AAI ਨੇ ਵਾਰਾਣਸੀ, ਅੰਮ੍ਰਿਤਸਰ ਸਮੇਤ 6 ਹਵਾਈ ਅੱਡਿਆਂ ਦੇ ਨਿੱਜੀਕਰਨ ਦੀ ਸਿਫਾਰਿਸ਼ ਕੀਤੀ

Monday, Dec 02, 2019 - 12:03 AM (IST)

AAI ਨੇ ਵਾਰਾਣਸੀ, ਅੰਮ੍ਰਿਤਸਰ ਸਮੇਤ 6 ਹਵਾਈ ਅੱਡਿਆਂ ਦੇ ਨਿੱਜੀਕਰਨ ਦੀ ਸਿਫਾਰਿਸ਼ ਕੀਤੀ

ਨਵੀਂ ਦਿੱਲੀ (ਭਾਸ਼ਾ)-ਏਅਰਪੋਰਟ ਅਥਾਰਟੀ ਆਫ ਇੰਡੀਆ (ਏ. ਏ. ਆਈ.) ਨੇ ਅੰਮ੍ਰਿਤਸਰ, ਵਾਰਾਣਸੀ, ਭੁਵਨੇਸ਼ਵਰ, ਇੰਦੌਰ, ਰਾਏਪੁਰ ਅਤੇ ਤ੍ਰਿਚੀ (ਤੀਰੁਚਿਰਾਪੱਲੀ) ਹਵਾਈ ਅੱਡਿਆਂ ਦੇ ਨਿੱਜੀਕਰਨ ਦੀ ਕੇਂਦਰ ਨੂੰ ਸਿਫਾਰਿਸ਼ ਕੀਤੀ ਹੈ। ਕੇਂਦਰ ਸਰਕਾਰ ਨੇ ਇਸ ਸਾਲ ਫਰਵਰੀ ’ਚ ਜਨਤਕ-ਨਿੱਜੀ ਹਿੱਸੇਦਾਰੀ (ਪੀ. ਪੀ. ਪੀ.) ਮਾਡਲ ਤਹਿਤ ਸੰਚਾਲਨ, ਪ੍ਰਬੰਧਨ ਅਤੇ ਵਿਕਾਸ ਲਈ ਪਹਿਲਾਂ ਹੀ ਲਖਨਊ, ਅਹਿਮਦਾਬਾਦ, ਜੈਪੁਰ, ਮੰਗਲੁਰੂ, ਤਿਰੂਵਨੰਤਪੁਰਮ ਅਤੇ ਗੁਹਾਟੀ ’ਚ ਹਵਾਈ ਅੱਡਿਆਂ ਦਾ ਨਿੱਜੀਕਰਨ ਕਰ ਦਿੱਤਾ ਹੈ।

ਇਕ ਸੀਨੀਅਰ ਅਧਿਕਾਰੀ ਨੇ ਦੱਸਿਆ,‘‘ਇਸ ਸਾਲ ਫਰਵਰੀ ’ਚ 6 ਹਵਾਈ ਅੱਡਿਆਂ ਦਾ ਨਿੱਜੀਕਰਨ ਕੀਤਾ ਜਾ ਚੁੱਕਾ ਹੈ। ਏ. ਏ. ਆਈ. ਨੇ 5 ਸਤੰਬਰ ਨੂੰ ਨਿਰਦੇਸ਼ਕ ਮੰਡਲ ਦੀ ਬੈਠਕ ’ਚ 6 ਹੋਰ ਹਵਾਈ ਅੱਡਿਆਂ ਦਾ ਨਿੱਜੀਕਰਨ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ’ਚ ਅੰਮ੍ਰਿਤਸਰ, ਵਾਰਾਣਸੀ, ਭੁਵਨੇਸ਼ਵਰ, ਇੰਦੌਰ, ਰਾਏਪੁਰ ਅਤੇ ਤ੍ਰਿਚੀ ਸ਼ਾਮਲ ਹਨ।


author

Karan Kumar

Content Editor

Related News