ਹਿੰਡਨਬਰਗ ਦੀ ਰਿਪੋਰਟ ’ਤੇ ਅਡਾਨੀ ਦੀ ਪ੍ਰਤੀਕਿਰਿਆ, ਦੱਸਿਆ ਦੁਨੀਆ ਦਾ ਸਭ ਤੋਂ ਵੱਡਾ 'ਕਾਰਪੋਰੇਟ ਅਟੈਕ'
Friday, Mar 15, 2024 - 10:18 AM (IST)
ਮੁੰਬਈ (ਭਾਸ਼ਾ) - ਅਡਾਨੀ ਗਰੁੱਪ ਨੂੰ ਹਿਲਾ ਕੇ ਰੱਖ ਦੇਣ ਵਾਲੀ ਹਿੰਡਨਬਰਗ ਰਿਪੋਰਟ ਨੂੰ ਆਏ ਇਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਇਸ ਰਿਪੋਰਟ ਕਾਰਨ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰ ਅਰਸ਼ ਤੋਂ ਫਰਸ਼ ’ਤੇ ਆ ਗਏ ਸਨ। ਹੁਣ ਇਸ ਰਿਪੋਰਟ ’ਤੇ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਨੇ ਖੁੱਲ੍ਹ ਕੇ ਗੱਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅਮਰੀਕੀ ਇਨਵੈਸਟਮੈਂਟ ਕੰਪਨੀ ਹਿੰਡਨਬਰਗ ਦੀ ਰਿਪੋਰਟ ਦਰਅਸਲ ਅਡਾਨੀ ਗਰੁੱਪ ਦੀ ਤਰੱਕੀ ਨੂੰ ਰੋਕਣ ਅਤੇ ਭਾਰਤ ਦੀ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਸੀ। ਇਹ ਦੁਨੀਆ ’ਚ ਕਿਸੇ ਵੀ ਕਾਰਪੋਰੇਟ ’ਤੇ ਕੀਤਾ ਗਿਆ ਸਭ ਤੋਂ ਵੱਡਾ ਹਮਲਾ ਸੀ।
ਇਹ ਵੀ ਪੜ੍ਹੋ - iPhone ਖਰੀਦਣ ਵਾਲੇ ਲੋਕਾਂ ਲਈ ਵੱਡੀ ਖ਼ਬਰ, 35 ਹਜ਼ਾਰ ਰੁਪਏ ਤੋਂ ਘੱਟ ਹੋਈਆਂ ਕੀਮਤਾਂ
ਸਾਡੇ ਨਾਲ ਸਰਕਾਰ ਨੂੰ ਵੀ ਬਣਾਇਆ ਗਿਆ ਨਿਸ਼ਾਨਾ
ਗੌਤਮ ਅਡਾਨੀ ਨੇ ਕਿਹਾ ਕਿ 24 ਜਨਵਰੀ 2023 ਨੂੰ ਅਡਾਨੀ ਗਰੁੱਪ ’ਤੇ ਹਮਲਾ ਕੀਤਾ ਗਿਆ ਸੀ। ਇਨ੍ਹਾਂ ਲੋਕਾਂ ਦਾ ਮਕਸਦ ਸਿਰਫ਼ ਸਾਨੂੰ ਨੁਕਸਾਨ ਪਹੁੰਚਾਉਣਾ ਨਹੀਂ ਸੀ। ਹਿੰਡਨਬਰਗ ਭਾਰਤ ਸਰਕਾਰ ਦੀਆਂ ਨੀਤੀਆਂ ਨੂੰ ਨਿਸ਼ਾਨਾ ਬਣਾਉਣਾ ਚਾਹੁੰਦੀ ਸੀ। ਭਾਰਤ ਸਰਕਾਰ ਦੀਆਂ ਨੀਤੀਆਂ ਨੂੰ ਸਿਆਸੀ ਤੌਰ ’ਤੇ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਸਾਡੀ ਨੀਂਹ ਨੂੰ ਹਿਲਾਉਣ ਦੀ ਇਸ ਕੋਸ਼ਿਸ਼ ਦੇ ਬਾਵਜੂਦ ਅਡਾਨੀ ਗਰੁੱਪ ਮਜ਼ਬੂਤ ਖੜ੍ਹਾ ਰਿਹਾ ਅਤੇ ਇਸ ਸੰਕਟ ਦਾ ਸਾਹਮਣਾ ਕੀਤਾ। ਇਕ ਲੰਬੀ ਲੜਾਈ ਤੋਂ ਬਾਅਦ ਨਾ ਸਿਰਫ ਆਪਣੀ ਸਾਖ ਬਚਾਈ, ਸਗੋਂ ਆਪਣਾ ਧਿਆਨ ਗਰੁੱਪ ਨੂੰ ਅੱਗੇ ਲਿਜਾਣ ’ਤੇ ਵੀ ਲਾਈ ਰੱਖਿਆ।
ਇਹ ਵੀ ਪੜ੍ਹੋ - ਆਮ ਲੋਕਾਂ ਨੂੰ ਜਲਦ ਮਿਲੇਗਾ ਵੱਡਾ ਤੋਹਫ਼ਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋ ਸਕਦੀ ਹੈ ਭਾਰੀ ਕਟੌਤੀ
ਫਰਜ਼ੀ ਟ੍ਰਾਂਜ਼ੈਕਸ਼ਨ ਅਤੇ ਸ਼ੇਅਰ ਬਾਜ਼ਾਰ ’ਚ ਹੇਰ-ਫੇਰ ਦੇ ਲੱਗੇ ਸਨ ਦੋਸ਼
ਹਿੰਡਨਬਰਗ ਨੇ ਆਪਣੀ ਰਿਪੋਰਟ ’ਚ ਅਡਾਨੀ ਗਰੁੱਪ ’ਤੇ ਵੱਡੇ ਦੋਸ਼ ਲਾਏ ਸਨ। ਸ਼ਾਰਟ ਸੇਲਿੰਗ ਫਰਮ ਨੇ ਕਿਹਾ ਸੀ ਕਿ ਅਡਾਨੀ ਗਰੁੱਪ ਦੀਆਂ ਕੰਪਨੀਆਂ ਫਰਜ਼ੀ ਟ੍ਰਾਂਜ਼ੈਕਸ਼ਨ, ਅਕਾਊਂਟਿੰਗ ਫਰਾਡ ਅਤੇ ਸ਼ੇਅਰ ਬਾਜ਼ਾਰ ’ਚ ਹੇਰ-ਫੇਰ ਕਰਦੀਆਂ ਹਨ। ਇਸ ਰਿਪੋਰਟ ਦੇ ਸਾਹਮਣੇ ਆਉਣ ਤੋਂ ਬਾਅਦ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰ ਧੜੰਮ ਹੋ ਗਏ ਸਨ।
ਇਹ ਵੀ ਪੜ੍ਹੋ - 70 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ 'ਸੋਨੇ ਦੀ ਕੀਮਤ'! ਜਾਣੋ ਕੀ ਹਨ ਕਾਰਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8