ਲੋਹੜੀ ਦੇ ਤਿਉਹਾਰ ਮੌਕੇ ਸੋਨਾ ਖ਼ਰੀਦਣ ਵਾਲਿਆਂ ਨੂੰ ਝਟਕਾ, ਚਾਂਦੀ ਦੀਆਂ ਕੀਮਤਾਂ ''ਚ ਆਈ ਗਿਰਾਵਟ
Monday, Jan 13, 2025 - 12:05 PM (IST)
ਨਵੀਂ ਦਿੱਲੀ - ਪਿਛਲੇ ਹਫਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਤੋਂ ਬਾਅਦ ਹਫਤੇ ਦੇ ਪਹਿਲੇ ਦਿਨ ਅੱਜ ਸੋਨੇ ਦੀ ਕੀਮਤ 'ਚ ਵਾਧਾ ਹੋਇਆ ਹੈ। ਜਦਕਿ ਚਾਂਦੀ 'ਚ 0.37 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ। ਸੋਮਵਾਰ (13 ਜਨਵਰੀ) ਨੂੰ MCX 'ਤੇ ਸੋਨੇ ਦੀ ਕੀਮਤ 0.27 ਫੀਸਦੀ ਦੇ ਵਾਧੇ ਨਾਲ 78,584 ਰੁਪਏ 'ਤੇ ਕਾਰੋਬਾਰ ਕਰ ਰਹੀ ਸੀ ਜਦਕਿ ਚਾਂਦੀ 92,161 ਰੁਪਏ 'ਤੇ ਕਾਰੋਬਾਰ ਕਰ ਰਹੀ ਸੀ।
ਇਹ ਵੀ ਪੜ੍ਹੋ : ਸਰਕਾਰੀ ਮੁਲਾਜ਼ਮਾਂ ਨੂੰ ਮਿਲਣਗੀਆਂ ਇਕੱਠੀਆਂ 42 ਦਿਨਾਂ ਦੀਆਂ ਛੁੱਟੀਆਂ
ਸ਼ੁੱਕਰਵਾਰ ਨੂੰ ਸਰਾਫਾ ਬਾਜ਼ਾਰ ਦੀ ਸਥਿਤੀ
ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 250 ਰੁਪਏ ਵਧ ਕੇ 80,550 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ। ਰੁਪਏ ਦੇ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚਣ ਤੋਂ ਬਾਅਦ, ਪ੍ਰਚੂਨ ਵਿਕਰੇਤਾਵਾਂ ਅਤੇ ਸਟਾਕਿਸਟਾਂ ਦੁਆਰਾ ਨਿਰੰਤਰ ਖਰੀਦਦਾਰੀ ਨਾਲ ਸੋਨੇ ਦੀਆਂ ਕੀਮਤਾਂ ਵਧੀਆਂ। ਪਿਛਲੇ ਸੈਸ਼ਨ 'ਚ ਸੋਨੇ ਦੀ ਕੀਮਤ 80,300 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ ਸੀ। ਹਾਲਾਂਕਿ ਸ਼ੁੱਕਰਵਾਰ ਨੂੰ ਚਾਂਦੀ 93,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਸਥਿਰ ਰਹੀ। 99.5 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ ਲਗਾਤਾਰ ਚੌਥੇ ਕਾਰੋਬਾਰੀ ਸੈਸ਼ਨ 'ਚ ਵਧਦੀ ਰਹੀ ਅਤੇ 250 ਰੁਪਏ ਵਧ ਕੇ 80,150 ਰੁਪਏ ਪ੍ਰਤੀ 10 ਕਿਲੋਗ੍ਰਾਮ 'ਤੇ ਪਹੁੰਚ ਗਈ।
ਇਹ ਵੀ ਪੜ੍ਹੋ : HDFC ਬੈਂਕ ਦੇ ਖ਼ਾਤਾਧਾਰਕਾਂ ਲਈ ਖ਼ਾਸ ਖ਼ਬਰ, ਬੈਂਕ ਨੇ FD 'ਤੇ ਵਿਆਜ ਦਰਾਂ 'ਚ ਕੀਤਾ ਬਦਲਾਅ
2024 ਵਿੱਚ ਸੋਨੇ ਨੇ 20% ਅਤੇ ਚਾਂਦੀ ਨੇ 17% ਰਿਟਰਨ ਦਿੱਤਾ।
ਪਿਛਲੇ ਸਾਲ ਸੋਨੇ ਦੀ ਕੀਮਤ 20.22 ਫੀਸਦੀ ਵਧੀ ਸੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 'ਚ 17.19 ਫੀਸਦੀ ਦਾ ਵਾਧਾ ਹੋਇਆ ਹੈ। 1 ਜਨਵਰੀ 2024 ਨੂੰ ਸੋਨਾ 76,583 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ 31 ਦਸੰਬਰ 2024 ਨੂੰ 76,948 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਇਸ ਦੌਰਾਨ ਇਕ ਕਿਲੋ ਚਾਂਦੀ ਦੀ ਕੀਮਤ 73,395 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 86,017 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।
ਇਹ ਵੀ ਪੜ੍ਹੋ : ਰੱਦ ਹੋਣ ਜਾ ਰਿਹੈ 10 ਸਾਲ ਤੋਂ ਪੁਰਾਣਾ Aadhaar Card! ਸਰਕਾਰ ਨੇ ਜਾਰੀ ਕੀਤੀ ਵੱਡੀ ਜਾਣਕਾਰੀ
ਇਹ ਵੀ ਪੜ੍ਹੋ : ਗੈਰ-ਕਾਨੂੰਨੀ ਜਾਇਦਾਦ 'ਤੇ ਸਰਕਾਰ ਦਾ ਸ਼ਿਕੰਜਾ, ਇੰਟਰਪੋਲ ਨੇ ਜਾਰੀ ਕੀਤਾ ਪਹਿਲਾ ‘ਸਿਲਵਰ’ ਨੋਟਿਸ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8