Paytm ਨੇ ਬਣਾਈ ਸਲਾਹਕਾਰ ਕਮੇਟੀ, ਸਾਬਕਾ ਸੇਬੀ ਮੁਖੀ ਦਾਮੋਦਰਨ ਵਲੋਂ ਕੀਤੀ ਜਾਵੇਗੀ ਇਸ ਦੀ ਅਗਵਾਈ

02/10/2024 11:42:42 AM

ਬਿਜ਼ਨੈੱਸ ਡੈਸਕ : Paytm ਦਾ ਸੰਚਾਲਨ ਕਰਨ ਵਾਲੀ ਕੰਪਨੀ One97 Communications ਨੇ ਸ਼ੁੱਕਰਵਾਰ ਨੂੰ ਆਪਣੀ ਸਹਾਇਕ ਕੰਪਨੀ Paytm ਪੇਮੈਂਟਸ ਬੈਂਕ 'ਤੇ ਕੀਤੀ ਗਈ ਰੈਗੂਲੇਟਰੀ ਕਾਰਵਾਈ ਦੇ ਵਿਚਕਾਰ ਸੇਬੀ ਦੇ ਸਾਬਕਾ ਚੇਅਰਮੈਨ ਐਮ ਦਾਮੋਦਰਨ ਦੀ ਪ੍ਰਧਾਨਗੀ ਹੇਠ ਇੱਕ ਸਮੂਹ ਸਲਾਹਕਾਰ ਕਮੇਟੀ ਦੇ ਗਠਨ ਦਾ ਐਲਾਨ ਕੀਤਾ। One97 Communications ਨੇ ਸ਼ੇਅਰ ਬਾਜ਼ਾਰ ਨੂੰ ਦਿੱਤੀ ਸੂਚਨਾ ਵਿਚ ਕਿਹਾ ਕਿ ਇਹ ਕਮੇਟੀ ਨਿਯਮਾਂ ਦੀ ਪਾਲਣਾ ਨੂੰ ਮਜ਼ਬੂਤ ​​ਕਰੇਗੀ ਅਤੇ ਕੰਪਨੀ ਨੂੰ ਰੈਗੂਲੇਟਰੀ ਮਾਮਲਿਆਂ 'ਤੇ ਸਲਾਹ ਦੇਵੇਗੀ।

ਇਹ ਵੀ ਪੜ੍ਹੋ - ਸੜਕ 'ਤੇ ਦੌੜਦੇ ਹੀ ਚਾਰਜ ਹੋ ਜਾਣਗੇ ਇਲੈਕਟ੍ਰਿਕ ਵਾਹਨ! ਭਾਰਤ ਦੇ ਇਸ ਰਾਜ 'ਚ ਸ਼ੁਰੂ ਹੋ ਰਿਹਾ ਚਾਰਜਿੰਗ ਸਿਸਟਮ

ਭਾਰਤੀ ਸਕਿਓਰਿਟੀਜ਼ ਐਕਸਚੇਂਜ ਬੋਰਡ (ਸੇਬੀ) ਦੇ ਸਾਬਕਾ ਮੁਖੀ ਦਾਮੋਦਰਨ ਨੂੰ ਇਸ ਕਮੇਟੀ ਦਾ ਮੁਖੀ ਬਣਾਇਆ ਗਿਆ ਹੈ। ਇਸ ਵਿੱਚ ਇੰਸਟੀਚਿਊਟ ਆਫ ਚਾਰਟਰਡ ਅਕਾਊਂਟੈਂਟਸ ਆਫ ਇੰਡੀਆ (ICAI) ਦੇ ਸਾਬਕਾ ਪ੍ਰਧਾਨ ਐੱਮਐੱਮ ਚਿਤਲੇ ਅਤੇ ਆਂਧਰਾ ਬੈਂਕ ਦੇ ਸਾਬਕਾ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਆਰ ਰਾਮਚੰਦਰਨ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ - Amazon ਤੇ Flipkart ਨੂੰ ਟੱਕਰ ਦੇਣ ਦੀ ਤਿਆਰੀ 'ਚ ਸਰਕਾਰ, ਹੁਣ ਵੇਚੇਗੀ ਅਗਰਬਤੀ ਤੇ ਟੁੱਥਬਰੱਸ਼

ਕੰਪਨੀ ਨੇ ਕਿਹਾ ਕਿ ਸਮੂਹ ਸਲਾਹਕਾਰ ਕਮੇਟੀ ਨਿਰਦੇਸ਼ਕ ਮੰਡਲ ਦੇ ਨਾਲ ਮਿਲ ਕੇ ਕੰਮ ਕਰੇਗੀ ਅਤੇ ਲੋੜ ਪੈਣ 'ਤੇ ਵਾਧੂ ਮੈਂਬਰਾਂ ਨੂੰ ਸ਼ਾਮਲ ਕਰਨ ਦਾ ਫ਼ੈਸਲਾ ਕਰੇਗੀ। ਇਸ ਕਮੇਟੀ ਦਾ ਗਠਨ ਅਜਿਹੇ ਸਮੇਂ ਕੀਤਾ ਗਿਆ ਹੈ, ਜਦੋਂ ਪੇਟੀਐੱਮ ਦੇ ਸੰਸਥਾਪਕ ਅਤੇ ਸੀਈਓ ਵਿਜੇ ਸ਼ੇਖਰ ਸ਼ਰਮਾ ਦੀ ਮਲਕੀਅਤ ਵਾਲਾ ਪੇਟੀਐੱਮ ਪੇਮੈਂਟਸ ਬੈਂਕ ਆਰਬੀਆਈ ਦੇ ਘੇਰੇ ਵਿੱਚ ਆ ਗਿਆ ਹੈ।

ਇਹ ਵੀ ਪੜ੍ਹੋ - EPFO ਦੇ 7 ਕਰੋੜ ਮੈਂਬਰਜ਼ ਨੂੰ ਲੱਗ ਸਕਦੈ ਝਟਕਾ, ਵਿਆਜ ਦਰਾਂ ਘਟਾਉਣ ਦੀ ਤਿਆਰੀ!

ਰਿਜ਼ਰਵ ਬੈਂਕ ਨੇ 31 ਜਨਵਰੀ ਨੂੰ ਇੱਕ ਨਿਰਦੇਸ਼ ਵਿੱਚ ਪੇਟੀਐਮ ਪੇਮੈਂਟਸ ਬੈਂਕ ਨੂੰ 29 ਫਰਵਰੀ ਤੋਂ ਬਾਅਦ ਗਾਹਕਾਂ ਦੇ ਖਾਤਿਆਂ, ਵਾਲਿਟਾਂ, ਫਾਸਟੈਗ ਅਤੇ ਹੋਰ ਯੰਤਰਾਂ ਵਿੱਚ ਜਮ੍ਹਾਂ ਰਕਮਾਂ ਜਾਂ ਟਾਪ-ਅਪਸ ਨੂੰ ਸਵੀਕਾਰ ਕਰਨਾ ਬੰਦ ਕਰਨ ਲਈ ਕਿਹਾ ਸੀ। ਇੱਕ ਦਿਨ ਪਹਿਲਾਂ ਇਸ 'ਤੇ ਆਪਣੀ ਸਥਿਤੀ ਸਪੱਸ਼ਟ ਕਰਦੇ ਹੋਏ ਆਰਬੀਆਈ ਨੇ ਕਿਹਾ ਕਿ ਇਹ ਕਦਮ ਪੇਟੀਐਮ ਪੇਮੈਂਟਸ ਬੈਂਕ ਦੁਆਰਾ ਨਿਯਮਤ ਸ਼ਰਤਾਂ ਦੀ ਲਗਾਤਾਰ ਪਾਲਣਾ ਨਾ ਕਰਨ ਕਾਰਨ ਚੁੱਕਿਆ ਗਿਆ ਹੈ।

ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਨਹੀਂ ਮਿਲੇਗੀ ਅਜੇ ਰਾਹਤ, ਕਰਨਾ ਪੈ ਸਕਦੈ ਲੰਬਾ ਇੰਤਜ਼ਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


rajwinder kaur

Content Editor

Related News