ਲਖਨਊ ਤੋਂ ਸ਼ਾਰਜਾਹ ਜਾ ਰਹੇ ਜਹਾਜ਼ ''ਚ 23 ਸਾਲਾ ਨੌਜਵਾਨ ਨੂੰ ਪਿਆ ਦੌਰਾ, ਜੈਪੁਰ ’ਚ ਹੋਈ ਐਮਰਜੈਂਸੀ ਲੈਂਡਿੰਗ
Tuesday, Aug 22, 2023 - 11:02 AM (IST)
ਮੁੰਬਈ : ਸ਼ਾਰਜਾਹ ਜਾਣ ਵਾਲੀ ਇੱਕ ਫਲਾਈਟ ਵਿੱਚ ਸਵਾਰ ਯਾਤਰੀਆਂ ਵਿੱਚੋਂ ਇਕ ਵਿਅਕਤੀ ਦੀ ਛਾਤੀ ਵਿੱਚ ਦਰਦ ਹੋਣ ਦੀ ਸ਼ਿਕਾਇਤ ਮਿਲੀ ਹੈ, ਜਿਸ ਕਾਰਨ ਫਲਾਈਟ ਨੂੰ ਜੈਪੁਰ ਹਵਾਈ ਅੱਡੇ 'ਤੇ ਉਤਾਰਨ ਲਈ ਮਜਬੂਰ ਹੋਣਾ ਪਿਆ। ਹਵਾਈ ਅੱਡੇ 'ਤੇ ਮੌਜੂਦ ਸੂਤਰਾਂ ਵਲੋਂ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ। ਦੱਸ ਦੇਈਏ ਕਿ ਇੰਡੀਗੋ ਦੀ ਇਸ ਫਲਾਈਟ ਨੇ ਐਤਵਾਰ ਨੂੰ ਲਖਨਊ ਤੋਂ ਸ਼ਾਰਜਾਹ ਲਈ ਉਡਾਣ ਭਰੀ ਸੀ।
ਇਹ ਵੀ ਪੜ੍ਹੋ : ਲੰਡਨ ਤੋਂ ਅੰਮ੍ਰਿਤਸਰ ਏਅਰਪੋਰਟ ਪੁੱਜੀ ਫਲਾਈਟ 'ਚ ਬੰਬ ਦੀ ਅਫ਼ਵਾਹ, ਪਈਆਂ ਭਾਜੜਾਂ
ਜਹਾਜ਼ ਦੇ ਪਾਇਲਟ ਨੇ ਮੈਡੀਕਲ ਐਮਰਜੈਂਸੀ ਦਾ ਹਵਾਲਾ ਦਿੰਦੇ ਹੋਏ ਜੈਪੁਰ ਹਵਾਈ ਅੱਡੇ ਦੇ ਏਅਰ ਟ੍ਰੈਫਿਕ ਕੰਟਰੋਲਰ ਤੋਂ ਜਹਾਜ਼ ਨੂੰ ਲੈਂਡ ਕਰਨ ਦੀ ਇਜਾਜ਼ਤ ਮੰਗੀ ਹੈ। ਇਜਾਜ਼ਤ ਮਿਲਣ ਤੋਂ ਬਾਅਦ ਜਹਾਜ਼ ਨੂੰ ਹਵਾਈ ਅੱਡੇ 'ਤੇ ਉਤਾਰ ਦਿੱਤਾ ਗਿਆ। ਇਸ ਤੋਂ ਬਾਅਦ ਬੀਮਾਰ 23 ਸਾਲਾ ਯਾਤਰੀ ਨੂੰ ਐਤਵਾਰ ਰਾਤ 11.40 ਵਜੇ ਐਂਬੂਲੈਂਸ ਰਾਹੀਂ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ : ਜੰਡਿਆਲਾ ਗੁਰੂ 'ਚ ਵੱਡੀ ਵਾਰਦਾਤ: ਧੀ ਦੇ ਸਾਹਮਣੇ ਗੋਲੀਆਂ ਨਾਲ ਭੁੰਨਿਆ ਪਿਓ, ਮਰਦੇ ਹੋਏ ਇੰਝ ਬਚਾਈ ਧੀ ਦੀ ਜਾਨ
ਏਅਰਪੋਰਟ ਅਥਾਰਟੀ ਦੇ ਸੀਨੀਅਰ ਅਧਿਕਾਰੀਆਂ ਮੁਤਾਬਕ ਜਹਾਜ਼ ਨੇ ਲਖਨਊ ਹਵਾਈ ਅੱਡੇ ਤੋਂ ਸ਼ਾਰਜਾਹ ਲਈ ਰਾਤ ਕਰੀਬ 9:45 ਵਜੇ ਉਡਾਨ ਭਰੀ ਸੀ। ਜਦੋਂ ਉਡਾਣ ਜੈਪੁਰ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਖੇਤਰ ਵਿੱਚ ਆਈ, ਤਾਂ ਏਅਰ ਟ੍ਰੈਫਿਕ ਕੰਟਰੋਲਰ (ਏਟੀਸੀ) ਨੂੰ ਸੂਚਿਤ ਕੀਤਾ ਗਿਆ ਕਿ ਜਹਾਜ਼ ਨੂੰ ਮੈਡੀਕਲ ਐਮਰਜੈਂਸੀ ਲਈ ਲੈਂਡ ਕਰਨਾ ਪਿਆ। ਏਟੀਸੀ ਦੀ ਇਜਾਜ਼ਤ ਮਿਲਦੇ ਹੀ ਏਅਰਪੋਰਟ ਪ੍ਰਸ਼ਾਸਨ ਨੇ ਐਂਬੂਲੈਂਸ ਸਮੇਤ ਹੋਰ ਸਾਧਨਾਂ ਨੂੰ ਰਨਵੇ 'ਤੇ ਲਿਆਂਦਾ। ਇਸ ਤੋਂ ਬਾਅਦ ਇਹ ਜਹਾਜ਼ ਦੇਰ ਰਾਤ 12:50 ਵਜੇ ਸ਼ਾਰਜਾਹ ਲਈ ਰਵਾਨਾ ਹੋਇਆ। ਇਸ ਜਹਾਜ਼ ਵਿੱਚ ਚਾਲਕ ਦਲ ਦੇ ਮੈਂਬਰਾਂ ਸਮੇਤ 190 ਲੋਕ ਸਵਾਰ ਸਨ।
ਇਹ ਵੀ ਪੜ੍ਹੋ : McDonald's ਤੇ Subway ਮਗਰੋਂ ਟਮਾਟਰਾਂ ਦੀ ਵਧਦੀ ਕੀਮਤ ਨੇ ਚਿੰਤਾ 'ਚ ਪਾਇਆ ਬਰਗਰ ਕਿੰਗ, ਲਿਆ ਇਹ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8