ਰੁਪਏ ਦੀ ਮਜ਼ਬੂਤ ਸ਼ੁਰੂਆਤ, 14 ਪੈਸੇ ਵਧ ਕੇ 68.54 ''ਤੇ ਖੁੱਲ੍ਹਾ

07/15/2019 9:25:52 AM

ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਵਾਧੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 14 ਪੈਸੇ ਦੀ ਮਜ਼ਬੂਤੀ ਨਾਲ 68.54 ਦੇ ਪੱਧਰ 'ਤੇ ਖੁੱਲ੍ਹਾ ਹੈ। ਪਿਛਲੇ ਕਾਰੋਬਾਰੀ ਦਿਨ ਯਾਨੀ ਕਿ ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 68.68 ਦੇ ਪੱਧਰ 'ਤੇ ਖੁੱਲ੍ਹਾ ਸੀ।