ADB ਨੇ ਹਿਮਾਚਲ ''ਚ ਬਾਗਬਾਨੀ ਨੂੰ ਵਾਧਾ ਦੇਣ ਲਈ 13 ਕਰੋੜ ਡਾਲਰ ਦੇ ਕਰਜ਼ੇ ਨੂੰ ਦਿੱਤੀ ਮਨਜ਼ੂਰੀ
Saturday, Feb 11, 2023 - 11:03 AM (IST)
ਨਵੀਂ ਦਿੱਲੀ- ਏਸ਼ੀਅਨ ਵਿਕਾਸ ਬੈਂਕ (ਏਡੀਬੀ) ਨੇ ਖੇਤੀਬਾੜੀ ਉਤਪਾਦਕਤਾ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਹਿਮਾਚਲ ਪ੍ਰਦੇਸ਼ 'ਚ ਬਾਗਬਾਨੀ ਖੇਤੀਬਾੜੀ ਕਾਰੋਬਾਰ ਨੂੰ ਵਾਧਾ ਦੇਣ ਲਈ 13 ਕਰੋੜ ਡਾਲਰ (1,072 ਕਰੋੜ ਰੁਪਏ ਤੋਂ ਵੱਧ) ਦੇ ਕਰਜ਼ੇ ਨੂੰ ਮਨਜ਼ੂਰੀ ਦਿੱਤੀ ਹੈ।
ਇਹ ਵੀ ਪੜ੍ਹੋ-ਮੁਕੇਸ਼ ਅੰਬਾਨੀ ਕਰਨਗੇ UP 'ਚ 75 ਹਜ਼ਾਰ ਕਰੋੜ ਦਾ ਨਿਵੇਸ਼, 1 ਲੱਖ ਲੋਕਾਂ ਨੂੰ ਮਿਲੇਗਾ ਰੁਜ਼ਗਾਰ
ਦੱਖਣੀ ਏਸ਼ੀਆ ਲਈ ਏਡੀਬੀ ਦੇ ਸੀਨੀਅਰ ਕੁਦਰਤੀ ਸਰੋਤ ਅਤੇ ਖੇਤੀਬਾੜੀ ਮਾਹਿਰ ਸੁਨੇ ਕਿਮ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਅੱਧੇ ਤੋਂ ਵੱਧ ਜ਼ਮੀਨੀ ਖੇਤਰ ਪਹਾੜਾਂ 'ਚ ਹਨ ਅਤੇ 90 ਫ਼ੀਸਦੀ ਆਬਾਦੀ ਪੇਂਡੂ ਖੇਤਰਾਂ 'ਚ ਰਹਿੰਦੀ ਹੈ, ਜੋ ਖੇਤੀਬਾੜੀ 'ਤੇ ਨਿਰਭਰ ਹੈ।
ਇਹ ਵੀ ਪੜ੍ਹੋ- LIC ਦਾ ਵੱਡਾ ਐਲਾਨ-ਅਡਾਨੀ ਗਰੁੱਪ 'ਚ ਨਹੀਂ ਘਟਾਉਣਗੇ ਨਿਵੇਸ਼, ਲੈਂਦੇ ਰਹਿਣਗੇ ਯੋਜਨਾਵਾਂ ਦੀ ਜਾਣਕਾਰੀ
ਕਿਮ ਨੇ ਕਿਹਾ, "ਰਾਜ 'ਚ ਉਪ-ਉਪਖੰਡੀ ਬਾਗਬਾਨੀ 'ਚ ਸੁਧਾਰ ਕਰਨ ਨਾਲ ਕਿਸਾਨ ਪਰਿਵਾਰਾਂ ਲਈ ਬਹੁਤ ਸਾਰੇ ਆਰਥਿਕ ਮੌਕੇ ਪੈਦਾ ਹੋਣਗੇ। ਬਾਗਬਾਨੀ ਮੁੱਲ ਲੜੀ ਦਾ ਸਮਰਥਨ ਕਰਨ ਨਾਲ ਦੇਸ਼ ਦੇ ਵਿਕਾਸ ਅਤੇ ਭੋਜਨ ਸੁਰੱਖਿਆ 'ਚ ਇਸ ਉਪ-ਖੇਤਰ ਦਾ ਯੋਗਦਾਨ ਵੀ ਵਧੇਗਾ।
ਇਹ ਵੀ ਪੜ੍ਹੋ-PNB ਅਤੇ ਬੈਂਕ ਆਫ ਬੜੌਦਾ ਨੇ ਕਰਜ਼ੇ 'ਤੇ ਵਧਾਈਆਂ ਵਿਆਜ ਦਰਾਂ, ਜਾਣੋ ਹੁਣ ਕਿੰਨੀ ਜ਼ਿਆਦਾ ਦੇਣੀ ਹੋਵੇਗੀ EMI
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।