ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ  ਜਾਰੀ ਕੀਤਾ ਜਾਵੇਗਾ 75 ਰੁਪਏ ਦਾ ਵਿਸ਼ੇਸ਼ ਸਿੱਕਾ, ਜਾਣੋ ਕੀਮਤ

Friday, May 26, 2023 - 11:36 AM (IST)

ਨਵੀਂ ਦਿੱਲੀ (ਭਾਸ਼ਾ) - ਕੇਂਦਰ ਸਰਕਾਰ ਨਵੀਂ ਸੰਸਦ ਭਵਨ ਦੇ ਉਦਘਾਟਨ ਮੌਕੇ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ ਕਰੇਗੀ। ਵਿੱਤ ਮੰਤਰਾਲੇ ਨੇ ਕਿਹਾ, ''ਨਵੇਂ ਸੰਸਦ ਭਵਨ ਦੇ ਉਦਘਾਟਨ ਦੀ ਯਾਦ 'ਚ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ ਕੀਤਾ ਜਾਵੇਗਾ।'' ਸਿੱਕੇ ਦੇ ਇਕ ਪਾਸੇ ਅਸ਼ੋਕ ਪਿੱਲਰ ਦਾ ਸ਼ੇਰ ਹੋਵੇਗਾ, ਜਿਸ ਦੇ ਹੇਠਾਂ ''ਸਤਯਮੇਵ ਜਯਤੇ'' ਲਿਖਿਆ ਹੋਵੇਗਾ। ਸਿੱਕੇ ਦੇ ਦੂਜੇ ਪਾਸੇ ਨਵੇਂ ਸੰਸਦ ਭਵਨ ਦੀ ਤਸਵੀਰ ਹੋਵੇਗੀ।

ਇਹ ਵੀ ਪੜ੍ਹੋ : 'ਇਤਿਹਾਸ ’ਚ ਪਹਿਲੀ ਵਾਰ 1 ਜੂਨ ਨੂੰ ਡਿਫਾਲਟਰ ਬਣ ਸਕਦਾ ਹੈ ਸੁਪਰਪਾਵਰ ਅਮਰੀਕਾ'

ਵਿੱਤ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਕਿਹਾ, “ਇਹ ਆਰਥਿਕ ਮਾਮਲਿਆਂ ਦੇ ਵਿਭਾਗ (DEA) ਦੁਆਰਾ ਜਾਰੀ ਕੀਤਾ ਗਿਆ ਹੈ। ਇਹ ਇੱਕ ਯਾਦਗਾਰੀ ਸਿੱਕਾ ਹੈ। ਇਹ ਲਗਭਗ 3800 ਰੁਪਏ ਪ੍ਰਤੀ ਸਿੱਕਾ ਦੀ ਦਰ ਨਾਲ ਵੇਚਿਆ ਜਾਵੇਗਾ।ਇਸ ਸਿੱਕੇ ਦਾ ਵਜ਼ਨ 35 ਗ੍ਰਾਮ ਹੈ ਅਤੇ ਇਹ ਚਾਰ ਧਾਤਾਂ ਦਾ ਬਣਿਆ ਹੋਵੇਗਾ। ਨਵੇਂ ਸੰਸਦ ਭਵਨ ਦਾ ਉਦਘਾਟਨ ਸਮਾਰੋਹ ਐਤਵਾਰ ਸਵੇਰੇ ਵੱਖ-ਵੱਖ ਧਰਮਾਂ ਦੇ ਹਵਨ ਅਤੇ ਪ੍ਰਾਰਥਨਾ ਨਾਲ ਸ਼ੁਰੂ ਹੋਵੇਗਾ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੈਂਬਰ ਦਾ ਰਸਮੀ ਉਦਘਾਟਨ ਕਰਨਗੇ।

ਇਹ ਵੀ ਪੜ੍ਹੋ : ਆਨਲਾਈਨ ਗੇਮਿੰਗ ਕੰਪਨੀਆਂ 'ਤੇ ED ਦੀ ਕਾਰਵਾਈ: ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ ਭੇਜੇ ਗਏ 4000 ਕਰੋੜ ਰੁਪਏ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News