ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਹੋਈ ਹੈ ਪੇਟੀਐੱਮ ਬੈਂਕ ਖ਼ਿਲਾਫ਼ ਕਾਰਵਾਈ : RBI

02/08/2024 2:36:24 PM

ਮੁੰਬਈ (ਭਾਸ਼ਾ) - ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਵੀਰਵਾਰ ਨੂੰ ਕਿਹਾ ਕਿ ਪੇਟੀਐੱਮ ਮਾਮਲੇ ਵਿੱਚ ਵਿਵਸਥਾ ਦੇ ਪੱਧਰ 'ਤੇ ਚਿੰਤਾ ਦੀ ਕੋਈ ਗੱਲ ਨਹੀਂ ਹੈ। ਭੁਗਤਾਨ ਬੈਂਕ ਦੇ ਖ਼ਿਲਾਫ਼ ਕਾਰਵਾਈ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਕਾਰਨ ਹੋਈ ਹੈ। ਦਾਸ ਨੇ ਕਿਹਾ ਕਿ ਆਰਬੀਆਈ ਇੱਕ ਜ਼ਿੰਮੇਵਾਰ ਰੈਗੂਲੇਟਰ ਹੈ। ਉਨ੍ਹਾਂ ਨੇ ਸਵਾਲੀਆ ਲਹਿਜੇ ਵਿੱਚ ਪੁੱਛਿਆ ਕਿ ਜੇਕਰ ਆਰਬੀਆਈ ਦੇ ਦਾਇਰੇ ਵਿੱਚ ਆਉਣ ਵਾਲੀਆਂ ਵਿੱਤੀ ਸੰਸਥਾਵਾਂ ਸਾਰੀਆਂ ਜ਼ਰੂਰਤਾਵਾਂ ਨੂੰ ਪੂਰਾ ਕਰਦੀ ਹੈ ਤਾਂ ਕੇਂਦਰੀ ਬੈਂਕ ਨੂੰ ਕਿਸੇ ਇਕਾਈ ਖ਼ਿਲਾਫ਼ ਕਾਰਵਾਈ ਕਰਨ ਦੀ ਕੀ ਲੋੜ ਹੈ।

ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਨਹੀਂ ਮਿਲੇਗੀ ਅਜੇ ਰਾਹਤ, ਕਰਨਾ ਪੈ ਸਕਦੈ ਲੰਬਾ ਇੰਤਜ਼ਾਰ

ਉਹਨਾਂ ਨੇ ਕਿਹਾ ਕਿ RBI ਦੁਵੱਲੇ ਆਧਾਰ 'ਤੇ ਸੰਸਥਾਵਾਂ ਨਾਲ ਕੰਮ ਕਰਦਾ ਹੈ। ਉਨ੍ਹਾਂ ਨੂੰ ਲੋੜੀਂਦਾ ਸਮਾਂ ਦੇ ਕੇ ਨਿਯਮਾਂ ਦੀ ਪਾਲਣਾ ਕਰਨ ਲਈ ਉਤਸ਼ਾਹਿਤ ਕਰਦਾ ਹੈ। ਨਿਗਰਾਨੀ ਪੱਧਰ 'ਤੇ ਹੀ ਕਾਰਵਾਈ ਕੀਤੀ ਜਾਂਦੀ ਹੈ, ਜਦੋਂ ਸਬੰਧਤ ਯੂਨਿਟ ਦੁਆਰਾ ਲੋੜੀਂਦੇ ਕਦਮ ਨਹੀਂ ਚੁੱਕੇ ਜਾਂਦੇ। ਉਨ੍ਹਾਂ ਨੇ ਕਿਹਾ ਕਿ ਇਹ ਕਾਰਵਾਈ ਵਿਵਸਥਾ ਦੇ ਪੱਧਰ 'ਤੇ ਸਥਿਰਤਾ ਜਾਂ ਜਮ੍ਹਾਕਰਤਾਵਾਂ ਜਾਂ ਗਾਹਕਾਂ ਦੇ ਹਿੱਤਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਕੀਤੀ ਗਈ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ: RBI ਨੇ 2024 ਦੀ ਪਹਿਲੀ ਬੈਠਕ 'ਚ ਵੀ ਰੈਪੋ ਰੇਟ 'ਚ ਨਹੀਂ ਕੀਤਾ ਕੋਈ ਬਦਲਾਅ

ਗਵਰਨਰ ਦਾਸ ਨੇ ਵਿੱਤੀ ਖੇਤਰ ਵਿੱਚ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਕੇਂਦਰੀ ਬੈਂਕ ਦੀ ਵਚਨਬੱਧਤਾ ਨੂੰ ਦੁਹਰਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ‘ਕੋਈ ਸ਼ੱਕ’ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਆਰਬੀਆਈ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਕੇਂਦਰੀ ਬੈਂਕ ਚਿੰਤਾਵਾਂ ਨੂੰ ਦੂਰ ਕਰਨ ਲਈ ਅਗਲੇ ਹਫ਼ਤੇ FAQ (ਅਕਸਰ ਪੁੱਛੇ ਜਾਣ ਵਾਲੇ ਸਵਾਲ) ਜਾਰੀ ਕਰੇਗਾ। ਆਰਬੀਆਈ ਦੇ ਡਿਪਟੀ ਗਵਰਨਰ ਸਵਾਮੀਨਾਥਨ ਜੇ ਨੇ ਕਿਹਾ ਕਿ ਵਿੱਤੀ ਤਕਨਾਲੋਜੀ (ਫਿਨਟੇਕ) ਵਿਰੁੱਧ ਕਾਰਵਾਈ ਨਿਯਮਾਂ ਦੀ ਲਗਾਤਾਰ ਗੈਰ-ਪਾਲਣਾ ਕਾਰਨ ਕੀਤੀ ਗਈ ਹੈ।

ਇਹ ਵੀ ਪੜ੍ਹੋ - 20 ਸਾਲ ਦੀ ਹੋਈ Facebook, Mark Zuckerberg ਨੇ ਸਾਂਝੀ ਕੀਤੀ 2004 ਦੀ ਪ੍ਰੋਫਾਈਲ ਫੋਟੋ, ਆਖੀ ਇਹ ਗੱਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News