ਦੇਸ਼ ਗ੍ਰਾਮੀਣ ਆਵਾਸ ਯੋਜਨਾ ਤਹਿਤ ਤਿੰਨ ਕਰੋੜ ਘਰਾਂ ਦਾ ਟੀਚਾ ਹਾਸਲ ਕਰਨ ਦੇ ਨੇੜੇ: ਸੀਤਾਰਮਨ

Thursday, Feb 01, 2024 - 12:45 PM (IST)

ਦੇਸ਼ ਗ੍ਰਾਮੀਣ ਆਵਾਸ ਯੋਜਨਾ ਤਹਿਤ ਤਿੰਨ ਕਰੋੜ ਘਰਾਂ ਦਾ ਟੀਚਾ ਹਾਸਲ ਕਰਨ ਦੇ ਨੇੜੇ: ਸੀਤਾਰਮਨ

ਨਵੀਂ ਦਿੱਲੀ (ਭਾਸ਼ਾ) - ਦੇਸ਼ ਗ੍ਰਾਮੀਣ ਆਵਾਸ ਯੋਜਨਾ ਤਹਿਤ ਤਿੰਨ ਕਰੋੜ ਘਰਾਂ ਦੇ ਟੀਚੇ ਨੂੰ ਹਾਸਲ ਕਰਨ ਦੇ ਨੇੜੇ ਹੈ ਅਤੇ ਅਗਲੇ ਪੰਜ ਸਾਲਾਂ ਵਿਚ ਦੋ ਕਰੋੜ ਘਰ ਬਣਾਏ ਜਾਣਗੇ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਅੰਤਰਿਮ ਬਜਟ ਪੇਸ਼ ਕਰਦੇ ਹੋਏ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ :    ਪਾਕਿਸਤਾਨ ਜਾਰੀ ਕਰੇਗਾ ਨਵੇਂ ਨੋਟ, ਆਧੁਨਿਕ ਸੁਰੱਖਿਆ ਤਕਨੀਕ ਨਾਲ ਲੈਸ ਹੋਵੇਗੀ ਇਹ ਕਰੰਸੀ

ਇਸ ਮਹੀਨੇ ਦੇ ਸ਼ੁਰੂ ਵਿੱਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸ ਰਾਹੀਂ ਪ੍ਰਧਾਨ ਮੰਤਰੀ ਆਦਿਵਾਸੀ ਨਿਆਂ ਮਹਾਂ ਅਭਿਆਨ (ਪੀਐੱਮ-ਜਨਮਨ) ਦੇ ਤਹਿਤ ਗ੍ਰਾਮੀਣ ਆਵਾਸ ਯੋਜਨਾ ਦੇ ਇੱਕ ਲੱਖ ਲਾਭਪਾਤਰੀਆਂ ਨੂੰ 540 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨਿਵੇਸ਼ ਲੋੜਾਂ ਨੂੰ ਪੂਰਾ ਕਰਨ ਲਈ ਵਿੱਤੀ ਖੇਤਰ ਨੂੰ ਆਕਾਰ, ਸਮਰੱਥਾ, ਹੁਨਰ ਅਤੇ ਰੈਗੂਲੇਟਰੀ ਢਾਂਚੇ ਦੇ ਹਿਸਾਬ ਨਾਲ ਤਿਆਰ ਕਰੇਗੀ। ਸਰਕਾਰ ਦੇਸ਼ ਲਈ ਊਰਜਾ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੋਰ ਸਰੋਤ-ਕੁਸ਼ਲ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰੇਗੀ।

ਇਹ ਵੀ ਪੜ੍ਹੋ :   Richest Person: Elon Musk ਨੂੰ ਪਛਾੜ ਕੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਬਰਨਾਰਡ ਅਰਨੌਲਟ

ਜ਼ਿਕਰਯੋਗ ਹੈ ਕਿ ਅੱਜ ਭਾਵ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਆਪਣਾ ਪਹਿਲਾ ਅੰਤਰਿਮ ਬਜਟ ਪੇਸ਼ ਕੀਤਾ ਹੈ। ਨਰਿੰਦਰ ਮੋਦੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦਾ ਇਹ ਦੂਜਾ ਅੰਤਰਿਮ ਬਜਟ ਹੈ। ਇਸ ਬਜਟ ਰਾਹੀਂ ਸਰਕਾਰ ਨੂੰ ਉਦੋਂ ਤੱਕ ਖਰਚ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਜਦੋਂ ਤੱਕ ਨਵੀਂ ਸਰਕਾਰ ਪੂਰਾ ਬਜਟ ਪਾਸ ਨਹੀਂ ਕਰ ਲੈਂਦੀ। ਇਸ ਦੇ ਨਾਲ ਹੀ ਨਵੀਂ ਸਰਕਾਰ ਨੂੰ ਅੰਤਰਿਮ ਬਜਟ ਰਾਹੀਂ ਪੂਰੇ ਬਜਟ ਬਾਰੇ ਫੈਸਲੇ ਲੈਣ ਦੀ ਵੀ ਇਜਾਜ਼ਤ ਦਿੱਤੀ ਜਾਂਦੀ ਹੈ। ਚੋਣ ਨਤੀਜਿਆਂ ਤੋਂ ਬਾਅਦ ਕਿਸੇ ਕਾਰਨ ਸਰਕਾਰ ਸਮੇਂ ਸਿਰ ਪੂਰਨ ਬਜਟ ਪੇਸ਼ ਨਹੀਂ ਕਰ ਪਾਉਂਦੀ ਹੈ, ਤਾਂ ਉਸਨੂੰ ਖਰਚੇ ਲਈ ਸਦਨ ਦੀ ਮਨਜ਼ੂਰੀ ਲੈਣੀ ਪੈਂਦੀ ਹੈ।

ਸਰਕਾਰ ਅੰਤਰਿਮ ਬਜਟ ਵਿਚ ਨਵੇਂ ਐਲਾਨ ਕਰਨ ਲਈ ਆਜ਼ਾਦ ਹੈ। ਉਦਾਹਰਣ ਵਜੋਂ, ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਆਪਣੇ ਪਹਿਲੇ ਅੰਤਰਿਮ ਬਜਟ ਭਾਵ 2019 ਵਿਚ ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਨਿਧੀ ਯੋਜਨਾ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਟੈਕਸ ਛੋਟ ਅਤੇ ਸਟੈਂਡਰਡ ਡਿਡਕਸ਼ਨ ’ਤੇ ਵੀ ਅਹਿਮ ਫੈਸਲੇ ਲਏ ਗਏ। ਇਸ ਦਾ ਮਤਲਬ ਇਹ ਹੈ ਕਿ ਮੋਦੀ ਸਰਕਾਰ ਦਾ ਪਹਿਲਾ ਅੰਤਰਿਮ ਬਜਟ ਲੋਕ-ਲੁਭਾਊ ਸੀ ਅਤੇ ਇਸ ਰਾਹੀਂ ਇਕ ਨਵੇਂ ਲਾਭਪਾਤਰੀ ਵਰਗ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਗਈ। ਇਸੇ ਤਰ੍ਹਾਂ ਹੁਣ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਵਿਚ ਵੀ ਲੋਕਪ੍ਰਿਅ ਬਜਟ ਦੀ ਉਮੀਦ ਕੀਤੀ ਜਾ ਸਕਦੀ ਹੈ। ਹਾਲਾਂਕਿ ਨਵੀਂ ਸਰਕਾਰ ਪੂਰਾ ਬਜਟ ਪੇਸ਼ ਕਰਦੇ ਹੋਏ ਅੰਤਰਿਮ ਬਜਟ ਦੇ ਫੈਸਲਿਆਂ ਨੂੰ ਬਦਲਣ ਲਈ ਆਜ਼ਾਦ ਹੈ।

ਇਹ ਵੀ ਪੜ੍ਹੋ :   ਗਰੀਬਾਂ ਦਾ ਪੱਕਾ ਮਕਾਨ ਬਣਾਉਣ ਦਾ ਸੁਪਨਾ ਹੋਵੇਗਾ ਪੂਰਾ, ਕੇਂਦਰ ਸਰਕਾਰ ਲਿਆ ਸਕਦੀ ਹੈ ਨਵੀਂ ਆਵਾਸ ਯੋਜਨਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


author

Harinder Kaur

Content Editor

Related News