ADB ਨੇ ਚਾਲੂ ਵਿੱਤੀ ਸਾਲ ’ਚ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ 6.4 ਫ਼ੀਸਦੀ ’ਤੇ ਰੱਖਿਆ ਬਰਕਰਾਰ
Wednesday, Jul 19, 2023 - 03:54 PM (IST)

ਨਵੀਂ ਦਿੱਲੀ (ਭਾਸ਼ਾ) – ਏਸ਼ੀਆਈ ਵਿਕਾਸ ਬੈਂਕ (ਏ. ਡੀ. ਬੀ.) ਨੇ ਚਾਲੂ ਵਿੱਤੀ ਸਾਲ ਲਈ ਭਾਰਤ ਦੀ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ 6.4 ਫ਼ੀਸਦੀ ਅਤੇ ਅਗਲੇ ਵਿੱਤੀ ਸਾਲ ਲਈ 6.7 ਫ਼ੀਸਦੀ ’ਤੇ ਬਰਕਰਾਰ ਰੱਖਿਆ। ਇਸ ਸਬੰਧ ਵਿੱਚ ਉਹਨਾਂ ਨੇ ਕਿਹਾ ਕਿ ਇਸ ਨਾਲ ਮਜ਼ਬੂਤ ਘਰੇਲੂ ਮੰਗ ਨਾਲ ਖੇਤਰ ਦੀ ਅਰਥਵਿਵਸਥਾ ਨੂੰ ਉਭਰਨ ’ਚ ਮਦਦ ਮਿਲੇਗੀ। ਏ. ਡੀ. ਬੀ. ਨੇ ਏਸ਼ੀਅਨ ਡਿਵੈੱਲਪਮੈਂਟ ਆਊਟਲੁੱਕ ਵਿਚ ਅਪਡੇਟ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਈਂਧਨ ਅਤੇ ਖੁਰਾਕੀ ਵਸਤਾਂ ਦੀਆਂ ਕੀਮਤਾਂ ਘਟਣ ਕਾਰਣ ਮਹਿੰਗਾਈ ’ਚ ਗਿਰਾਵਟ ਜਾਰੀ ਰਹਿਣ ਦੀ ਉਮੀਦ ਹੈ, ਜੋ ਗਲੋਬਲ ਮਹਾਮਾਰੀ ਤੋਂ ਪਹਿਲਾਂ ਦੇ ਪੱਧਰ ਦੇ ਕਰੀਬ ਪਹੁੰਚ ਜਾਏਗੀ।
ਇਹ ਵੀ ਪੜ੍ਹੋ : ਮਹਿੰਗਾਈ ਦੌਰਾਨ ਘਟ ਸਕਦੀਆਂ ਹਨ ਘਿਓ-ਮੱਖਣ ਦੀਆਂ ਕੀਮਤਾਂ, GST ਦਰਾਂ ’ਚ ਕਟੌਤੀ ਕਰੇਗੀ ਸਰਕਾਰ
ਉਸ ਨੇ ਏਸ਼ੀਆ ਦੀਆਂ ਵਿਕਾਸਸ਼ੀਲ ਅਰਥਵਿਵਸਥਾਵਾਂ ਲਈ ਮਹਿੰਗਾਈ ਇਸ ਸਾਲ 3.6 ਫ਼ੀਸਦੀ ਅਤੇ 2024 ਵਿਚ 3.4 ਫ਼ੀਸਦੀ ਰਹਿਣ ਦਾ ਅਨੁਮਾਨ ਲਗਾਇਆ ਹੈ। ਭਾਰਤੀ ਅਰਥਵਿਵਸਥਾ ਨੇ ਮਾਰਚ 2023 ਨੂੰ ਸਮਾਪਤ ਵਿੱਤੀ ਸਾਲ 2022-23 ਵਿਚ 7.2 ਫ਼ੀਸਦੀ ਵਿਕਾਸ ਕੀਤਾ। ਏ. ਡੀ. ਬੀ. ਦੇ ਮੁੱਖ ਅਰਥਸ਼ਾਸਤਰੀ ਅਲਬਰਟ ਪਾਰਕ ਨੇ ਕਿਹਾ ਕਿ ਏਸ਼ੀਆ ਅਤੇ ਪ੍ਰਸ਼ਾਂਤ ਖੇਤਰ ਲਗਾਤਾਰ ਮਹਾਮਾਰੀ ਤੋਂ ਉੱਭਰ ਰਹੇ ਹਨ। ਏ. ਡੀ. ਬੀ.ਨੇ ਅਪ੍ਰੈਲ ਵਿਚ ਅਨੁਮਾਨ ਲਗਾਇਆ ਸੀ ਕਿ ਸਖਤ ਮੁਦਰਾ ਸਥਿਤੀਆਂ ਅਤੇ ਤੇਲ ਦੀਆਂ ਉੱਚੀਆਂ ਕੀਮਤਾਂ ਕਾਰਣ ਚਾਲੂ ਵਿੱਤੀ ਸਾਲ ’ਚ ਭਾਰਤ ਦੀ ਆਰਥਿਕ ਵਿਕਾਸ ਦਰ ਘਟ ਕੇ 6.4 ਫ਼ੀਸਦੀ ਰਹੇਗੀ।
ਇਹ ਵੀ ਪੜ੍ਹੋ : ਟਮਾਟਰ-ਗੰਢਿਆਂ ਤੋਂ ਬਾਅਦ ਹੁਣ ਮਹਿੰਗੀ ਹੋਈ ਅਰਹਰ ਦੀ ਦਾਲ, ਸਾਲ 'ਚ 32 ਫ਼ੀਸਦੀ ਵਧੀ ਕੀਮਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8