Air India ਦੀ ਫਲਾਈਟ 'ਚ ਔਰਤ ਨੂੰ ਬਿੱਛੂ ਨੇ ਮਾਰਿਆ ਡੰਗ, ਨਾਗਪੁਰ ਤੋਂ ਮੁੰਬਈ ਜਾ ਰਹੀ ਸੀ ਉਡਾਣ

Saturday, May 06, 2023 - 06:13 PM (IST)

Air India ਦੀ ਫਲਾਈਟ 'ਚ ਔਰਤ ਨੂੰ ਬਿੱਛੂ ਨੇ ਮਾਰਿਆ ਡੰਗ, ਨਾਗਪੁਰ ਤੋਂ ਮੁੰਬਈ ਜਾ ਰਹੀ ਸੀ ਉਡਾਣ

ਨਵੀਂ ਦਿੱਲੀ (ਭਾਸ਼ਾ) - ਪਿਛਲੇ ਮਹੀਨੇ ਨਾਗਪੁਰ ਤੋਂ ਮੁੰਬਈ ਜਾ ਰਹੀ ਏਅਰ ਇੰਡੀਆ ਦੀ ਉਡਾਣ ਵਿਚ ਇਕ ਮਹਿਲਾ ਯਾਤਰੀ ਨੂੰ ਬਿੱਛੂ ਨੇ ਡੰਗ ਲਿਆ ਸੀ। ਏਅਰਲਾਈਨ ਨੇ ਸ਼ਨੀਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਯਾਤਰੀ ਨੂੰ ਹਵਾਈ ਅੱਡੇ 'ਤੇ ਉਤਰਨ ਤੋਂ ਬਾਅਦ ਇਕ ਡਾਕਟਰ ਨੇ ਜਾਂਚ ਕੀਤੀ ਅਤੇ ਹਸਪਤਾਲ ਵਿਚ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ।

ਏਅਰ ਇੰਡੀਆ ਨੇ ਕਿਹਾ, ''23 ਅਪ੍ਰੈਲ 2023 ਨੂੰ ਸਾਡੀ ਫਲਾਈਟ ਏਆਈ-630 'ਤੇ ਇਕ ਯਾਤਰੀ ਨੂੰ ਬਿੱਛੂ ਦੇ ਡੰਗਣ ਦੀ ਬੇਹੱਦ ਦੁਰਲੱਭ ਅਤੇ ਮੰਦਭਾਗੀ ਘਟਨਾ ਵਾਪਰੀ ਸੀ।'' ਏਅਰਲਾਈਨ ਮੁਤਾਬਕ, ਪ੍ਰੋਟੋਕੋਲ ਦੀ ਪਾਲਣਾ ਕੀਤੀ ਗਈ ਅਤੇ ਜਹਾਜ਼ ਦੀ ਪੂਰੀ ਤਰ੍ਹਾਂ ਜਾਂਚ ਕਰਨ ਤੋਂ ਬਾਅਦ  ਜਾਂਚ 'ਤੇ ਬਿੱਛੂ ਪਾਇਆ ਗਿਆ। ਇਸ ਤੋਂ ਬਾਅਦ ਪੈਸਟ ਕੰਟਰੋਲ ਦੀ ਸਹੀ ਪ੍ਰਕਿਰਿਆ ਕੀਤੀ ਗਈ।

ਇਹ ਵੀ ਪੜ੍ਹੋ : GoFirst ਨੇ ਹੁਣ ਇਸ ਤਾਰੀਖ਼ ਤੱਕ ਰੱਦ ਕੀਤੀਆਂ ਉਡਾਣਾਂ, ਯਾਤਰੀਆਂ ਨੂੰ ਜਲਦ ਕਰੇਗੀ ਰਿਫੰਡ

ਏਅਰ ਇੰਡੀਆ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਏਅਰ ਇੰਡੀਆ ਨੇ ਕੇਟਰਿੰਗ ਵਿਭਾਗ ਨੂੰ ਕਿਹਾ ਹੈ ਕਿ ਉਹ ਲਾਂਡਰੀ ਸੇਵਾਵਾਂ ਪ੍ਰਦਾਨ ਕਰਨ ਵਾਲਿਆਂ ਨੂੰ ਇਹ ਜਾਂਚ ਕਰਨ ਲਈ ਸਲਾਹ ਦੇਣ ਕਿ ਕੀ ਕੋਈ ਕੀੜਿਆਂ ਦਾ ਸੰਕਰਮਣ ਹੈ ਅਤੇ, ਜੇ ਲੋੜ ਹੋਵੇ, ਤਾਂ ਉਨ੍ਹਾਂ ਨੂੰ ਸਾਫ਼ ਕਰਨ ਲਈ ਪੈਸਟ ਕੰਟਰੋਲ ਕਰਨ। ਇਸ ਤੋਂ ਪਹਿਲਾਂ ਵੀ ਜਹਾਜ਼ਾਂ 'ਚ ਰੀਂਗਣ ਵਾਲੇ ਜੀਵ ਮਿਲਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਪਿਛਲੇ ਸਾਲ ਦਸੰਬਰ 'ਚ ਦੁਬਈ ਏਅਰਪੋਰਟ 'ਤੇ ਉਤਰਨ ਤੋਂ ਬਾਅਦ ਏਅਰ ਇੰਡੀਆ ਐਕਸਪ੍ਰੈਸ ਦੇ ਜਹਾਜ਼ 'ਚ ਸੱਪ ਮਿਲਿਆ ਸੀ।

ਇਹ ਵੀ ਪੜ੍ਹੋ : Jet Airways ਅਤੇ ਨਰੇਸ਼ ਗੋਇਲ ਦੇ ਟਿਕਾਣਿਆਂ 'ਤੇ CBI ਦਾ ਛਾਪਾ, 538 ਕਰੋੜ ਦੀ ਧੋਖਾਧੜੀ ਦਾ ਮਾਮਲਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News