂ ਦੀ ਵੈਧਤਾ ਦੇ ਨਾਲ ਘੱਟੋ ਘੱਟ ਇੱਕ ਪਲਾਨ ਵਾਊਚਰ, ਇੱਕ ਵਿਸ਼ੇਸ਼ ਟੈਰਿਫ ਵਾਊਚਰ ਅਤੇ ਇੱਕ ਕੰਬੋ ਵਾਊਚਰ ਲਿਆਉਣਾ ਹੋਵੇਗਾ। ਇਸ ਤੋਂ ਇਲਾਵਾ ਕੰਪਨੀਆਂ ਨੂੰ ਨੋਟੀਫਿਕੇਸ਼ਨ ਦੀ ਮਿਤੀ ਤੋਂ 60 ਦਿਨਾਂ ਦੇ ਅੰਦਰ ਨਿਯਮਾਂ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਸਰਕਾਰੀ ਸਖ਼ਤੀ ਕਾਰਨ ਵਧਿਆ ਕਾਰ ਸੁਰੱਖ਼ਿਆ ਪੁਰਜਿਆਂ 'ਚ ਨਿਵੇਸ਼, ਮਹਿੰਗੀਆਂ ਹੋਣਗੀਆਂ ਕਾਰਾਂ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News